ਅੰਮ੍ਰਿਤਸਰ 28 ਦਸੰਬਰ (ਰਾਜਿੰਦਰ ਧਾਨਿਕ) : ਅਸਟੇਟ ਅਫਸਰ ਧਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ ਭੂਮੀ ਵਿਭਾਗ ਦੀ ਟੀਮ ਵੱਲੋਂ ਨਾਈਆਂ ਵਾਲਾ ਮੋੜ, ਸਾਹਮਣੇ ਨਾਰੰਗ ਹਸਪਤਾਲ, ਨਵਾਂ ਕੋਟ ਵਿਖੇ ਜਿਸ ਜਗਾਂ ਤੇ ਕਿਸੇ ਵਿਅਕਤੀ ਵੱਲੋਂ ਸਰਕਾਰੀ ਜਮੀਨ ਉਪਰ ਕਬਜਾ ਕਰਕੇ ਦੁਕਾਨ ਬਣਾਈ ਜਾ ਰਹੀ ਸੀ ਅਤੇ ਜਦ ਵਿਭਾਗ ਨੂੰ ਇਸ ਸਬੰਧੀ ਸੂਚਨਾ ਮਿਲੀ ਤਾਂ ਵਿਭਾਗ ਵੱਲੋਂ ਪੁਲਿਸ ਵਿਭਾਗ ਦੀ ਸਹਾਇਤਾ ਨਾਲ ਉਕਤ ਨਜਾਇਜ ਉਸਾਰੀ ਨੂੰ ਹਟਾ ਦਿੱਤਾ ਗਿਆ ਹੈ ਅਤੇ ਜਿਸ ਅਣ-ਪਛਾਤੇ ਵਿਅਕਤੀ ਵੱਲੋਂ ਸਰਕਾਰੀ ਜਗਾਂ ਉਪਰ ਪੱਕੀ ਉਸਾਰੀ ਕਰਕੇ ਕਬਜਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਉਹ ਮੌਕੇ ਤੋਂ ਫਰਾਰ ਹੋ ਗਿਆ। ਉਕਤ ਜਗਾਂ ਉਪਰ ਮੌਜੂਦ ਸਾਰਾ ਸਮਾਨ ਕਬਜੇ ਵਿੱਚ ਲੈ ਕੇ ਨਗਰ ਨਿਗਮ ਦੇ ਸਟੋਰ ਵਿੱਚ ਜਮਾਂ ਕਰਵਾ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਵਿਭਾਗ ਵੱਲੋਂ ਰੇਲਵੇ ਲਿੰਕ ਰੋਡ, ਰਿਆਲਟੋ ਚੌਂਕ, ਨੇੜੇ ਦੁਰਗਿਆਣਾ ਮੰਦਿਰ, ਹਾਲ ਬਾਜਾਰ ਆਦਿ ਦੇ ਇਲਾਕਿਆਂ ਵਿੱਚ ਜਿੰਨਾਂ ਦੁਕਾਨਾਦਾਰਾਂ/ਵਿਅਕਤੀਆਂ ਵੱਲੋਂ ਆਪਣਾ ਸਮਾਨ ਆਪਣੀਆਂ ਦੁਕਾਨਾਂ ਦੇ ਬਾਹਰ/ਬਰਾਂਡਿਆਂ/ਫੁੱਟਪਾਥ/ਸੜਕ ਉਪਰ ਰੱਖ ਕੇ ਨਜਾਇਜ ਆਰਜੀ ਕਬਜੇ ਕੀਤੇ ਹੋਏ ਸਨ, ਇਹਨਾਂ ਦੇ ਵਿਰੁੱਧ ਵੀ ਕਾਰਵਾਈ ਕੀਤੀ ਗਈ ਅਤੇ ਇਹਨਾਂ ਦਾ ਸਮਾਨ ਜਬਤ ਕਰਕੇ ਨਗਰ ਨਿਗਮ ਦੇ ਸਟੋਰ ਵਿੱਚ ਜਮਾਂ ਕਰਵਾ ਦਿੱਤਾ ਗਿਆ ਹੈ ਅਤੇ ਹਦਾਇਤ ਕੀਤੀ ਗਈ ਹੈ ਕਿ ਦੁਬਾਰਾ ਉਕਤ ਜਗਾਂ ਤੇ ਸਮਾਨ ਰੱਖ ਕੇ ਨਜਾਇਜ ਆਰਜੀ ਕਬਜੇ ਨਾ ਕੀਤੇ ਜਾਣ।
ਇਸਦੇ ਨਾਲ ਹੀ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਸ਼ਹਿਰ ਵਿੱਚ ਸਰਕਾਰੀ ਜਮੀਨਾਂ/ਫੁੱਟਪਾਥਾਂ/ਦੁਕਾਨਾਂ ਦੇ ਬਾਹਰ/ਬਰਾਂਡਿਆਂ ਵਿੱਚ ਕੋਈ ਵੀ ਵਿਅਕਤੀ ਸਮਾਨ ਆਦਿ ਰੱਖ ਕੇ ਨਜਾਇਜ ਕਬਜਾ ਕਰਨ ਦੀ ਕੋਸ਼ਿਸ਼ ਨਾ ਕਰੇ। ਜੇਕਰ ਕੋਈ ਵਿਅਕਤੀ ਸ਼ਹਿਰ ਵਿੱਚ ਸਰਕਾਰੀ ਜਮੀਨ/ਫੁੱਟਪਾਥਾਂ/ਦੁਕਾਨਾਂ ਦੇ ਬਾਹਰ/ਬਰਾਂਡਿਆਂ ਵਿੱਚ ਸਮਾਨ ਰੱਖ ਕੇ ਨਜਾਇਜ ਕਬਜਾ ਕਰਦਾ ਪਾਇਆ ਜਾਂਦਾ ਹੈ ਤਾਂ ਉਸਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ।
ਅੱਜ ਦੀ ਇਸ ਕਾਰਵਾਈ ਵਿੱਚ ਰਾਜ ਕੁਮਾਰ, ਅਰੁਣ ਸਹਿਜਪਾਲ, ਵਿਭਾਗੀ ਅਮਲਾ ਅਤੇ ਪੁਲਿਸ ਫੋਰਸ ਸ਼ਾਮਿਲ ਸਨ।