ਗੈਰ ਮਿਆਰੀ ਅਤੇ ਵਿਦੇਸ਼ੀ ਸਿਗਰਟ ਵੇਚਣਾਂ ਅਪਰਾਧ ਹੈ: ਸਿਵਲ ਸਰਜਨ ਡਾ ਚਰਨਜੀਤ ਸਿੰਘ

0
33

ਅੰਮ੍ਰਿਤਸਰ 1 ਜੁਲਾਈ (ਪਵਿੱਤਰ ਜੋਤ) : ਸਿਵਲ ਸਰਜਨ ਅੰਮ੍ਰਿਤਸਰ ਡਾ ਚਰਨਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੂਸਾਰ ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸੰਬਧੀ ਅੱਜ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਤੋਂ ਜਿਲਾ੍ਹ ਨੋਡਲ ਅਫਸਰ ਐਨ.ਟੀ.ਸੀ.ਪੀ. ਕਮ ਡੀ.ਡੀ.ਐਚ.ਓ. ਡਾ ਜਗਨਜੋਤ ਕੌਰ ਦੀ ਅਗਵਾਹੀ ਹੇਠਾਂ ਇਕ ਸਪੈਸ਼ਲ ਟੀਮ ਦਾ ਗਠਣ ਕੀਤਾ ਗਿਆ। ਜਿਸ ਵਿਚ ਡਿਪਟੀ ਐਮ.ਈ.ਆਈ.ਉ. ਅਮਰਦੀਪ ਸਿੰਘ, ਏ.ਐਮ.ਉ. ਤਰਲੋਕ ਸਿੰਘ, ਐਸ.ਆਈ.ਪਰਮਜੀਤ ਸਿੰਘ, ਅਵਤਾਰ ਸਿੰਘ ਅਤੇ ਕੁਲਵਿੰਦਰ ਸਿੰਘ ਸ਼ਾਮਿਲ ਸਨ।ਇਸ ਟੀਮ ਵਲੋਂ ਮੌਕੇ ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿਚ ਲਗਭਗ 13 ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ, ਜਿਸ ਦੌਰਾਣ ਬਸ ਸਟੈਂਡ, ਰਾਮ ਤਲਾਈ ਚੌਂਕ, ਮਕਬੂਲਪੁਰਾ ਚੌਂਕ, ਐਲਫਾ ਮਾਲ, ਤਾਰਾਂਵਾਲਾ ਪੁਲ, ਨਿਊਂ ਅੰਮ੍ਰਿਤਸਰ ਅਤੇ ਗੋਲਡਨ ਗੇਟ ਦੇ ਇਲਾਕਿਆਂ ਵਿਚ ਦੁਕਾਨਦਾਰਾਂ ਅਤੇ ਜਨਤਕ ਥਾਵਾਂ ਤੇ ਸਿਗਰਟ ਨੋਸ਼ੀ ਕਰਨ ਵਾਲੇ ਲੋਕਾਂ ਦੇ ਕੱੁਲ 6 ਮੌਕੇ ਦੇ ਜੁਰਮਾਨਾਂ ਚਲਾਣ ਕੀਤੇ ਅਤੇ ਤਾੜਨਾਂ ਕੀਤੀ ਗਈ।ਪੰਜਾਬ ਸਰਕਾਰ ਵਲੋਂ ਂਠਛਫ ਤਹਿਤ ਸਮੂਹ ਤੰਬਾਕੂ ਵਿਕ੍ਰੇਤਾਵਾਂ ਨੂੰ ਚੇਤਾਵਨੀਂ ਦਿੰਦਿਆ ਹਿਦਾਇਤਾਂ ਜਾਰੀ ਕੀਤੀਆਂ।ਇਸ ਤੋਂ ਇਲਾਵਾ ਇਸ ਟੀਮ ਵਲੋਂ ਮੌਕੇ ਤੇ ਗੈਰ ਮਿਆਰੀ ਅਤੇ ਵਿਦੇਸ਼ੀ ਬੈ੍ਰਂਡ ਦੀਆ ਸਿਗਰਟਾਂ ਨਸ਼ਟ ਕਰਵਾਈਆਂ, ਚਲਾਣ ਕਟੇ ਗਏ।ਸਿਵਲ ਸਰਜਨ ਅੰਮ੍ਰਿਤਸਰ ਡਾ ਚਰਨਜੀਤ ਸਿੰਘ ਵਲੋ ਇਸ ਮੌਕੇ ਤੇ ਜਾਣਕਾਰੀ ਦਿੱਤੀ ਕਿ ਜੇਕਰ ਕੋਈ ਵੀ ਤੰਬਾਕੂ ਵਿਕ੍ਰੇਤਾਂ ਬਿਨਾਂ ਮਾਪਦੰਡ ਵਾਲਾ ਤੰਬਾਕੂ ਸਮਾਨ( ਇਮਪੋਰਟਿਡ ਸਿਗਰਟ) ਵੇਚਦਾ ਪਾਇਆ ਗਿਆ ਤਾਂ ਉਸ ਵਿਰੱੁਧ ਧਾਰਾਂ 20 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਇਸ ਤੋਂ ਇਲਾਵਾ ਪਬਲਿਕ ਸਥਾਨਾਂ ਤੇ ਸਿਗਰਟਨੋਸ਼ੀ ਕਰਨਾਂ ਅਤੇ ਖੁਲੀ ਸਿਗਰਟ ਵੇਚਣਾਂ ਵੀ ਸਜਾ/ਜੁਰਮਾਨੇ ਯੋਗ ਅਪਰਾਧ ਹੈ।

NO COMMENTS

LEAVE A REPLY