ਜਿਲ੍ਹੇ ਵਿੱਚ ਅਨਾਥ, ਬੇਸਹਾਰਾ ਅਤੇ ਲੋੜਵੰਦ ਬੱਚਿਆਂ ਲਈ ਚਲਾਏ ਜਾ ਰਹੇ ਬਾਲ ਘਰਾਂ ਦੀ ਰਜਿਸਟ੍ਰੇਸਨ ਜੁਵੇਨਾਈਲ ਜਸਟਿਸ ਐਕਟ 2015 ਅਧੀਨ ਲਾਜ਼ਮੀ– ਜਿਲ੍ਹਾ ਬਾਲ ਸੁਰੱਖਿਆ ਅਫਸਰ

0
15

ਅੰਮ੍ਰਿਤਸਰ 19 ਮਈ (ਪਵਿੱਤਰ ਜੋਤ) : -ਜਿਲ੍ਹੇ ਵਿੱਚ ਚੱਲ ਰਹੀਆਂ ਗੈਰ ਸਰਕਾਰੀ ਸੰਸਥਾਵਾਂ ਜੋ ਕਿ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜੋ ਸੰਸਥਾਵਾਂ ਮੁਕੰਮਲ ਤੌਰ ਤੇ ਜਾਂ ਆਸਕ ਰੂਪ ਵਿੱਚ ਸੁਰੱਖਿਆ ਅਤੇ ਸੰਭਾਲ ਲਈ ਲੋੜਵੰਦ ਬੱਚਿਆਂ ਨੂੰ ਰਿਹਾਇਸ, ਖਾਣਾ, ਪੜਾਈ, ਮੈਡੀਕਲ ਸੁਵਿਧਾ ਆਦਿ ਮੁਹੱਈਆ ਕਰਵਾ ਰਹੀਆਂ ਹਨ, ਦਾ ਜੁਵੇਨਾਈਲ ਜਸਟਿਸ (ਕੇਅਰ ਐਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ, 2015 ਦੀ ਧਾਰਾ 41 (1) ਅਧੀਨ ਰਜਿਸਟਰਡ ਹੋਣਾ ਲਾਜਮੀ ਹੈ।
ਇਸ ਸਬੰਧੀ ਜਾਣਕਾਰੀ ਦੇਦਿੰਆਂ ਜਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਪਵਨਦੀਪ ਕੌਰ ਨੇ ਦੱਸਿਆ ਕਿ ਜਿਲ੍ਹੇ ਵਿੱਚ ਜੋ ਗੈਰ ਸਰਕਾਰੀ ਸੰਸਥਾਵਾਂ ਅਜੇ ਤੱਕ ਇਸ ਐਕਟ ਅਧੀਨ ਰਜਿਸਟਰ ਨਹੀ ਹਨ, ਉਹ 25 ਮਈ 2022 ਤੋਂ ਪਹਿਲਾਂ ਪਹਿਲਾਂ ਦਫਤਰ ਜਿਲ੍ਹਾ ਬਾਲ ਸੁਰੱਖਿਆ ਅਫਸਰ, ਅੰਮ੍ਰਿਤਸਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਦੂਜੀ ਮੰਜਿਲ ਕਮਰਾ ਨੰ 236੍ਰ238 (ਫੋਨ ਨੰ 8360869891) ਵਿਖੇ ਨੋਟੀਫਾਈਡ ਜੇ.ਜੇ.ਮਾਡਲ ਰੂਲਜ 2016 ਦੇ ਫਾਰਮ ਨੰਬਰ 27 ਅਨੁਸਾਰ ਸੰਸਥਾ ਸਬੰਧੀ ਦਸਤਾਵੇਜ ਜਮ੍ਹਾਂ ਕਰਵਾਉਣ।ਉਨਾਂ ਕਿਹਾ ਕਿ 25 ਮਈ ਤੋ ਬਆਦ ਜੇਕਰ ਜਿਲ੍ਹਾ ਅੰਮ੍ਰਿਤਸਰ ਵਿੱਚ ਕੋਈ ਵੀ ਗੈਰ ਸਰਕਾਰੀ ਸੰਸਥਾ ਜੋ ਕਿ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀ ਹੈ ਪ੍ਰੰਤੂ ਜੁਵੇਨਾਈਲ ਜਸਟਿਸ (ਕੇਅਰ ਐਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ, 2015 ਦੀ ਧਾਰਾ 41 (1) ਅਧੀਨ ਰਜਿਸਟਰਡ ਨਹੀ ਹੈ ਤਾਂ ਉਸ ਸੰਸਥਾ ਦੇ ਵਿਰੁੱਧ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸਨ ਆਫ ਚਿਲਡਰਨ) ਐਕਟ, 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸੰਸਥਾਂ ਨੂੰ ਰਜਿਸਟਰ ਕਰਵਾਉਣ ਦੀ ਜਾਣਕਾਰੀ ਲੈਣ ਲਈ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਅੰਮ੍ਰਿਤਸਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੂਜੀ ਮੰਜਿਲ ਕਮਰਾ ਨੰ 236੍ਰ238 ਫੋਨ ਨੰ (8360869891) ਵਿਖੇ ਆ ਕੇ ਸੰਪਰਕ ਕੀਤਾ ਜਾ ਸਕਦਾ ਹੈ।
ਫਾਈਲ ਫੋਟੋ– ਜਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਪਵਨਦੀਪ ਕੌਰ

NO COMMENTS

LEAVE A REPLY