ਰੋਜਗਾਰ ਬਿਊਰੋ ਵਿਖੇ ਸਰਕਾਰੀ ਨੌਕਰੀ ਦੀ ਤਿਆਰੀ ਲਈ ਕੋਚਿੰਗ ਸ਼ੁਰੂ

0
26

ਅੰਮ੍ਰਿਤਸਰ 2 ਜੂਨ (ਰਾਜਿੰਦਰ ਧਾਨਿਕ) : ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਤਹਿਤ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋ ਡਿਪਟੀ ਡਾਇਰੈਕਟਰ ਸ਼੍ਰੀ ਵਿਕਰਮ ਜੀਤ ਦੀ ਪ੍ਰਧਾਨਗੀ ਹੇਠ ਸਰਕਾਰੀ ਨੌਕਰੀਆਂ ਦੀ ਪ੍ਰੀਖੀਆਵਾਂ ਲਈ ਮੁਫਤ ਆਨਲਾਈਨ ਕੋਚਿੰਗ ਸ਼ੁਰੂ ਕੀਤੀ ਗਈ ਹੈ। ਇਹ ਆਨਲਾਈਨ ਕੋਚਿੰਗ ਚੰਡੀਗੜ੍ਹ ਦੀ ਨਾਮੀ ਸੰਸਥਾਂ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਹੈ। ਜਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਪ੍ਰਾਰਥੀ ਇਹ ਮੁਫਤ ਆਨਲਾਈਨ ਕੋਚਿੰਗ ਲੈਣ ਲਈ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦੇ ਹਨ।

ਇਹ ਮੁਫਤ ਆਨਲਾਈਨ ਕੋਚਿੰਗ ਦੇ ਵਿੱਚ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਬੋਰਡ/ਏਜੰਸੀਆਂ ਜਿਵੇਂ ਪੀ.ਪੀ.ਐਸ.ਸੀ, ਪੀ.ਐਸ.ਐਸ.ਐਸ.ਬੀ, ਪੀ.ਐਸ.ਪੀ.ਸੀ.ਐਲ, ਪੀ.ਐਸ.ਟੀ.ਸੀ.ਐਲ, ਯੂ.ਪੀ.ਐਸ.ਸੀ, ਐਸ.ਐਸ.ਸੀ, ਆਈ.ਬੀ.ਪੀ.ਐਸ, ਆਰ.ਆਰ.ਬੀ, ਐਫ.ਸੀ.ਆਈ ਵੱਲੋਂ ਲਿੱਤੇ ਜਾਣ ਵਾਲੀ ਗਰੁੱਪ ਏ, ਗਰੁੱਪ ਬੀ, ਗਰੁੱਪ ਸੀ ਦੀ ਪ੍ਰੀਖੀਆਵਾਂ ਦੀ ਤਿਆਰੀ ਮੁਫਤ ਕਰਵਾਈ ਜਾਏਗੀ। ਇਸ ਸਬੰਧੀ ਡਿਪਟੀ ਡਾਇਰੈਕਟਰ ਸ਼੍ਰੀ ਵਿਕਰਮ ਜੀਤ ਨੇ ਦੱਸਿਆ ਕਿ ਪ੍ਰਾਰਥੀ ਸਰਕਾਰੀ ਨੌਕਰੀਆਂ ਦੇ ਫਾਰਮ ਆਨਲਾਈਨ ਅਪਲਾਈ ਕਰਨ ਦੇ ਲਈ ਬਿਊਰੋ ਵੱਲੋਂ ਦਿੱਤੀ ਜਾ ਰਹੀ ਮੁਫਤ ਇੰਟਰਨੈਟ ਸੇਵਾਵਾਂ ਦਾ ਲਾਭ ਲੈ ਸਕਦੇ ਹਨ, ਜਿਸ ਨਾਲ ਪ੍ਰਾਰਥੀ ਸਾਈਬਰ ਕੈਫੇ ਚ ਆਉਣ ਵਾਲੇ ਵਾਧੂ ਖਰਚੇ ਤੋਂ ਬਚ ਸਕਦੇ ਹਨ। ਪਰੰਤੂ ਅਪਲਾਈ ਕਰਨ ਵੇਲੇ ਪ੍ਰੀਖੀਆਂ ਦੀ ਬਣਦੀ ਫੀਸ ਪ੍ਰਾਰਥੀ ਨੂੰ ਆਪ ਹੀ ਭਰਨੀ ਹੋਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਬਿਊਰੋ ਦੇ ਨੋਡਲ ਅਧਿਕਾਰੀ ਸ਼੍ਰੀ ਗੌਰਵ ਕੁਮਾਰ (ਕੈਰੀਅਰ ਕਾਉਂਸਲਰ) ਨਾਲ ਦਫਤਰ ਆ ਕੇ ਸੰਪਰਕ ਕੀਤਾ ਜਾਵੇ। ਇਸ ਤੋਂ ਇਲਾਵਾ ਬਿਊਰੋ ਦੇ ਹੈਲਪਲਾਈਨ ਨੰਬਰ 99157-89068 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
===—

NO COMMENTS

LEAVE A REPLY