ਅੰਮ੍ਰਿਤਸਰ,30 ਦਸੰਬਰ (ਅਰਵਿੰਦਰ ਵੜੈਚ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਫਿਰੋਜ਼ਪੁਰ ਦੀ ਪੰਜਾਬ ਫੇਰੀ ਨੂੰ ਲੈ ਕੇ ਭਾਜਪਾਈਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਦੀ ਰੈਲੀ ਵਿੱਚ ਵੱਧ ਤੋਂ ਵੱਧ ਵਰਕਰਾਂ ਦੀ ਹਾਜ਼ਰੀ ਨੂੰ ਲੈ ਕੇ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿੱਚ ਸੂਬਾ ਜਨਰਲ ਸਕੱਤਰ ਓ.ਬੀ.ਸੀ ਮੋਰਚਾ ਪੰਜਾਬ ਕੰਵਰਬੀਰ ਸਿੰਘ ਮੰਜ਼ਿਲ ਦੀ ਪ੍ਰਧਾਨਗੀ ਹੇਠ ਬੈਠਕ ਕੀਤੀ ਗਈ। ਜਿਸ ਵਿੱਚ ਜਿਲ੍ਹਾ ਅਮ੍ਰਿਤਸਰ ਭਾਜਪਾ ਸ਼ਹਿਰੀ ਦੇ ਜਨਰਲ ਸਕੱਤਰ ਸੁਖਮਿੰਦਰ ਸਿੰਘ ਪਿੰਟੂ ਵੀ ਉਚੇਚੇ ਤੌਰ ਤੇ ਪਹੁੰਚੇ।
ਮੰਜ਼ਿਲ ਅਤੇ ਪਿੰਟੂ ਨੇ ਕਿਹਾ ਕਿ ਪੰਜਾਬ ਵਿੱਚ ਆਉਣ ਵਾਲਾ ਸਮਾਂ ਭਾਜਪਾ ਦਾ ਹੈ।ਪੰਜਾਬ ਵਿਚ ਭਾਜਪਾ ਦੀ ਚੜ੍ਹਦੀ ਕਲਾ ਨੂੰ ਦੇਖ ਕੇ ਵਿਰੋਧੀ ਪਾਰਟੀਆਂ ਦੇ ਵੱਡੇ ਵੱਡੇ ਨੇਤਾ ਕਾਂਗਰਸ,ਅਕਾਲੀ ਦਲ ਬਾਦਲ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਦੁਖੀ ਹੋ ਕੇ ਵੱਡੀ ਗਿਣਤੀ ਵਿਚ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਫਿਰੋਜ਼ਪੁਰ ਰੈਲੀ ਨੂੰ ਲੈ ਕੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਜ਼ਿਲ੍ਹਾ ਅੰਮ੍ਰਿਤਸਰ ਦੇ ਦੱਖਣੀ ਹਲਕੇ ਵਿੱਚੋਂ ਹਜ਼ਾਰਾਂ ਵਰਕਰਾਂ ਦਾ ਜੱਥਾ ਰੈਲੀ ਲਈ ਰਵਾਨਾ ਹੋਵੇਗਾ। ਇਸ ਮੌਕੇ ਤੇ ਜ਼ਿਲ੍ਹਾ ਦਫ਼ਤਰ ਸਕੱਤਰ ਸੱਤ ਪਾਲ ਡੋਗਰਾ,ਪਵਨ ਮੰਗਾ, ਗੁਰਦੇਵ ਸਿੰਘ,ਅਸ਼ਵਨੀ ਮਹਿਤਾ, ਕੁਲਵੰਤ ਸਿੰਘ ਬੇਦੀ, ਸਮੇਤ ਹਲਕੇ ਦੇ 4 ਮੰਡਲਾਂ ਦੇ ਪ੍ਰਧਾਨ ਅਤੇ ਟੀਮ ਮੈਂਬਰ ਵੀ ਮੌਜੂਦ ਸਨ।