ਮੇਅਰ ਕਰਮਜੀਤ ਸਿੰਘ ਵੱਲੋਂ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੂੰ ਵੱਧ ਚੜਕੇ ਜਨਹਿੱਤ ਦੇ ਕੰਮਾਂ ਲਈ ਕੀਤਾ ਗਿਆ ਉਤਸ਼ਾਹਿਤ

0
38

ਅੰਮ੍ਰਿਤਸਰ 24 ਅਗਸਤ (ਪਵਿੱਤਰ ਜੋਤ) :  ਮੇਅਰ ਕਰਮਜੀਤ ਸਿੰਘ ਵੱਲੋਂ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੇ ਨਾਲ ਮੀਟਿੰਗ ਕੀਤੀ ਗਈ। ਅੱਜ ਦੀ ਇਸ ਮੀਟਿੰਗ ਵਿਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਵਲੰਟੀਅਰ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਐਸ.ਸੀ. ਵਿੰਗ ਦੇ ਪ੍ਰਧਾਨ ਡਾ:ਇੰਦਰਪਾਲ ਦੀ ਰਹਿਨੁਮਾਈ ਹੇਠ ਮੇਅਰ ਕਰਮਜੀਤ ਸਿੰਘ ਦੇ ਸਨਮੁੱਖ ਆਪਣੇ ਇਲਾਕਿਆਂ ਦੀਆਂ ਸਮੱਸਿਆ ਨੂੰ ਲੈ ਕੇ ਪੇਸ਼ ਹੋਏ ਸਨ। ਮੇਅਰ ਕਰਮਜੀਤ ਸਿੰਘ ਵੱਲੋਂ ਆਏ ਹੋਏ ਸਾਰੇ ਵਲੰਟੀਅਰਾਂ ਨੂੰ ਭਰੋਸਾ ਦੁਆਇਆ ਗਿਆ ਕਿ ਉਹਨਾਂ ਦੀਆਂ ਜਿਨ੍ਹੀਆਂ ਵੀ ਸਮੱਸਿਆਵਾਂ ਹਨ ਉਹਨਾਂ ਦਾ ਤੁਰੰਤ ਪ੍ਰਭਾਵ ਨਾਲ ਹੱਲ ਕੱਢਣ ਲਈ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਜਾਣਗੇ। ਉਹਨਾਂ ਵਲੰਟੀਅਰਾਂ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਉਹ ਆਪਣੇ-ਆਪਣੇ ਇਲਾਕਿਆਂ ਵਿਚ ਵੱਧ ਚੜਕੇ ਜਨਹਿੱਤ ਲਈ ਕੰਮ ਕਰਨ ਤਾਂ ਜੋ ਆਮ ਆਦਮੀ ਪਾਰਟੀ ਦਾ ਜੋ ਮੁੱਖ ਅਜੰਡਾ ਹੈ ਉਸ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਮੀਟਿੰਗ ਵਿਚ ਆਏ ਹੋਏ ਵਲੰਟੀਅਰਾਂ ਨੇ ਮੇਅਰ ਕਰਮਜੀਤ ਸਿੰਘ ਦਾ ਧੰਨਵਾਦ ਕੀਤਾ।
ਅੱਜ ਦੀ ਇਸ ਮੀਟਿੰਗ ਵਿਚ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਐਸ.ਸੀ. ਵਿੰਗ ਦੇ ਪ੍ਰਧਾਨ ਡਾ:ਇੰਦਰਪਾਲ ਤੋਂ ਇਲਾਵਾ ਵਿਸ਼ਵਕਰਮਾ ਸਹਿਜਪਾਲ,ਜਨਕ ਰਾਜ ਗੁਮਟਾਲਾ, ਵਿਜੈ ਕੁਮਾਰ, ਰਾਮ ਕ੍ਰਿਸ਼ਨ(ਸੋਨੂੰ ਭਗਤ), ਵਿਕਰਮ ਸਿੰਘ, ਗੁਰਜਿੰਦਰ ਸਿੰਘ, ਜੰਗ ਬਹਾਦੁਰ ਸਿੰਘ, ਕੰਵਲਜੀਤ ਸਿੰਘ, ਸੁਰਜੀਤ ਸਿੰਘ, ਰਾਕੇਸ਼ ਕੁਮਾਰ, ਵਰਿੰਦਰ ਯਾਦਵ, ਸੁਖਦੇਵ ਸਿੰਘ, ਪੰਕਜ ਸ਼ਰਮਾ, ਸਰਬਜੀਤ ਸਿੰਘ ਸੰਧੂ, ਸਰਨਜੀਤ ਸਿੰਘ, ਸੁਰਿੰਦਰ ਕੁਮਾਰ ਸ਼ਹਿਰਿਆ, ਤਿਲਕ ਰਾਜ, ਸਰਬਜੀਤ ਸਿੰਘ, ਪ੍ਰਵੇਸ਼ ਕੁਮਾਰ ਆਦਿ ਹਾਜ਼ਰ ਸਨ।

NO COMMENTS

LEAVE A REPLY