ਅਕਾਲੀ ਦਲ ਦੇ ਸਾਬਕਾ ਚੇਅਰਮੈਨ ਅਤੇ ਹੋਰ ਮੋਹਤਬਰ ਆਮ ਆਦਮੀ ਪਾਰਟੀ ਨਾਲ ਤੁਰੇ

0
23

– ਵਿਧਾਇਕ ਰਮਦਾਸ ਨੇ ਕੀਤਾ ਗਰਮਜੋਸ਼ੀ ਨਾਲ ਸਵਾਗਤ
ਅੰਮਿ੍ਤਸਰ, 25 ਜੁਲਾਈ (ਪਵਿੱਤਰ ਜੋਤ) : ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵੀ ਰਿਵਾਇਤੀ ਪਾਰਟੀਆਂ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਵੱਲੋਂ ਆਪ ਪਾਰਟੀ ਨਾਲ ਤੁਰਨਾ ਇਸ ਗੱਲ ਦੀ ਗਵਾਹੀ ਦਿੰਦਾ ਹੈ ਕਿ ਲੋਕ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੁਸ਼ ਹਨ ਅਤੇ ਉਨ੍ਹਾਂ ਦੀਆਂ ਭਵਿੱਖ ਮੁਖੀ ਯੋਜਨਾਵਾਂ ਤੋਂ ਚੰਗੇ ਦਿਨਾਂ ਦੀ ਆਸ ਰੱਖਦੇ ਹਨ। ਉਕਤ ਸਬਦਾਂ ਦਾ ਪ੍ਰਗਟਾਵਾ ਹਲਕਾ ਅਟਾਰੀ ਦੇ ਵਿਧਾਇਕ ਸ ਜਸਵਿੰਦਰ ਸਿੰਘ ਰਮਦਾਸ ਨੇ ਹਲਕਾ ਅਟਾਰੀ ਦੇ ਸੀਨੀਅਰ ਅਕਾਲੀ ਆਗੂਆਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਤਿੰਨ ਮਹੀਨਿਆਂ ਦੇ ਕਾਰਜਕਾਲ ਵਿੱਚ ਹੀ ਲੋਕ ਪੱਖੀ ਫੈਸਲੇ ਲੈ ਕੇ ਨਵੀਂ ਸ਼ੁਰੂਆਤ ਕੀਤੀ ਹੈ, ਜਿਸ ਦੀ ਰੱਜਵੀਂ ਤਾਰੀਫ਼ ਲੋਕਾਂ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਮਾਨ ਪੰਜਾਬ ਨੂੰ ਮੁੜ ਖੁਸ਼ਹਾਲ ਵੇਖਣਾ ਚਾਹੁੰਦੇ ਹਨ ਅਤੇ ਇਸ ਲਈ ਉਹ ਕਿਸੇ ਵੀ ਤਰ੍ਹਾਂ ਦਾ ਭਿ੍ਸਟਾਚਾਰ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਅਕਾਲੀ ਦਲ ਪਾਰਟੀ ਨੂੰ ਵੱਡਾ ਝਟਕਾ ਲੱਗਾ ਕੇ ਅਕਾਲੀ ਦਲ ਦੇ ਸਾਬਕਾ ਚੇਅਰਮੈਨ ਹਰਦੇਵ ਸਿੰਘ ਲਾਲੀ , ਸਾਬਕਾ ਸਰਪੰਚ ਕਰਤਾਰ ਸਿੰਘ , ਮੈਂਬਰ ਪੰਚਾਇਤ ਗੁਰਮੁਖ ਸਿੰਘ , ਬਲਾਕ ਸੰਮਤੀ ਮੈਂਬਰ ਗੁਰਦੀਪ ਸਿੰਘ ਨੀਟਾ , ਹਰਿੰਦਰਪਾਲ ਸਿੰਘ ਲਾਲੀ ਪ੍ਰਧਾਨ ਟਰੱਕ ਯੂਨੀਅਨ ਅਟਾਰੀ , ਹਰਪਾਲ ਸਿੰਘ ਚੀਮਾ ਟਰਾਂਸਪੋਰਟ ,ਅਮਰਜੀਤ ਸਿੰਘ ਸ਼ਿੰਦਾ ਅਤੇ ਹੋਰ ਸਾਥੀਆਂ ਨਾਲ ਮਿੱਲ ਕੇ ਆਮ ਆਦਮੀ ਪਾਰਟੀ ਚ ਸ਼ਾਮਲ ਹੋ ਗਏ।
ਸ ਰਮਦਾਸ ਨੇ ਉਕਤ ਨੇਤਾਵਾਂ ਨੂੰ ਆਮ ਆਦਮੀ ਪਾਰਟੀ ਚ ਸ਼ਾਮਿਲ ਹੋਣ ਤੇ ਜੀ ਆਇਆਂ ਆਖਿਆ ਅਤੇ ਭਰੋਸਾ ਦਿੱਤਾ ਕਿ ਤਹਾਨੂੰ ਪਾਰਟੀ ਵੱਲੋਂ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

NO COMMENTS

LEAVE A REPLY