ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਦੇ ਬਾਰ੍ਹਵੀਂ ਸ਼ੇ੍ਰਣੀ ਸੈਸ਼ਨ 2021-22 ਦੇ ਨਤੀਜੇ ਬਿਹਤਰੀਨ

0
109

ਸਕੂਲ ਦੀ ਵਿਦਿਆਰਥਣ ਪ੍ਰਭਜੋਤ ਨੇ ਬਾਰ੍ਹਵੀਂ ’ਚੋਂ 98.6% ਅੰਕ ਹਾਸਲ ਕਰਕੇ ਜ਼ਿਲ੍ਹੇ ਵਿਚੋਂ ਦੂਸਰਾ ਅਤੇ ਸੂਬੇ ਵਿਚੋਂ ਪੰਜਵਾਂ ਸਥਾਨ ਹਾਸਲ ਕੀਤਾ
ਅੰਮ੍ਰਿਤਸਰ, 30 ਜੂਨ ( ਪਵਿੱਤਰ ਜੋਤ) : ਗੁਰੂ ਨਗਰੀ ਵਿਚ ਸਥਿੱਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ  ਸਕੂਲ, ਮਾਲ ਰੋਡ ਨੇ ਆਪਣੀ ਅਮੀਰ ਅਕਾਦਮਿਕ ਪਰੰਪਰਾਵਾਂ ਨੂੰ ਜਾਰੀ ਰਖਦਿਆਂ ਇਸ ਵਾਰ ਫਿਰ ਮੀਲ ਪੱਥਰ ਸਥਾਪਿਤ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਬਾਰ੍ਹਵੀਂ ਸ਼ੇ੍ਰਣੀ ਸੈਸ਼ਨ 2021-22 ਦੇ ਐਲਾਨੇ ਗਏ ਨਤੀਜੇ ਵਿਚੋਂ ਮਾਲ ਰੋਡ ਸਕੂਲ ਦਾ ਨਤੀਜਾ ਬਿਹਤਰੀਨ ਰਿਹਾ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਵਿਿਦਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਸਕੂਲ ਦੀ ਵਿਿਦਆਰਥਣ ਪ੍ਰਭਜੋਤ ਨੇ 98.6% ਅੰਕ ਪ੍ਰਾਪਤ ਕਰਕੇ ਨਾ ਸਿਰਫ ਸਕੂਲ ਵਿਚੋਂ ਪਹਿਲਾ ਸਥਾਨ ਬਲਕਿ ਜ਼ਿਲ੍ਹੇ ਵਿਚੋਂ ਦੂਸਰਾ ਸਥਾਨ ਅਤੇ ਸੂਬੇ ਦੀ ਮੈਰਿਟ ਲਿਸਟ ਵਿਚ ਪੰਜਵਾਂ ਸਥਾਨ ਹਾਸਲ ਕਰਕੇ ਆਪਣੇ ਮਾਤਾ-ਪਿਤਾ, ਸਕੂਲ ਅਤੇ ਅਧਿਆਪਕਾਂ ਦਾ ਨਾਮ ਰੌਸ਼ਣ ਕੀਤਾ। ਸਕੂਲ ਦੀ ਵਿਿਦਆਰਥਣਾਂ ਪ੍ਰਭਰੂਪ ਕੌਰ, ਹਰਸਾਹਿਬ ਕੌਰ ਅਤੇ ਕਿਰਨ ਨੇ 97% ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਪ੍ਰਿਅੰਕਾ ਸ਼ਰਮਾ ਨੇ 96% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਦੀ ਪ੍ਰਿੰਸੀਪਲ ਨੇ ਦੱਸਿਆ ਕਿ ਮਾਲ ਰੋਡ ਸਕੂਲ ਵਿਚ ਅਕਾਦਮਿਕ/ਸਹਿ-ਅਕਾਦਮਿਕ ਖੇਤਰ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿਚ ਮੱਲਾਂ ਮਾਰਨ ਵਾਲੀਆਂ ਵਿਿਦਆਰਥਣਾਂ ਨੂੰ ਵੱਧ ਤੋਂ ਵੱਧ ਸਹੁਲਤਾਂ ਪ੍ਰਦਾਨ ਕਰਨ ਲਈ ਉਹ ਹਮੇਸ਼ਾ ਵਚਨਬੱਧ ਹਨ।
ਮਾਲ ਰੋਡ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੀ ਯੋਗ ਅਗਵਾਈ ਹੇਠ ਸਕੂਲ ਦੇ ਲਗਭਗ 538 ਵਿਿਦਆਰਥਣਾਂ ਨੇ ਬਾਰ੍ਹਵੀਂ ਦੀ ਪ੍ਰੀਖਿਆ ਦਿੱਤੀ ਜਿਨ੍ਹਾਂ ‘ਚੋਂ 125 ਵਿਿਦਆਰਥਣਾਂ ਨੇ 90% ਤੋਂ ਵੱਧ ਅੰਕ ਹਾਸਲ ਕੀਤੇ, 337 ਵਿਿਦਆਰਥਣਾਂ ਨੇ 80% ਤੋਂ 90% ਅੰਕ ਹਾਸਲ ਕੀਤੇ ਅਤੇ 73 ਵਿਿਦਆਰਥਣਾਂ ਨੇ 70% ਤੋਂ 80% ਅੰਕ ਹਾਸਲ ਕਰਕੇ ਸਕੂਲ ਦੀ ਮਿਆਰੀ ਸਿੱਖਿਆ ਪ੍ਰਣਾਲੀ ਦਾ ਸਬੂਤ ਦਿੱਤਾ ਜਿਸ ਦਾ ਸਿਹਰਾ ਸਕੂਲ ਦੇ ਮਿਹਨਤੀ ਅਤੇ ਪ੍ਰਤਿਬੱਧ ਅਧਿਆਪਕਾਂ ਦੇ ਸਿਰ ਜਾਂਦਾ ਹੈ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸ. ਜੁਗਰਾਜ ਸਿੰਘ ਰੰਧਾਵਾ ਅਤੇ ਜ਼ਿਲ੍ਹਾ ਸਿੱਖਿਆ ਦਫਤਰ ਦੀ ਸਮੁੱਚੀ ਟੀਮ ਨੇ ਸਕੂਲ ਨੂੰ ੳਚੇਚੇ ਤੌਰ ਤੇ ਵਧਾਈ ਅਤੇ ਆਪਣੀਆਂ ਸ਼ੁੱਭ ਕਾਮਨਾਵਾ ਦਿੱਤੀਆਂ।

NO COMMENTS

LEAVE A REPLY