ਵੈਕਸੀਨੇਸ਼ਨ ਲਈ 55 ਟੀਮਾਂ ਕਰ ਰਹੀਆਂ ਨੇ ਕੰਮ-ਡਾ.ਸੰਧੂ
ਅੰਮ੍ਰਿਤਸਰ 10 ਅਗਸਤ (ਰਾਜਿੰਦਰ ਧਾਨਿਕ) : ਪਸ਼ੂ ਪਾਲਣ ਮੰਤਰੀ ਅਤੇ ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਜਿਲ੍ਹਾ ਅੰਮ੍ਰਿਤਸਰ ਦੇ ਪਸ਼ੂ ਪਾਲਣ ਵਿਭਾਗ ਦਾ ਸਮੂਹ ਸਟਾਫ਼ ਲੰਪੀ ਸਕਿਨ ਡਿਸੀਜ਼ ਨਾਲ ਨਜਿੱਠਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ.ਨਵਰਾਜ ਸਿੰਘ ਸੰਧੂ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਅੰਮ੍ਰਿਤਸਰ ਵਿਚ ਤਕਰੀਬਨ 1650 ਪਸ਼ੂ ਇਸ ਬਿਮਾਰੀ ਨਾਲ ਪ੍ਰਭਾਵਿਤ ਹੋਏ ਹਨ। ਇਹਨਾਂ ਪਸ਼ੂਆਂ ਦਾ ਇਲਾਜ ਸਬੰਧਤ ਵੈਨਟਰੀ ਅਫਸਰਾਂ ਅਤੇ ਵੇਨੇਟਰੀ ਇੰਸਪੈਕਟਰਾਂ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 4932 ਵੈਕਸੀਨ ਦੀਆ ਖੁਰਾਕਾ ਪ੍ਰਾਪਤ ਹੋਈਆਂ ਸਨ ਜੌ ਕਿ ਪਸੂਆਂ ਨੂੰ ਲਗਾ ਦਿੱਤੀਆਂ ਗਈਆਂ ਹਨ। ਪ੍ਰਭਾਵਿਤ ਪਸ਼ੂਆਂ ਦਾ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਲਾਜ ਕੀਤਾ ਜਾ ਰਿਹਾ ਹੈ ਅਤੇ ਪਸ਼ੂ ਪਾਲਕਾਂ ਨੂੰ ਇਸ ਬਿਮਾਰੀ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ।