ਅੰਮ੍ਰਿਤਸਰ 19 ਸਤੰਬਰ (ਰਾਜਿੰਦਰ ਧਾਨਿਕ) : ਮੌਂਟੇਸਰੀ ਬੱਚਿਆਂ ਲਈ ਪਲਸ ਪੋਲੀਓ ਡੌਪ੍ਰ ਮੁਹਿੰਮ ਅੱਜ ਰਾਯਨ ਇੰਟਰਨੈਸ਼ਨਲ ਸਕੂਲ, ਅੰਮ੍ਰਿਤਸਰ ਵਿਖੇ ਚੇਅਰਮੈਨ ਸਰ ਡਾ:ਏ.ਐਫ ਪਿੰਟੋ ਅਤੇ ਐਮ.ਡੀ. ਮੈਡਮ ਡਾ: ਗ੍ਰੇਸ ਪਿੰਟੋ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ। ਇਸ ਮੁਹਿੰਮ ਦਾ ਮੁੱਖ ਉਦੇਸ਼ ਬੱਚਿਆਂ ਨੂੰ ਪੋਲੀਓ ਦੀ ਬਿਮਾਰੀ ਤੋਂ ਬਚਾਉਣਾ ਅਤੇ ਉਨ੍ਹਾਂ ਦੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣਾ ਹੈ। ਇਸ ਮੁਹਿੰਮ ਦੇ ਤਹਿਤ ਅੱਜ ਮੌਂਟੇਸਰੀ ਵਿੰਗ ਦੇ ਸਾਰੇ ਛੋਟੇ ਬੱਚਿਆਂ ਨੂੰ ਹਮੇਸ਼ਾ ਤੰਦਰੁਸਤ ਰਹਿਣ ਲਈ ਪਲਸ ਪੋਲੀਓ ਬੂੰਦਾ ਪਿਲਾਈਆਂ ਗਈਆਂ। ਇਹ ਉਪਰਾਲਾ ਸਕੂਲ ਦੀ ਪ੍ਰਿੰਸੀਪਲ ਕੰਚਨ ਮਲਹੋਤਰਾ ਦੀ ਅਗਵਾਈ ਹੇਠ ਕੀਤਾ ਗਿਆ।