ਕਰਮਚਾਰੀਆਂ ਦੀਆਂ ਮੰਗਾਂ ਲਈ ਉਪ ਮੁੱਖਮੰਤਰੀ ਨੂੰ ਮਿਲੀ ਯੂਨੀਅਨ

0
32

ਓ ਪੀ ਸੋਨੀ ਨੇ ਮੰਗਾਂ ਨੂੰ 3 ਦਿਨਾਂ ਚ ਹੱਲ ਕਰਵਾਉਣ ਦਾ ਦਿੱਤਾ ਭਰੋਸਾ

ਅੰਮ੍ਰਿਤਸਰ 11 ਦਸੰਬਰ (ਪਵਿੱਤਰ ਜੋਤ) : ਐਨ ਐਚ ਐਮ ਇੰਪਲਾਇਜ਼ ਯੂਨੀਅਨ ਪੰਜਾਬ ਅਤੇ ਸਾਂਝੀ ਸਟੇਟ ਕਮੇਟੀ ਦੇ ਮੈਂਬਰਾਂ ਦੀ ਆਪਣੀ ਮੰਗਾਂ ਨੂੰ ਲਈ ਕੇ ਮੀਟਿੰਗ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨਾਲ ਉਨ੍ਹਾਂ ਦੇ ਰਿਹਾਇਸ਼ ਅੰਮ੍ਰਿਤਸਰ ਵਿਖੇ ਹੋਈ। ਇਸ ਮੀਟਿੰਗ ਵਿਚ ਉਪ ਮੁੱਖ ਮੰਤਰੀ ਨੂੰ ਕਰਮਚਾਰੀਆਂ ਦੀਆਂ ਮੰਗਾਂ ਅਤੇ ਰੈਗੂਲਰ ਪੇ ਸਕੇਲ ਦੇਣ ਲਈ ਜ਼ੋਰ ਪਾਇਆ ਗਿਆ। ਉਪ ਮੁੱਖ ਮੰਤਰੀ ਓ ਪੀ ਸੋਨੀ ਨੇ ਵਿਸ਼ਵਾਸ਼ ਦਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਉਹਨਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ ਅਤੇ ਨਾਲ ਹੀ ਉਹਨਾਂ ਨੇ 14 ਦਸੰਬਰ ਨੂੰ ਮੁੜ ਮੀਟਿੰਗ ਲਈ ਬੁਲਾਇਆ ਹੈ।
ਐਨ ਐਚ ਐਮ ਇੰਪਲਾਈਜ਼ ਯੂਨੀਅਨ ਪੰਜਾਬ ਅਤੇ ਸਾਂਝੀ ਕਮੇਟੀ ਨੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਕੀਤਾ ਜਾਵੇਗਾ।

NO COMMENTS

LEAVE A REPLY