ਅੰਮ੍ਰਿਤਸਰ 5 ਜੁਲਾਈ (ਪਵਿੱਤਰ ਜੋਤ) : ਸਰਕਾਰੀ ਸੈਕੰਡਰੀ ਸਮਾਰਟ ਸਕੂਲ ਭਾਦੜਾ ਦਾ ਬਾਰਵੀਂ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਦੇ ਬਾਰਵੀਂ ਜਮਾਤ ਦੇ ਕੁੱਲ 128 ਵਿਦਿਆਰਥੀ ਬਾਰਵੀਂ ਦੀ ਪ੍ਰੀਖਿਆ ਵਿੱਚ ਬੈਠੇ ਸਨ ਜੋ ਕਿ ਸਾਰੇ ਪਾਸ ਹਨ। ਸਕੂਲ ਇੰਚਾਰਜ ਜ਼ਫ਼ਰ ਅਲੀ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਨੇ 477/500 ਵਿੱਚੋਂ ਅੰਕ ਲੈ ਕੇ 95.4 ਫੀਸਦੀ ਨਾਲ ਪਹਿਲਾਂ, ਵੀਰਪਾਲ ਕੌਰ ਪੁੱਤਰੀ ਮਿੱਠੂ ਸਿੰਘ ਨੇ 476/500 ਵਿੱਚੋਂ ਅੰਕ ਲੈ ਕੇ 95.2 ਫੀਸਦੀ ਨਾਲ ਦੂਜਾ ਅਤੇ ਕਮਲਦੀਪ ਕੌਰ ਪੁੱਤਰੀ ਸ਼ਮਸ਼ੇਰ ਸਿੰਘ ਅਤੇ ਗੁਰਪ੍ਰੀਤ ਕੌਰ ਪੁੱਤਰੀ ਬਲਬੀਰ ਸਿੰਘ ਨੇ 472/500 ‘ਚ ਅੰਕ ਲੈ ਕੇ 94.4 ਫੀਸਦੀ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਜਦਕਿ 10 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅਤੇ 94 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਪਾਸ ਹੋਣ ਦੀਆਂ ਵਧਾਈਆਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਵਿੱਚ ਇਸੇ ਤਰ੍ਹਾਂ ਹੀ ਮਿਹਨਤ ਕਰਦੇ ਰਹਿਣ ਅਤੇ ਆਪਣਾ ਅਤੇ ਆਪਣੇ ਮਾਪਿਆ ਦਾ ਨਾਮ ਰੋਸ਼ਨ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਇਹ ਵੀ ਕਿਹਾ ਕਿ ਸਮੂਹ ਸਟਾਫ਼ ਵਧਾਈ ਦਾ ਪਾਤਰ ਹੈ ਜਿਨ੍ਹਾਂ ਦੀ ਮਿਹਨਤ ਸਦਕਾ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਮੌਕੇ ਐਸ ਐਮ ਸੀ ਦੇ ਚੇਅਰਮੈਨ, ਮੈਂਬਰ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਨੇ ਸਕੂਲ ਦਾ ਸ਼ਾਨਦਾਰ ਨਤੀਜਾ ਆਉਣ ਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ। ਇਹ ਜਾਣਕਾਰੀ ਸਕੂਲ ਮੀਡੀਆ ਇੰਚਾਰਜ ਮਮਤਾ ਰਾਣੀ ਨੇ ਪ੍ਰੈਸ ਨੂੰ ਦਿੱਤੀ।