ਗੌਤਮ ਅਰੋੜਾ ਵੱਲੋਂ ਸੌਰਭ ਮਹਾਜਨ ਨੂੰ ਬੀਜੇਵਾਈਐਮ ਦਾ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ

0
25

ਅੰਮ੍ਰਿਤਸਰ: 10 ਅਗਸਤ (ਪਵਿੱਤਰ ਜੋਤ) : ਭਾਰਤੀ ਜਨਤਾ ਯੁਵਾ ਮੋਰਚਾ ਦੇ ਪ੍ਰਧਾਨ ਗੌਤਮ ਅਰੋੜਾ ਨੇ ਆਪਣੀ ਟੀਮ ਦਾ ਵਿਸਤਾਰ ਕਰਦਿਆਂ ਬੀਜੇਵਾਈਐਮ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਗੌਤਮ ਅਰੋੜਾ ਵੱਲੋਂ ਸੌਰਭ ਮਹਾਜਨ ਨੂੰ ਬੀਜੇਵਾਈਐਮ ਅੰਮ੍ਰਿਤਸਰ ਦਾ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ‘ਤੇ ਭਾਰਤੀ ਜਨਤਾ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਭਾਨੂ ਪ੍ਰਤਾਪ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਅਸੀਂ ਪੂਰੀ ਉਮੀਦ ਕਰਦੇ ਹਾਂ ਕਿ ਸੌਰਭ ਮਹਾਜਨ ਪਾਰਟੀ ਦੇ ਵਿਸਥਾਰ ਵਿੱਚ ਸਹਿਯੋਗ ਦੇਣਗੇ ਅਤੇ ਕੰਮ ਕਰਨਗੇ।ਸੌਰਭ ਮਹਾਜਨ ਨੇ ਇਸ ਮੌਕੇ ਕਿਹਾ ਕਿ ਪਾਰਟੀ ਨੇ ਉਨ੍ਹਾਂ ‘ਤੇ ਜੋ ਭਰੋਸਾ ਦਿੱਤਾ ਹੈ, ਉਹ ਉਸ ਜ਼ਿੰਮੇਵਾਰੀ ਨੂੰ ਨਿਭਾਉਣ ਦੀ ਪੂਰੀ ਕੋਸ਼ਿਸ਼ ਕਰਨਗੇ। ਉਹ ਪਾਰਟੀ ਦੀ ਵਿਚਾਰਧਾਰਾ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾ ਕੇ ਸੰਗਠਨ ਨੂੰ ਮਜ਼ਬੂਤ ​​ਕਰਨ ਵਿੱਚ ਮਦਦ ਕਰਨਗੇ।

NO COMMENTS

LEAVE A REPLY