ਭਗਵੰਤ ਮਾਨ ਪੰਜਾਬ ਵਿੱਚ ਦਿੱਲੀ ਮਾਡਲ ਲਾਗੂ ਕਰਨ ਤੋਂ ਪਹਿਲਾਂ ਅਧਿਆਪਕਾਂ ਦੀ ਕਰਨ ਭਰਤੀ: ਰਾਜੇਸ਼ ਬਾਗਾ

    0
    13

     

     

    ਅੰਮ੍ਰਿਤਸਰ/ ਜਲੰਧਰ, 26 ਅਪ੍ਰੈਲ ( ਪਵਿੱਤਰ ਜੋਤ) :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਲੀ ਮਾਡਲ ਨੂੰ ਪੰਜਾਬ ਦੇ ਸਕੂਲਾਂ ਅਤੇ ਹਸਪਤਾਲਾਂ ਵਿੱਚ ਲਾਗੂ ਕਰਨ ਦੇ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ ਦੀ ਪੋਲ ਖੋਲ੍ਹਦਿਆਂ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਗਾ ਨੇ ਕਿਹਾ ਕਿ ਦਿੱਲੀ ਮਾਡਲ ਪੰਜਾਬ ਦੇ ਸਕੂਲਾਂ ਵਿੱਚ ਲਾਗੂ ਕੀਤੇ ਜਾਣ ਨਾਲ ਕੁਝ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦੇ ਸਕੂਲਾਂ ਵਿੱਚ ਅਧਿਆਪਕ ਹੀ ਨਹੀਂ ਹਨ ਤਾਂ ਦਿੱਲੀ ਮਾਡਲ ਉੱਥੇ ਕੀ ਕਰੇਗਾ?

            ਰਾਜੇਸ਼ ਬਾਗਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦੇ ਨਾਲ-ਨਾਲ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਇਸ ਦੇ ਨਾਲ ਹੀ ਕਈ ਹੋਰ ਐਲਾਨ ਵੀ ਕੀਤੇ ਗਏ ਸਨ, ਪਰ ਹੁਣ ਸਰਕਾਰ ਬਣੀ ਨੂੰ ਡੇਢ ਮਹੀਨਾ ਹੋ ਗਿਆ ਹੈ ਤੇ ਕੈਬਨਿਟ ਮੀਟਿੰਗਾਂ ਵੀ ਹੋ ਚੁੱਕੀਆਂ ਹਨ। ਪਰ ਪੰਜਾਬ ਦੇ ਲੋਕਾਂ ਨੂੰ ਨਾ ਤਾਂ ਮੁਫਤ ਬਿਜਲੀ ਮਿਲੀ ਅਤੇ ਨਾ ਹੀ ਕਿਸੇ ਔਰਤ ਨੂੰ 1000 ਰੁਪਏ ਮਹੀਨਾ ਮਿਲਿਆ ਹੈ। ਭਗਵੰਤ ਮਾਨ ਸਰਕਾਰ ਨੇ ਜਨਤਾ ਨੂੰ ਮੁਫਤ ਦੇ ਲਾਲੀਪਾਪ ਦੇ ਕੇ ਪੰਜਾਬ ਦੀ ਸੱਤਾ ਤਾਂ ਹਾਸਿਲ ਕੀਤੀ ਹੈ, ਪਰ ਹੁਣ ਜਦੋਂ ਐਲਾਨਾਂ ਨੂੰ ਪੂਰਾ ਕਰਨ ਦਾ ਸਮਾਂ ਆਇਆ ਹੈ ਤਾਂ ਹੋਰ ਨਵੇਂ-ਨਵੇਂ ਐਲਾਨ ਕਰਕੇ ਜਨਤਾ ਨੂੰ ਮੂਰਖ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

                ਰਾਜੇਸ਼ ਬਾਗਾ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਖਿਲਾਫ ਧਰਨੇ-ਪ੍ਰਦਰਸ਼ਨ ਕਰਨ ਨੂੰ ਮਜਬੂਰ ਹਨ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਵਾਅਦਿਆਂ ਦਾ ਲਾਲੀਪਾਪ ਦੇ ਕੇ ਵੋਟਾਂ ਹਾਸਲ ਕੀਤੀਆਂ ਸਨ। ਗੱਦੀ ‘ਤੇ ਪਹੁੰਚਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨਜ਼ਰਾਂ ਅਤੇ ਸੋਚ ਦੋਵੇਂ ਹੀ ਬਦਲ ਗਏ ਅਤੇ ਹੁਣ ਇਹ ਸਰਕਾਰੀ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਦੀ ਰਣਨੀਤੀ ਘੜ ਰਹੇ ਹਨ। ਬਾਗਾ ਨੇ ਕਿਹਾ ਕਿ ਹੁਣ ਭਗਵੰਤ ਮਾਨ ਮੁੜ ਪੰਜਾਬ ਵਿੱਚ ਦਿੱਲੀ ਮਾਡਲ ਲਾਗੂ ਕਰਨ ਦਾ ਰਾਗ ਛੇੜ ਰਹੇ ਹਨ। ਬੱਗਾ ਨੇ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਜੇਕਰ ਸਕੂਲਾਂ ਦੀਆਂ ਇਮਾਰਤਾਂ, ਫਰਨੀਚਰ ਆਦਿ ਵਧੀਆ ਹੋਣਗੇ ਅਤੇ ਉੱਥੇ ਪੜ੍ਹਾਉਣ ਵਾਲੇ ਅਧਿਆਪਕ ਹੀ ਨਹੀਂ ਹੋਣਗੇ ਤਾਂ ਇਸ ਸਭ ਦਾ ਕੀ ਫਾਇਦਾ ਅਤੇ ਕਿਸ ਨੂੰ ਹੋਵੇਗਾ? ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਹਿਲਾਂ ਅਧਿਆਪਕਾਂ ਦੀ ਭਰਤੀ ਕਰਨੀ ਚਾਹੀਦੀ ਹੈ ਨਾ ਕਿ ਦਿੱਲੀ ਮਾਡਲ ਨੂੰ ਲਾਗੂ ਕਰਨ ਦਾ ਰਾਗ ਛੇੜਨਾ ਚਾਹੀਦਾ ਹੈ!

    NO COMMENTS

    LEAVE A REPLY