ਅੰਮ੍ਰਿਤਸਰ 15 ਜੁਲਾਈ (ਰਾਜਿੰਦਰ ਧਾਨਿਕ) : ਸਫ਼ਾਈ ਅਤੇ ਸੀਵਰੇਜ਼ ਨਗਰ ਨਿਗਮ ਯੂਨੀਅਨ ਪੰਜਾਬ ਦੀ ਇੱਕ ਹੰਗਾਮੀ ਮੀਟਿੰਗ ਨਗਰ ਨਿਗਮ ਹਾਊਸ ਦੇ ਹਾਲ ਵਿਚ ਜਰਨਲ ਸੈਕਟਰੀ ਆਸ਼ੂ ਨਾਹਰ ਅਤੇ ਪੰਜਾਬ ਪ੍ਰਧਾਨ ਰਮੇਸ਼ ਕੁਮਾਰ ਦੀ ਅਗਵਾਈ ਹੇਠ ਹੋਈ ਅਤੇ ਮੀਟਿੰਗ ਚ ਮੌਜੂਦ ਠਾਠਾ ਮਾਰਦੇ ਇਕੱਠ ਨੂੰ ਸੰਬੋਧਿਤ ਕਰਦਿਆ ਉਹਨਾਂ ਕਿਹਾ ਕਿ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਦੀ ਸੁੰਦਰਤਾ ਨੂੰ ਕਾਇਮ ਰੱਖਣ ਲਈ ਸਫ਼ਾਈ ਕਰਮਚਾਰੀ ਕਦੇ ਵੀ ਪਿੱਛੇ ਨਹੀਂ ਹਟੇ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸ਼ਹਿਰ ਦੀ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਸਫ਼ਾਈ ਕਰਮਚਾਰੀ ਪਿੱਛੇ ਨਹੀਂ ਰਹਿਣਗੇ। ਆਸ਼ੂ ਨਾਹਰ ਨੇ ਕਿਹਾ ਕਿ ਗੁਰੂ ਨਗਰੀ ਦੀ ਸੁੰਦਰਤਾ ਨੂੰ ਕਾਇਮ ਰੱਖਣ ਲਈ ਸਫ਼ਾਈ ਕਰਮਚਾਰੀ ਦਿਨ ਰਾਤ ਇਕ ਕਰ ਦੇਣਗੇ। ਉਹਨਾਂ ਕਿਹਾ ਕਿ ਮੇਅਰ ਅਤੇ ਨਿਗਮ ਕਮਿਸ਼ਨਰ ਦੇ ਨਿਰਦੇਸ਼ਾਂ ਦੇ ਮੁਤਾਬਿਕ ਕੰਮ ਨੂੰ ਮੁਕੰਮਲ ਕੀਤਾ ਜਾਏਗਾ। ਉਹਨਾਂ ਕਿਹਾ ਕਿ ਯੂਨੀਅਨ ਪਹਿਲਾਂ ਵੀ ਕਰਮਚਾਰੀਆਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਸੀ ਅਤੇ ਆਉਣ ਵਾਲਿਆਂ ਸਮੇਂ ਚ ਜੇਕਰ ਕਰਮਚਾਰੀਆਂ ਨੂੰ ਕੋਈ ਮੁਸ਼ਕਲਾਂ ਆਉਂਦੀਆਂ ਹਨ ਤਾਂ ਯੂਨੀਅਨ ਦਿਨ ਰਾਤ ਇੱਕ ਕਰਕੇ ਮੁਸ਼ਕਿਲਾਂ ਨੂੰ ਹੱਲ ਕਰੇਗੀ ਅਤੇ ਜੇਕਰ ਫਿਰ ਵੀ ਕਰਮਚਾਰੀਆਂ ਨੂੰ ਪੇਸ਼ ਹੋਣ ਵਾਲੀਆਂ ਮੁਸ਼ਕਿਲਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਯੂਨੀਅਨ ਸੰਘਰਸ਼ ਕਰਨ ਤੋਂ ਵੀ ਗੁਰੇਜ਼ ਨਹੀਂ ਕਰੇਗੀ। ਇਸ ਮੌਕੇ ਪੰਜਾਬ ਚੇਅਰਮੈਨ ਧਰਮਵੀਰ ਸੇਠੀ, ਚੇਅਰਮੈਨ ਰਾਜ ਕੁਮਾਰ ਰਾਜੂ, ਸੈਕਟਰੀ ਰਾਜ ਕਲਿਆਣ, ਸੀਵਰੇਜ਼ ਯੂਨੀਅਨ ਦੇ ਪ੍ਰਧਾਨ ਦੀਪਕ ਗਿੱਲ, ਅਸ਼ੋਕ ਹੰਸ, ਜੁਗਲ ਕਿਸ਼ੋਰ ਲਾਲੀ, ਅਮਰਜੀਤ ਪੇੜਾ, ਬਲਵਿੰਦਰ ਬੱਲੂ, ਪ੍ਰਧਾਨ ਰਾਜੇਸ਼ ਕੁਮਾਰ, ਗੁਰਦੀਪ ਸਿੰਘ, ਅਸ਼ੋਕ ਨਾਹਰ, ਮਹੇਸ਼ ਅਠਵਾਲ, ਹਰਮਨ ਸਿੰਘ, ਵਿਵੇਕ ਮਿੱਤਲ, ਜਸਦੀਪ ਆਦਿ ਹਾਜ਼ਰ ਸਨ।