ਸਹਿਰ ਦੇ ਵਿਕਾਸ ਲਈ ਮੇਅਰ ਅਤੇ ਕਮਿਸ਼ਨਰ ਦੀ ਅਧਿਕਾਰੀਆਂ ਨਾਲ ਮੀਟਿੰਗ

0
44

 

ਵਿਕਾਸ ਦੇ ਕੰਮਾਂ ਵਿਚ ਲਿਆਂਦੀ ਜਾਵੇ ਤੇਜ਼ੀ, ਸਾਰੇ ਕੰਮ ਸਮਾਂ ਬੱਧ ਤਰੀਕੇ ਵਿਚ ਮੁਕੰਮਲ ਕੀਤੇ ਜਾਣ, ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੋਤਾ ਨਹੀਂ

ਅੰਮ੍ਰਿਤਸਰ 19 ਅਗਸਤ (ਪਵਿੱਤਰ ਜੋਤ) : ਮੇਅਰ ਕਰਮਜੀਤ ਸਿੰਘ, ਕਮਿਸ਼ਨਰ ਕੁਮਾਰ ਸੌਰਭ ਰਾਜ ਅਤੇ ਸੰਯੂਕਤ ਕਮਿਸ਼ਨਰ ਹਰਦੀਪ ਸਿੰਘ ਦੀ ਨਗਰ ਨਿਗਮ ਦੇ ਸਿਵਲ ਅਤੇ ਓ.ਐਂਡ ਐਮ.ਵਿਭਾਗ ਦੇ ਅਧਿਕਾਰੀਆਂ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਇਕ ਹੰਗਾਮੀ ਮੀਟਿੰਗ ਹੋਈ ਜਿਸ ਵਿਚ ਮੇਅਰ ਅਤੇ ਕਮਿਸ਼ਨਰ ਵੱਲੋਂ ਸੰਯੂਕਤ ਤੌਰ ਤੇ ਹਦਾਇਤਾਂ ਕੀਤੀਆਂ ਗਈਆਂ ਕਿ ਸ਼ਹਿਰ ਦੇ ਵਿਕਾਸ ਲਈ ਜਿਨ੍ਹੇ ਵੀ ਕੰਮ ਨਿਗਮ ਹਾਉਸ ਵੱਲੋਂ ਪ੍ਰਵਾਨ ਕੀਤੇ ਗਏ ਹਨ ਉਹਨਾਂ ਕੰਮਾਂ ਨੂੰ ਇਕ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਵਾਇਆ ਜਾਵੇ ਪਰ ਹਰ ਇਕ ਕੰਮ ਵਿਚ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੋਤਾ ਨਹੀਂ ਕੀਤਾ ਜਾਵੇਗਾ।
ਮੀਟਿੰਗ ਵਿਚ ਮੇਅਰ ਵੱਲੋਂ ਅਧਿਕਾਰੀਆਂ ਨੂੰ ਸਪੱਸ਼ਟ ਤੌਰ ਤੇ ਹਦਾਇਤਾਂ ਕੀਤੀਆਂ ਗਈਆਂ ਕਿ ਵਿਕਾਸ ਕਾਰਜਾ ਨੂੰ ਨੇਪੜਨੇ ਚਾੜਨ ਲਈ ਸੁਸਤੀ ਵਾਲਾ ਰਵਈਆ ਛੱਡਕੇ ਕੰਮਾਂ ਵਿਚ ਤੇਜ਼ੀ ਲਿਆਂਦੀ ਜਾਵੇ ਕਿਉਂਜੋ ਮੌਜੂਦਾ ਨਗਰ ਨਿਗਮ ਹਾਊਸ ਨੇ ਜੋ ਸ਼ਹਿਰਵਾਸੀਆਂ ਨਾਲ ਸ਼ਤ ਪ੍ਰਤੀਸ਼ਤ ਵਿਕਾਸ ਦੇ ਵਾਇਦੇ ਕੀਤੇ ਸਨ ਉਹਨਾਂ ਨੂੰ ਹਰ ਹਾਲਤ ਵਿਚ ਪੂਰਾ ਕਰਨਾ ਹੈ ਅਤੇ ਇਹਨਾਂ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਂਣ ਦਿੱਤੀ ਜਾਵੇਗੀ। ਉਹਨਾਂ ਇਹ ਵੀ ਕਿਹਾ ਕਿ ਹਰ ਇਕ ਕੰਮ ਸੁਚੱਝੇ ਅਤੇ ਲੋਕਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਮੁਕੰਮਲ ਕੀਤੇ ਜਾਣ, ਪਰ ਗੁਣਵੱਤਾ ਦੇ ਨਾਲ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਾ ਕੀਤਾ ਜਾਵੇ।
ਇਸ ਤੋਂ ਪਹਿਲਾਂ ਮੇਅਰ ਨੇ ਆਪਣੇ ਸੰਦੇਸ਼ ਵਿਚ ਸ਼ਹਿਰਵਾਸੀਆਂ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ ਅਤੇ ਇਹ ਤਿਊਹਾਰ ਬੜੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇ ਪਰ ਇਸ ਦੇ ਨਾਲ ਹੀ ਕਰੋਨਾ ਨਾਲ ਸਬੰਧਤ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਪਾਲਨ ਕੀਤਾ ਜਾਵੇ।
ਅੱਜ ਦੀ ਇਸ ਮੀਟਿੰਗ ਵਿਚ ਨਿਗਰਾਨ ਇੰਜੀ. ਅਨੁਰਾਗ ਮਹਾਜਨ, ਦਪਿੰਦਰ ਸੰਧੂ, ਸੰਦੀਪ ਸਿੰਘ, ਕਾਰਜਕਾਰੀ ਇੰਜੀ. ਭਲਿੰਦਰ ਸਿੰਘ, ਐਸ.ਐਸ.ਮੱਲ੍ਹੀ, ਰਜਿੰਦਰ ਸਿੰਘ ਮਰੜੀ, ਮਨਜੀਤ ਸਿੰਘ, ਐਸ.ਡੀ.ਓ. ਮਹੇਸ਼ ਕੁਮਾਰ ਆਦਿ ਮੌਜੂਦ ਸਨ।

NO COMMENTS

LEAVE A REPLY