ਪਬਲਿਕ ਸਥਾਨਾਂ ਤੇ ਸਿਗਰਟਨੋਸ਼ੀ ਕਰਨਾਂ ਅਤੇ ਖੁਲੀ ਸਿਗਰਟ ਵੇਚਣਾਂ ਵੀ ਸਜਾ/ਜੁਰਮਾਨੇ ਯੋਗ ਅਪਰਾਧ ਹੈ : ਸਿਵਲ ਸਰਜਨ ਡਾ ਚਰਨਜੀਤ ਸਿੰਘ

0
29

ਅੰਮ੍ਰਿਤਸਰ 18 ਮਾਰਚ (ਰਾਜਿੰਦਰ ਧਾਨਿਕ ) : ਕੋਟਪਾ ਐਲਟ ਨੂੰ ਸਖਤੀ ਨਾਲ ਲਾਗੂ ਕਰਨ ਸੰਬਧੀ ਅੱਜ ਸਿਵਲ ਸਰਜਨ ਅੰਮ੍ਰਿਤਸਰ ਡਾ ਚਰਨਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੂਸਾਰ, ਜਿਲਾ੍ਹ ਨੋਡਲ ਅਫਸਰ ਐਨ.ਟੀ.ਸੀ.ਪੀ. ਡਾ ਕਰਨ ਮਹਿਰਾ, ਵਲੋਂ ਇਕ ਸਪੈਸ਼ਲ ਟੀਮ ਦਾ ਗਠਣ ਕੀਤਾ ਗਿਆ। ਜਿਸ ਵਿਚ ਡਿਪਟੀ ਐਮ.ਈ.ਆਈ.ਉ. ਅਮਰਦੀਪ ਸਿੰਘ, ਏ.ਐਮ.ਉ. ਪਵਨ ਕੁਮਾਰ, ਐਸ.ਆਈ. ਪਰਮਜੀਤ ਸਿੰਘ, ਬਲਵਿੰਦਰ ਸਿੰਘ ਅਤੇ ਸ਼ਰਨਜੀਤ ਸਿੰਘ ਸ਼ਾਮਿਲ ਸਨ।ਇਸ ਟੀਮ ਵਲੋਂ ਮੌਕੇ ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿਚ ਲਗਭਗ 15 ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ, ਜਿਸ ਦੌਰਾਣ ਟੇਲਰ ਰੋੜ, ਮਾਲ ਰੋੜ ਅਤੇ ਐਮ.ਕੇ. ਹੋਟਲ ਦੇ ਨੇੜੇ ਦੇ ਇਲਾਕਿਆਂ ਵਿਚ 9 ਦੁਕਾਨਦਾਰਾਂ ਦੇ ਮੌਕੇ ਤੇ ਚਲਾਣ ਕਟੇ ਗਏ ਅਤੇ ਪਬਲਿਕ ਸਥਾਨਾਂ ਤੇ ਸਿਗਰਟ ਪੀਣ ਵਾਲੇ 4 ਲੋਕਾਂ ਦੇ ਮੌਕੇ ਤੇ ਜੁਰਮਾਨਾਂ ਚਲਾਣ ਕੀਤੇ ਗਏ।ਪੰਜਾਬ ਸਰਕਾਰ ਵਲੋਂ ਂਠਛਫ ਤਹਿਤ ਸਮੂਹ ਤੰਬਾਕੂ ਵਿਕ੍ਰੇਤਾਵਾਂ ਨੂੰ ਚੇਤਾਵਨੀਂ ਦਿੰਦਿਆ ਹਿਦਾਇਤਾਂ ਜਾਰੀ ਕੀਤੀਆਂ।ਸਿਵਲ ਸਰਜਨ ਅੰਮ੍ਰਿਤਸਰ ਡਾ ਚਰਨਜੀਤ ਸਿੰਘ ਵਲੋ ਇਸ ਮੌਕੇ ਤੇ ਜਾਣਕਾਰੀ ਦਿੱਤੀ ਕਿ ਜੇਕਰ ਕੋਈ ਵੀ ਤੰਬਾਕੂ ਵਿਕ੍ਰੇਤਾਂ ਬਿਨਾਂ ਮਾਪਦੰਡ ਵਾਲਾ ਤੰਬਾਕੂ ਸਮਾਨ( ਇਮਪੋਰਟਿਡ ਸਿਗਰਟ) ਵੇਚਦਾ ਪਾਇਆ ਗਿਆ ਤਾਂ ਉਸ ਵਿਰੱੁਧ ਧਾਰਾਂ 20 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਇਸ ਤੋਂ ਇਲਾਵਾ ਪਬਲਿਕ ਸਥਾਨਾਂ ਤੇ ਸਿਗਰਟਨੋਸ਼ੀ ਕਰਨਾਂ ਅਤੇ ਖੁਲੀ ਸਿਗਰਟ ਵੇਚਣਾਂ ਵੀ ਸਜਾ/ਜੁਰਮਾਨੇ ਯੋਗ ਅਪਰਾਧ ਹੈ।

NO COMMENTS

LEAVE A REPLY