ਚੋਣ ਕਮਿਸ਼ਨ ਵੱਲੋਂ 10 ਫਰਵਰੀ 07 ਮਾਰਚ ਤੱਕ ਐਗਜ਼ਿਟ ਪੋਲ ’ਤੇ ਪਾਬੰਦੀ- ਜ਼ਿਲ੍ਹਾ ਚੋਣ ਅਫ਼ਸਰ

0
62

 

 

ਚੋਣਾਂ ਤੋਂ 48 ਘੰਟੇ ਪਹਿਲਾਂ ਵੀ ਕਿਸੇ ਵੀ ਸਰਵੇਖਣ ਜਾਂ ਓਪੀਨੀਅਨ ਪੋਲ ਨੂੰ ਦਿਖਾਉਣ ’ਤੇ ਰਹੇਗੀ ਪਾਬੰਦੀ

ਅੰਮ੍ਰਿਤਸਰ , 9 ਫਰਵਰੀ (ਪਵਿੱਤਰ ਜੋਤ) : ਭਾਰਤੀ ਚੋਣ ਕਮਿਸ਼ਨ ਨੇ ਮਿਤੀ 10 ਫਰਵਰੀ, 2022 ਤੋਂ ਮਿਤੀ 07 ਮਾਰਚ, 2022 ਤੱਕ ਦੇਸ਼ ਭਰ ਵਿੱਚ ਐਗਜ਼ਿਟ ਪੋਲ ’ਤੇ ਪਾਬੰਦੀ ਲਾਈ ਹੈ, ਜਿਸ ਦੀ ਜ਼ਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਨੇ ਜ਼ਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਮੀਡੀਆ ਕਰਮੀਆਂ ਨੂੰ ਵੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਅੱਜ ਇਥੇ ਦੱਸਿਆ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਏ ਅਨੁਸਾਰ ਮਿਤੀ 10 ਫਰਵਰੀ, 2022 ਨੂੰ ਸਵੇਰੇ 7 ਵਜੇ ਤੋਂ ਲੈ ਕੇ ਮਿਤੀ 07 ਮਾਰਚ, 2022 ਸ਼ਾਮ 6:30 ਵਜੇ ਤੱਕ ਕੋਈ ਵੀ ਐਗਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪਿ੍ਰੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਨੂੰ ਦਿਖਾਇਆ ਜਾ ਸਕਦਾ ਹੈ।
ਉਨ੍ਹਾਂ ਨੇ ਹੋਰ ਦੱਸਿਆ ਚੋਣ ਕਮਿਸ਼ਨ ਭਾਰਤ ਵਲੋਂ ਮਿਤੀ 28 ਜਨਵਰੀ 2022 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਚੋਣਾਂ ਵਾਲੇ ਖੇਤਰਾਂ ਵਿੱਚ ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ ਅਤੇ ਇਲੈਕਟ੍ਰਾਨਿਕ ਮੀਡੀਆ, ਸੋਸ਼ਲ ਮੀਡੀਆ ਅਤੇ ਪਿ੍ਰੰਟ ਮੀਡੀਆ ਵਿੱਚ ਕੋਈ ਵੀ ਇਸ਼ਤਿਹਾਰ ਜ਼ਿਲ੍ਹਾ ਐਮ ਸੀ ਐਮ ਸੀ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਨਹੀਂ ਜਾ ਸਕੇਗਾ।

====—

NO COMMENTS

LEAVE A REPLY