ਭਗਵੰਤ ਮਾਨ ਤੇ ਕੇਜਰੀਵਾਲ ਦੱਸਣ ਜੇਕਰ 10 ਦਿਨਾਂ ‘ਚ ਪੰਜਾਬ ‘ਚ ਭ੍ਰਿਸ਼ਟਾਚਾਰ ਖਤਮ ਹੋ ਗਿਆ ਸੀ ਤਾਂ 80 ਦਿਨਾਂ ਬਾਅਦ ਇਹ ਭ੍ਰਿਸ਼ਟਾਚਾਰੀ ਕਿੱਥੋਂ ਆਇਆ : ਰਾਜੇਸ਼ ਬਾਘਾ

0
20

 

ਅੰਮ੍ਰਿਤਸਰ/ ਜਲੰਧਰ 24 ਮਈ (ਪਵਿੱਤਰ ਜੋਤ ) :  ਭਾਜਪਾ ਦੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਗਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਹੀ ਸਰਕਾਰ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਕੀਤੀ ਗਈ ਕਾਰਵਾਈ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਰਕਾਰ ਬਣਨ ਦੇ 10 ਦਿਨਾਂ ਦੇ ਅੰਦਰ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਖਤਮ ਕਰਨ ਦਾ ਦਾਅਵਾ ਕੀਤਾ ਸੀ। ਬੱਗਾ ਨੇ ਭਗਵੰਤ ਮਾਨ ਅਤੇ ਕੇਜਰੀਵਾਲ ਨੂੰ ਸਵਾਲ ਕੀਤਾ ਕਿ ਜੇਕਰ 10 ਦਿਨਾਂ ‘ਚ ਭ੍ਰਿਸ਼ਟਾਚਾਰ ਖਤਮ ਹੋ ਗਿਆ ਸੀ ਤਾਂ ਭ੍ਰਿਸ਼ਟਾਚਾਰੀ ਅਤੇ ਉਹ ਵੀ ਸਰਕਾਰ ਦਾ ਕੈਬਨਿਟ ਮੰਤਰੀ 80 ਦਿਨਾਂ ਬਾਅਦ ਕਿੱਥੋਂ ਆ ਗਿਆ?
ਰਾਜੇਸ਼ ਬਾਗਾ ਨੇ ਕਿਹਾ ਕਿ ਭਗਵੰਤ ਮਾਨ ਆਪਣੀ ਸਰਕਾਰ ਦੀ ਡਿੱਗ ਰਹੀ ਭਰੋਸੇਯੋਗਤਾ ਨੂੰ ਲੋਕਾਂ ਦੇ ਸਾਹਮਣੇ ਬਚਾਉਣ ਲਈ ਇਹ ਸਬ ਡਰਾਮਾ ਕਰ ਰਹੇ ਹਨ। ਰਾਜੇਸ਼ ਬਾਗਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਅਪੀਲ ਕੀਤੀ ਕਿ ਉਹ ਉਨ੍ਹਾਂ ਦੀ ਸਰਕਾਰ ਵੱਲੋਂ ਜਾਰੀ ਵਟਸਐਪ ‘ਤੇ ਭ੍ਰਿਸ਼ਟਾਚਾਰ ਦੀਆਂ ਸਾਰੀਆਂ ਸ਼ਿਕਾਇਤਾਂ ਦੇ ਦੋਸ਼ੀਆਂ ਦੇ ਨਾਵਾਂ ਦੀ ਸੂਚੀ ਵੀ ਜਾਰੀ ਕਰਨ, ਤਾਂ ਜੋ ਜਨਤਾ ਨੂੰ ਪਤਾ ਲੱਗ ਸਕੇ ਕਿ ਇਨ੍ਹਾਂ ਸ਼ਿਕਾਇਤਾਂ ਵਿੱਚ ਕਿੰਨੇ ਆਗੂ ਅਤੇ ਅਧਿਕਾਰੀ ਸ਼ਾਮਲ ਹਨ ਅਤੇ ਉਨ੍ਹਾਂ ਖ਼ਿਲਾਫ਼ ਹੁਣ ਤੱਕ ਕੀ ਕਾਰਵਾਈ ਹੋਈ ਹੈ?
ਰਾਜੇਸ਼ ਬਾਗਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਹਾਲਤ ਬਦਤਰ ਹੈ, ਨਸ਼ਿਆਂ ਕਾਰਨ ਨੌਜਵਾਨ ਹਰ ਰੋਜ਼ ਮਰ ਰਹੇ ਹਨ, ਬੇਰੁਜ਼ਗਾਰੀ ਆਪਣੇ ਚਰਮ ‘ਤੇ ਹੈ। ਭਗਵੰਤ ਮਾਨ ਨੂੰ ਪੰਜਾਬ ਦੇ ਇਨ੍ਹਾਂ ਮੁੱਦਿਆਂ ਦੀ ਚਿੰਤਾ ਕਰਨੀ ਚਾਹੀਦੀ ਹੈ ਨਾ ਕਿ ਦਿੱਲੀ ਜਾ ਕੇ ਕੇਜਰੀਵਾਲ ਸਰਕਾਰ ਨਾਲ ਸਮਝੌਤੇ ਕਰਨੇ ਚਾਹੀਦੇ ਹਨ। ਪੰਜਾਬ ਨੂੰ ਭਗਵੰਤ ਮਾਨ ਨੂੰ ਸੰਭਾਲਣਾ ਚਾਹੀਦਾ ਹੈ, ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਨਹੀਂ।

NO COMMENTS

LEAVE A REPLY