ਆ ਰਹੀਆਂ ਵਿਧਾਨ ਸਭਾ ਚੋਣਾ ਦੀਆਂ ਤਿਆਰੀਆਂ ਨੂੰ ਲੈ ਕੇ ਹੋਈ ਮੀਟਿੰਗ
ਅੰਮਿ੍ਰਤਸਰ 15 ਦਸੰਬਰ (ਪਵਿੱਤਰ ਜੋਤ) :—ਆ ਰਹੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ: ਗੁਰਪ੍ਰੀਤ ਸਿੰਘ ਖਹਿਰਾ ਜ਼ਿਲਾ ਚੋਣ ਅਫਸਰ -ਕਮ- ਡਿਪਟੀ ਕਮਿਸ਼ਨਰ ਵਲੋ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਕਿਹਾ ਕਿ ਵੋਟਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਵਿਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਵੱਧ ਤੋ ਵੱਧ ਵੋਟਰਾਂ ਨੂੰ ਵੋਟ ਪਾਉਣ ਲਈ ਉਤਸਾਹਿਤ ਕੀਤਾ ਜਾ ਸਕੇ।
ਸ: ਖਹਿਰਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਚੋਣਾਂ ਦੋਰਾਨ ਈ ਵੀ ਐਮ ਮਸ਼ੀਨਾਂ ਨੂੰ ਲੈ ਕੇ ਜਾਣ ਵਾਲੀ ਹਰੇਕ ਗੱਡੀ ਤੇ ਜੀ ਪੀ ਐਸ ਸਿਸਟਮ ਲੱਗਿਆ ਹੋਣਾ ਚਾਹੀਦਾ ਹੈ ਤਾਂ ਜੋ ਉਸ ਗੱਡੀ ਦੀ ਲੋਕੇਸ਼ਨ ਦਾ ਸਬੰਧਤ ਅਧਿਕਾਰੀ ਪਤਾ ਲੱਗਦਾ ਰਹੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣਾਂ ਦੋਰਾਨ ਹਰੇਕ ਵਿਭਾਗ ਨੂੰ ਆਪਣਾ ਨੋਡਲ ਅਫਸਰ ਨਿਯੁਕਤ ਕਰੇ ਤਾਂ ਜੋ ਚੋਣਾਂ ਦੀਆਂ ਤਿਆਰੀਆਂ ਵਿਚ ਕਿਸੇ ਤਰਾਂ ਦੀ ਕਮੀ ਨਾ ਰਹੇ। ਉਨਾਂ ਸਾਰੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਅਧਿਕਾਰੀ ਇਕ ਟੀਮ ਬਣ ਕੇ ਕੰਮ ਕਰਨ , ਚੋਣ ਕਮਿਸ਼ਨਰ ਦੇ ਕੰਮ ਵਿਚ ਕਿਸੇ ਤਰਾ ਦੀ ਲਾਪਰਵਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ।
ਜ਼ਿਲਾ ਚੋਣ ਅਫਸਰ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੋਈ ਵੀ ਰਾਜਨੀਤੀਕ ਪਾਰਟੀ ਸਰਕਾਰੀ ਪ੍ਰਾਪਰਟੀ ਤੇ ਨਜ਼ਾਇਜ਼ ਪੋਸਟਰ ਜਾਂ ਹੋਰਡਿੰਗਜ ਨਾ ਲਗਾਏ ਅਤੇ ਜੇਕਰ ਕਿਸੀ ਪਾਰਟੀ ਵਲੋ ਲਗਾਏ ਜਾਂਦੇ ਹਨ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਰੂਹੀ ਦੁੱਗ, ਐਸ ਡੀ ਐਮ ਸ਼੍ਰੀ ਰਾਜ਼ੇਸ ਸ਼ਰਮਾ, ਐਸ ਡੀ ਐਮ ਅਜਨਾਲਾ ਸ਼੍ਰੀਮਤੀ ਅਮਨਦੀਪ ਕੋਰ, ਰੀਜਨਲ ਟਰਾਂਸਪੋਰਟ ਅਧਿਕਾਰੀ ਸ: ਅਰਸ਼ਪੀ੍ਰਤ ਸਿੰਘ, ਚੋਣ ਤਹਿਸੀਲਦਾਰ ਸ: ਰਜਿੰਦਰ ਸਿੰਘ ਤੋ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।