ਜ਼ਿਲਾ ਸਿੱਖਿਆ ਅਫਸਰ ਨੇ ਫੋਰ ਐਸ ਦੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

0
23

ਅੰਮ੍ਰਿਤਸਰ 8 ਅਗਸਤ (ਪਵਿੱਤਰ ਜੋਤ) : ਵਿਦਿਆ ਦੇ ਖੇਤਰ ਦੇ ਵਿੱਚ ਪੰਜਾਬ ਦੀ ਸਿਰਮੌਰ ਸੰਸਥਾ ਸੰਤ ਸਿੰਘ ਸੁੱਖਾ ਸਿੰਘ ਖਾਲਸਾ ਸੀਨੀਅਰ ਸਕੈਂਡਰੀ ਸਕੂਲ ਮਾਲ ਰੋਡ ਅੰਮ੍ਰਿਤਸਰ ਵਿਖੇ ਵਿਦਿਆਰਥੀਆਂ ਲਈ ਪ੍ਰਸੰਸ਼ਾ ਇਨਾਮ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ ਇਸ ਸਮਾਗਮ ਦੇ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫਸਰ ਜੁਗਰਾਜ ਸਿੰਘ ਰੰਧਾਵਾ ਨੇ ਇਹਨਾਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੀ ਪ੍ਰੀਖਿਆ ਵਿਚ ਇਸ ਸੰਸਥਾ ਦੇ ਕੁੱਲ 119 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਬੋਰਡ ਵੱਲੋਂ ਐਲਾਨੇ ਨਤੀਜਿਆਂ ਵਿੱਚ 15 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਉੱਤੇ 70 ਵਿਦਿਆਰਥਣਾਂ ਨੇ 80% ਤੋਂ ਉਤੇ ਅਤੇ 30 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਉੱਤੇ ਅੰਕ ਪ੍ਰਾਪਤ ਕਰਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਮਾਣ ਵਧਾਇਆ ਹੈ ਜਦਕਿ ਸਭ ਤੋਂ ਵੱਧ ਨੰਬਰ 96.3 ਪ੍ਰਤੀਸ਼ਤ ਰਿਹਾ। ਜ਼ਿਲਾ ਸਿੱਖਿਆ ਅਫਸਰ ਜੁਗਰਾਜ ਸਿੰਘ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਰਾਜ ਸਿੰਘ, ਫੋਰ ਐਸ ਸੰਸਥਾ ਦੇ ਡਾਇਰੈਕਟਰ ਜਗਦੀਸ਼ ਸਿੰਘ ਅਤੇ ਪ੍ਰਿੰਸੀਪਲ ਸਤਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।
ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਸੰਸਥਾ ਦੇ ਡਰੈਕਟਰ ਪ੍ਰਿੰਸੀਪਲ ਜਗਦੀਸ਼ ਸਿੰਘ ਨੇ ਵਿਦਿਆਰਥੀਆਂ ਨੂੰ ਸੱਚਾ-ਸੁੱਚਾ ਜੀਵਨ ਜਿਉਣ, ਸਖਤ ਮਿਹਨਤ ਕਰਨ ਅਤੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਵੱਲੋਂ ਦਿੱਤੀਆਂ ਸਿੱਖਿਆਵਾਂ ਤੇ ਵਿਸ਼ਵਾਸ ਨਾਲ ਚੱਲਣ ਦੀ ਪ੍ਰੇਰਨਾ ਦਿੱਤੀ। ਜ਼ਿਲਾ ਸਿੱਖਿਆ ਅਫਸਰ ਜੁਗਰਾਜ ਸਿੰਘ ਰੰਧਾਵਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਰਾਜ ਸਿੰਘ ਨੇ ਵਿਦਿਆਰਥੀਆਂ ਨੂੰ ਹੋਰ ਵਧੀਆ ਨੰਬਰ ਪ੍ਰਾਪਤ ਕਰਨ ਦੇ ਯਤਨ ਕਰਨ ਲਈ ਪ੍ਰੇਰਿਤ ਕੀਤਾ।
ਪ੍ਰਿੰਸੀਪਲ ਸਤਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਨੂੰ ਆਪਣੀ ਜ਼ਿੰਦਗੀ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜਿਲ੍ਹਾ ਸਿੱਖਿਆ ਦਫ਼ਤਰ ਦੇ ਸਟੈਨੋ ਪਵਨ ਕੁਮਾਰ ਸਕੂਲ ਅਧਿਆਪਿਕਾ ਗੁਰਰਤਨ ਸਿੰਘ ਮੈਡਮ ਨਰਿੰਦਰ ਕੌਰ ਸੁਖਵਿੰਦਰ ਕੌਰ ਮੈਡਮ ਸਿੰਮੀ ਰਾਜਪ੍ਰੀਤ, ਰੀਮਾ ਸ਼ਰਮਾ ਆਦਿ ਹਾਜਰ ਸਨ।

NO COMMENTS

LEAVE A REPLY