ਮਾਨ ਸਰਕਾਰ ਦੇ ਮੰਤਰੀਆਂ ਅਤੇ ਰਿਸ਼ਤੇਦਾਰਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੇ ਘਟੀਆ ਵਿਵਹਾਰ ਕਾਰਨ ਪੰਜਾਬ ਦੀ ਕਾਨੂੰਨ ਵਿਵਸਥਾ ਹੋਰ ਵਿਗੜੇਗੀ: ਗੁਪਤਾ

0
11

 

ਭਰੇ ਪ੍ਰੋਗਰਾਮ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬਦਸਲੂਕੀ ਕਰਨਾ ਦਰਸਾਉਂਦਾ ਹੈ ‘ਆਪ’ ਆਗੂਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਨੀਚ ਮਾਨਸਿਕਤਾ: ਜੀਵਨ ਗੁਪਤਾ

ਜੀਵਨ ਗੁਪਤਾ ਨੇ ‘ਆਪ’ ਵਿਧਾਇਕ ਸੇਖੋਂ ਦੀ ਪਤਨੀ ਵਲੋਂ ਡੀ.ਸੀ. ਨਾਲ ਕੀਤੀ ਬਦਸਲੂਕੀ ਦੀ ਕੀਤੀ ਸਖ਼ਤ ਨਿਖੇਧੀ

ਚੰਡੀਗੜ੍ਹ, ਅੰਮ੍ਰਿਤਸਰ: 24 ਸਤੰਬਰ (ਰਾਜਿੰਦਰ ਧਾਨਿਕ ) :  ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ‘ਆਪ’ ਆਗੂਆਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੇ ਜਾ ਰਹੇ ਨੀਚ ਵਿਵਹਾਰ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੇ ਦੁਰਵਿਵਹਾਰ ਲਈ ਭਗਵੰਤ ਮਾਨ ਸਰਕਾਰ ‘ਤੇ ਵਰਦੀਆਂ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸੱਤਾ ਦਾ ਨਸ਼ਾ ਸਿਰਫ਼ ‘ਆਪ’ ਸਰਕਾਰ ਦੇ ਮੰਤਰੀਆਂ ਦੇ ਸਿਰ ‘ਤੇ ਚੜਿਆ ਸੀ ਪਰ ਹੁਣ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਦਿਮਾਗ਼ ‘ਚ ਇਹ ਫਤੂਰ ਚੜ ਗਿਆ ਹੈ। ਸਰਕਾਰ ਦੇ ਮੰਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਬੇਇੱਜ਼ਤੀ ਅਤੇ ਦੁਰਵਿਵਹਾਰ ਕਾਰਨ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਹੋਰ ਵਿਗੜੇਗੀ।
ਜੀਵਨ ਗੁਪਤਾ ਨੇ ਕਿਹਾ ਕਿ ਇਸ ਵਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਪਤਨੀ ਬੇਅੰਤ ਕੌਰ ਨੇ ਪ੍ਰੋਗਰਾਮ ਦੌਰਾਨ ਫਰੀਦਕੋਟ ਦੇ ਡੀਸੀ ਰੂਹੀ ਡੁੱਗ ਦੇ ਨਾਲ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ, ਵਿਧਾਇਕ ਗੁਰਦਿੱਤ ਸੇਖੋਂ, ਡਵੀਜ਼ਨਲ ਕਮਿਸ਼ਨਰ ਅਤੇ ਕਈ ‘ਆਪ’ ਵਰਕਰਾਂ ਸਾਹਮਣੇ ਦੁਰਵਿਵਹਾਰ ਕੀਤਾ ਹੈ। ਜਿਸ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਘੱਟ ਹੈ। ਜਾਣਕਾਰੀ ਅਨੁਸਾਰ ਦੁਰਵਿਵਹਾਰ ਤੋਂ ਦੁਖੀ ਡੀਸੀ ਰੂਹੀ ਡੁੱਗ ਰੋਂਦੇ ਹੋਏ ਪ੍ਰੋਗਰਾਮ ਛੱਡ ਕੇ ਵਾਪਸ ਚਲੀ ਗਈ। ਇਹ ਮਾਮਲਾ ਆਈਏਐਸ ਐਸੋਸੀਏਸ਼ਨ ਕੋਲ ਵੀ ਪੁੱਜ ਗਿਆ ਹੈ, ਜਿਸ ਦੀ ਪੁਸ਼ਟੀ ਐਸੋਸੀਏਸ਼ਨ ਦੇ ਪ੍ਰਧਾਨ ਵੇਣੂ ਪ੍ਰਸਾਦ ਨੇ ਵੀ ਕੀਤੀ ਹੈ। ਗੁਪਤਾ ਨੇ ਕਿਹਾ ਕਿ ਡੀਸੀ ਇੱਕ ਜ਼ਿਲ੍ਹੇ ਨੂੰ ਚਲਾਉਣ ਵਾਲਾ ਅਧਿਕਾਰੀ ਹੈ ਅਤੇ ਪੂਰੇ ਜ਼ਿਲ੍ਹੇ ਦੇ ਸੈਂਕੜੇ ਅਧਿਕਾਰੀ ਉਨ੍ਹਾਂ ਦੇ ਅਧੀਨ ਕੰਮ ਕਰਦੇ ਹਨ। ਮਹਿਲਾ ਅਫਸਰਾਂ ਨਾਲ ਭਰੇ ਪ੍ਰੋਗਰਾਮ ਦੌਰਾਨ ਅਜਿਹਾ ਦੁਰਵਿਵਹਾਰ ‘ਆਪ’ ਆਗੂਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਨੀਚ ਮਾਨਸਿਕਤਾ ਨੂੰ ਦਰਸਾਉਂਦਾ ਹੈ। ਅਜਿਹੇ ਲੋਕਾਂ ਖਿਲਾਫ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।
ਜੀਵਨ ਗੁਪਤਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਜਲੰਧਰ ‘ਚ ਝਗੜਾ ਸੁਲਝਾਉਣ ਆਏ ਇਮਾਨਦਾਰ ਪੁਲਿਸ ਅਧਿਕਾਰੀ ਡੀਸੀਪੀ ਨਰੇਸ਼ ਅਰੋੜਾ ਨਾਲ ‘ਆਪ’ ਆਗੂ ਨੇ ਲੋਕਾਂ ਦੇ ਸਾਹਮਣੇ ਬਦਸਲੂਕੀ ਕੀਤੀ। ਆਪ ਆਗੂ ਵਲੋਂ ਪੁਲੀਸ ਅਧਿਕਾਰੀ ਨੂੰ ਉਸਦੀ ਹਰਕਤ ਦੇ ਗੰਭੀਰ ਨਤੀਜੇ ਭੁਗਤਣ ਦੀਆਂ ਧਮਕੀਆਂ ਵੀ ਦਿੱਤੀਆਂ ਗਾਈਆਂ। ਇੰਨਾ ਹੀ ਨਹੀਂ ‘ਆਪ’ ਵਿਧਾਇਕ ਵੱਲੋਂ ਆਪਨੇ ਸਿਆਸੀ ਰਸੂਖ ਦੀ ਵਰਤੋਂ ਕਰਦਿਆਂ ਪੁਲੀਸ ਅਧਿਕਾਰੀ ਨਰੇਸ਼ ਅਰੋੜਾ ਦਾ ਜ਼ਬਰਦਸਤੀ ਤਬਾਦਲਾ ਵੀ ਕਰਵਾ ਦਿੱਤਾ ਗਿਆ। ਇਸ ਤੋਂ ਪਹਿਲਾਂ ਲੁਧਿਆਣਾ ‘ਚ ‘ਆਪ’ ਵਿਧਾਇਕ ਵੱਲੋਂ ਪ੍ਰਸ਼ਾਸਨਿਕ ਅਧਿਕਾਰੀ ਨਾਲ ਬਦਸਲੂਕੀ ਕੀਤੀ ਗਈ ਸੀ। ਇਸ ਤੋਂ ਪਹਿਲਾਂ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ: ਰਾਜ ਬਹਾਦਰ ਨਾਲ ਦੁਰਵਿਵਹਾਰ ਕਰਦੇ ਹੋਏ ਵੀਸੀ ਨੂੰ ਫਟੇ ਹੋਏ ਗੱਦੇ ‘ਤੇ ਲੇਟਣ ਲਈ ਮਜਬੂਰ ਕੀਤਾ ਗਿਆ ਸੀI ਜਿਸ ਤੋਂ ਬਾਅਦ ਦੁਖੀ ਵੀਸੀ ਨੇ ਅਸਤੀਫਾ ਦੇ ਦਿੱਤਾ। ਵੀਸੀ ਦੇ ਅਸਤੀਫੇ ਤੋਂ ਬਾਅਦ ਪੰਜਾਬ ਵਿੱਚ ਸਿਹਤ ਵਿਭਾਗ ਦੇ ਕਈ ਉੱਚ ਅਧਿਕਾਰੀਆਂ ਵੱਲੋਂ ਵੀ ਅਸਤੀਫੇ ਦਿੱਤੇ ਗਏ ਸਨ। ਜੀਵਨ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਆਗੂਆਂ ਵੱਲੋਂ ਸੂਬੇ ਵਿੱਚ ਫੈਲਾਇਆ ਜਾ ਰਿਹਾ ਗੁੰਡਾਰਾਜ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਹੋਰ ਵਿਗਾੜਨ ਵਿੱਚ ਅਹਿਮ ਰੋਲ ਅਦਾ ਕਰੇਗਾ।

NO COMMENTS

LEAVE A REPLY