ਅੰਮ੍ਰਿਤਸਰ 13 ਅਗਸਤ (ਰਾਜਿੰਦਰ ਧਾਨਿਕ) : ਪੰਜਾਬ ਸਫ਼ਾਈ ਕਰਮਚਾਰੀ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਆਸ਼ੂ ਨਾਹਰ ਨੇ ਜ਼ਿਲ੍ਹਾ ਪੱਧਰ ‘ਤੇ ਸਫ਼ਾਈ ਸੈਨਿਕ ਦਲ ਯੂਨੀਅਨ ਦੀਆਂ ਨਿਯੁਕਤੀਆਂ ਕੀਤੀਆਂ, ਜਿਸ ਵਿੱਚ ਸਫ਼ਾਈ ਸੈਨਿਕ ਦਲ ਯੂਨੀਅਨ ਦੇ ਪ੍ਰਧਾਨ ਨਰੇਸ਼ ਕੁਮਾਰ ਦਾ ਵਿਸ਼ੇਸ਼ ਸਹਿਯੋਗ ਰਿਹਾ | ਆਸ਼ੂ ਨਾਹਰ ਨੇ ਦੱਸਿਆ ਕਿ ਅਮਿਤ ਕੁਮਾਰ ਨੂੰ ਸਿਵਲ ਲਾਈਨ 2ਏ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਜਦਕਿ ਹਰੀ ਓਮ ਨੂੰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਨਰੇਸ਼ ਕੁਮਾਰ ਨੂੰ ਚੇਅਰਮੈਨ, ਨਿਸ਼ਾਨ ਸਿੰਘ ਨੂੰ ਜਨਰਲ ਸਕੱਤਰ ਵਿਲਸਨ ਨੂੰ ਕੈਸ਼ੀਅਰ ਦਾ ਅਹੁਦਾ ਸੌਂਪਿਆ ਗਿਆ ਹੈ। ਇਸ ਮੌਕੇ ਨਰੇਸ਼ ਕੁਮਾਰ ਰਾਜੂ ਮੀਤ ਪ੍ਰਧਾਨ ਪੰਜਾਬ, ਦਲਬੀਰ ਸਿੰਘ ਮਜੀਠੀਆ, ਦਲਬੀਰ ਸਿੰਘ, ਗੁਰਚਰਨ ਚੀਦਾ, ਵੀਰ ਸਿੰਘ, ਯੁੱਧਵੀਰ ਸਿੰਘ, ਸੁਖਦੇਵ ਸਿੰਘ, ਨਿਰਵੈਲ ਸਿੰਘ ਆਦਿ ਹਾਜ਼ਰ ਸਨ। ਪੰਜਾਬ ਸਫ਼ਾਈ ਕਰਮਚਾਰੀ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਆਸ਼ੂ ਨਾਹਰ ਨੇ ਦੱਸਿਆ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਅਤੇ ਆਜ਼ਾਦੀ ਦਿਵਸ ਦੀ ਮਹੱਤਤਾ ਦੇ ਮੱਦੇਨਜ਼ਰ ਸ਼ਹਿਰ ਵਿੱਚ ਜੰਗੀ ਪੱਧਰ ’ਤੇ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਸ਼ਹਿਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਦੇ ਹੁਕਮਾਂ ਅਨੁਸਾਰ ਸਫ਼ਾਈ ਸੇਵਕਾਂ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਸ਼ਹਿਰ ਦੀ ਹਰ ਗਲੀ, ਹਰ ਘਰ ਅਤੇ ਕੋਨੇ-ਕੋਨੇ ਤੋਂ ਕੂੜਾ ਚੁੱਕਿਆ ਜਾ ਰਿਹਾ ਹੈ, ਤਾਂ ਜੋ ਬਾਹਰੋਂ ਆਉਣ ਵਾਲੇ ਸੈਲਾਨੀਆਂ ਨੂੰ ਸਫ਼ਾਈ ਦਿਖਾਈ ਜਾ ਸਕੇ |
ਬਾਕਸ
ਪੰਜਾਬ ਸਫ਼ਾਈ ਕਰਮਚਾਰੀ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਬਾਕਸ ਆਸ਼ੂ ਨਾਹਰ ਦਾ ਕਹਿਣਾ ਹੈ ਕਿ ਸ਼ਹਿਰ ਦੇ ਵੱਖ-ਵੱਖ ਜ਼ੋਨਾਂ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਉਹ ਜੋਨ ਪੱਧਰ ‘ਤੇ ਹੀ ਸਫ਼ਾਈ ਕਰਮਚਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰ ਸਕਣ। ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੇਸ਼ ਦੀ 75ਵੀਂ ਵਰ੍ਹੇਗੰਢ ਮਨਾਈ ਜਾਵੇਗੀ। ਸਵੇਰੇ 8 ਵਜੇ ਹਾਲ ਗੇਟ ਸਥਿਤ ਆਟੋ ਵਰਕਸ਼ਾਪ ਵਿਖੇ ਝੰਡਾ ਲਹਿਰਾ ਕੇ ਸ਼ਹਿਰ ਵਾਸੀਆਂ ਨੂੰ ਵਧਾਈ ਦਿੱਤੀ ਜਾਏਗੀ।