ਔਰਤਾਂ, ਨੌਜਵਾਨਾਂ ਤੋਂ ਲੈ ਕੇ ਕਿਸਾਨ ਅਤੇ ਵਪਾਰੀ ਵਰਗ ਆਦਿ ਸਭ ‘ਆਪ’ ਸਰਕਾਰ ‘ਤੋਂ ਦੁਖੀ ਅਤੇ ਕਰ ਰਹੇ ਹਨ ਵਿਰੋਧ: ਗੁਪਤਾ

0
39

 

ਜੀਵਨ ਗੁਪਤਾ ਨੇ ਨਿਗਮ ਦੇ ਕਰਮਚਾਰੀਆਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ

ਸੀਵਰਮੈਨ ਸਫ਼ਾਈ ਕਰਮਚਾਰੀ ਸੰਘਰਸ਼ ਕਮੇਟੀ ਦਾ ਵਫ਼ਦ ਆਪਣੀਆਂ ਮੰਗਾਂ ਨੂੰ ਲੈ ਕੇ ਜੀਵਨ ਗੁਪਤਾ ਨੂੰ ਮਿਲਿਆ

ਲੁਧਿਆਣਾ/ਅੰਮ੍ਰਿਤਸਰ 30 ਜੂਨ ( ਰਾਜਿੰਦਰ ਧਾਨਿਕ   ):  ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਲੁਧਿਆਣਾ ਨਗਰ ਨਿਗਮ ਵਿੱਚ ਕੰਮ ਕਰਦੇ ਕੱਚੇ ਸੀਵਰੇਜ ਕਾਮਿਆਂ ਅਤੇ ਸਫ਼ਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕਰਨ ਅਤੇ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਮੰਗ ਕਰਦਿਆਂ ਕਿਹਾ ਕਿ ਨਿਗਮ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਉਹ ਉਨ੍ਹਾਂ ਦੇ ਬਣਦੇ ਅਧਿਕਾਰ ਤੁਰੰਤ ਦੇਵੇ।

ਜੀਵਨ ਗੁਪਤਾ ਨੇ ਕਿਹਾ ਕਿ ਸੀਵਰਮੈਨ ਸਫ਼ਾਈ ਕਰਮਚਾਰੀ ਸੰਘਰਸ਼ ਕਮੇਟੀ ਦੇ ਵਫ਼ਦ ਨੇ ਉਹਨਾਂ ਨੂੰ ਮਿਲ ਕੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵਿੱਚ ਪਿਛਲੇ ਕਈ ਸਾਲਾਂ ਤੋਂ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਮਿਤੀ 14-12-2021 ਨੂੰ ਜਾਰੀ ਹਦਾਇਤਾਂ ਵਿੱਚ 18-06-2021 ਤੋਂ ਪਹਿਲਾਂ ਕੰਮ ਕਰਦੇ ਕੱਚੇ ਸੀਵਰਮੈਨ ਅਤੇ ਸਫ਼ਾਈ ਕਰਮਚਾਰੀ ਨੂੰ ਪੱਕਾ ਕਰਨ ਦੇ ਆਦੇਸ਼ ਦਿੱਤੇ ਗਏ ਸਨ ਅਤੇ 13-04-2022 ਨੂੰ ਨਿਗਮ ਵਿੱਚ ਮਤਾ ਨੰਬਰ-270 ਨੂੰ ਧਿਆਨ ਵਿੱਚ ਰੱਖਦੇ ਹੋਏ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਆਦੇਸ਼ ਦਿੱਤੇ ਸਨ। ਪਰ ਅਜੇ ਤੱਕ ਉਨ੍ਹਾਂ ਦੀ ਪੱਕਾ ਨਹੀਂ ਕੀਤਾ ਗਿਆ। ਹੁਣ ਨਿਗਮ ਦੀ ਮੀਟਿੰਗ ਵਿੱਚ ਨਵਾਂ ਫੈਸਲਾ ਲੈਂਦਿਆਂ ਸੀਵਰਮੈਨ ਅਤੇ ਸਫ਼ਾਈ ਸੇਵਕਾਂ ਨੂੰ ਆਊਟਸੋਰਸਿੰਗ ਰਾਹੀਂ ਭਰਤੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਸ ਨੂੰ ਕਿਸੇ ਵੀ ਕੀਮਤ ‘ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਸਕੀਮ ਸਮੇਤ ਕੁਝ ਹੋਰ ਮੰਗਾਂ ਵੀ ਨਿਗਮ ਅੱਗੇ ਰੱਖੀਆਂ ਗਈਆਂ ਹਨ।

ਜੀਵਨ ਗੁਪਤਾ ਨੇ ਕਿਹਾ ਕਿ ਨਿਗਮ ਮੁਲਾਜ਼ਮਾਂ ਦੀਆਂ ਮੰਗਾਂ ਜਾਇਜ਼ ਹਨ ਅਤੇ ਭਾਰਤੀ ਜਨਤਾ ਪਾਰਟੀ ਉਨ੍ਹਾਂ ਦਾ ਸਮਰਥਨ ਕਰਦੀ ਹੈ। ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣੀਆਂ ਚਾਹਿਦੀਆਂ ਹਨ। ਗੁਪਤਾ ਨੇ ਉਨ੍ਹਾਂ ਨੂੰ ਭਾਜਪਾ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

ਜੀਵਨ ਗੁਪਤਾ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲੀ ਹੈ, ਉਦੋਂ ਤੋਂ ਲੈ ਕੇ ਅੱਜ ਤੱਕ ਹਰ ਵਰਗ ਇਸ ਸਰਕਾਰ ਤੋਂ ਦੁਖੀ ਹੈ। ਔਰਤਾਂ, ਨੌਜਵਾਨਾਂ ਤੋਂ ਲੈ ਕੇ ਕਿਸਾਨ ਅਤੇ ਵਪਾਰੀ ਵਰਗ ਤੱਕ ਸਭ ‘ਆਪ’ ਸਰਕਾਰ ਦੇ ਧੋਖੇ ਦਾ ਸ਼ਿਕਾਰ ਹੋਏ ਹਨ। ਭਗਵੰਤ ਮਾਨ ਪੰਜਾਬ ਦੇ ਪਹਿਲੇ ਅਜਿਹੇ ਮੁੱਖ ਮੰਤਰੀ ਹਨ, ਜਿਨ੍ਹਾਂ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਦੋ ਦਿਨ ਬਾਅਦ ਹੀ ਉਹਨਾਂ ਦੇ ਘਰ ਦੇ ਬਾਹਰ ਧਰਨਾ ਸ਼ੁਰੂ ਹੋ ਗਿਆ। ਅੱਜ ਨੌਜਵਾਨਾਂ ਤੋਂ ਲੈ ਕੇ ਸਰਕਾਰੀ ਮੁਲਾਜ਼ਮਾਂ ਤੱਕ ਹਰ ਕੋਈ ‘ਆਪ’ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਵਿੱਚ ਕਿਸਾਨ ਹਿਤੈਸ਼ੀ ਹੋਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਵਿਰੋਧ ਹੋ ਰਿਹਾ ਹੈ ਅਤੇ ਮਾਨ ਅਤੇ ਕੇਜਰੀਵਾਲ ਦੋਵਾਂ ਉਹਨਾਂ ਤੋਂ ਮੂੰਹ ਲੁਕਾਉਂਦੇ ਫਿਰ ਰਹੇ ਹਨ। ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਨ ਵਾਲੇ ਕੇਜਰੀਵਾਲ ਅਤੇ ਭਗਵੰਤ ਮਾਨ ਦੋਵੇਂ ਹੁਣ ਜਨਤਾ ਤੋਂ ਕਿਨਾਰਾ ਕਰ ਗਏ ਹਨ, ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਜਨਤਾ ਹੁਣ ਜਵਾਬ ਮੰਗੇਗੀ। ‘ਆਪ’ ਸਰਕਾਰ ਦੇ ਤਿੰਨ ਮਹੀਨਿਆਂ ਦੇ ਸ਼ਾਸਨ ਦੌਰਾਨ ਰੋਜ਼ਾਨਾ ਹੋ ਰਹੇ ਕਤਲਾਂ ਅਤੇ ਵੱਡੀਆਂ ਵਾਰਦਾਤਾਂ ਕਾਰਨ ਲੋਕ ਦੁਖੀ ਹਨ। ਲੋਕ ਪੰਜਾਬ ਵਿੱਚ ਹੁਣ ਭਾਜਪਾ ਨੂੰ ਬਦਲ ਵਜੋਂ ਦੇਖ ਰਹੇ ਹਨ। ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਜਨਤਾ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਇਸ ਦਾ ਜਵਾਬ ਭਾਜਪਾ ਦੇ ਰੂਪ ਵਿੱਚ ਦੇਵੇਗੀ।

NO COMMENTS

LEAVE A REPLY