ਭਗਵੰਤ ਸਿੰਘ ਮਾਨ ਸਰਕਾਰ ਸੇਵਾ ਮੁਕਤ ਪਟਵਾਰੀਆਂ ਨੂੰ ਮੁੜ ਰੋਜ਼ਗਾਰ ਦੇਣ ਲੱਗੀ

0
37

 

ਸਰਕਾਰ ਬੇਰੁਜ਼ਗਾਰਾਂ ਨੂੰ ਭਰਤੀ ਕਰੇ – ਰਾਣਵਾਂ / ਉੱਪਲ

ਅੰਮਿ੍ਤਸਰ , 5 ਅਕਤੂਬਰ (ਪਵਿੱਤਰ ਜੋਤ) :  ਪੰਜਾਬ ਸਰਕਾਰ ਵੱਲੋਂ ਸੇਵਾ ਮੁਕਤ ਪਟਵਾਰੀਆਂ ਨੂੰ ਮੁੜ ਭਰਤੀ ਕਰਨ ਦੇ ਫੈਸਲੇ ‘ ਤੇ ਤਿੱਖੀ ਪ੍ਤੀ ਕਿਰਿਆ ਕਰਦਿਆਂ ਪੰਜਾਬ ਸੁਬਾਰਡੀਨੇਟ ਸਰਵਸਿਜ ਫੈਡਰੇਸ਼ਨ ਦੇ ਸੂਬਾਈ ਪ੍ਧਾਨ ਰਣਜੀਤ ਸਿੰਘ ਰਾਣਵਾਂ , ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ , ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ ,ਸੀਨੀਆਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ, ਪੈ੍ਸ ਸਕੱਤਰ ਪ੍ਰਭਜੀਤ ਸਿੰਘ ਉੱਪਲ , ਮੀਤ ਸਕੱਤਰ ਸੁੱਖਜੀਤ ਸਿੰਘ ਮੁਕਤਸਰ ਤੇ ਬਿਜਲੀ ਮੁਲਾਜਮ ਏਕਤਾ ਮੰਚ ਦੇ ਕਨਵੀਨਰ ਹਰਭਜਨ ਸਿੰਘ ਪਿਲਖਣੀ ਨੇ ਕਿਹਾ ਕਿ ਸਰਕਾਰ ਇਹ ਫੈਸਲਾ ਤੁਰੰਤ ਵਾਪਸ ਲੈਕੇ ਯੋਗ ਬੇਰੁਜ਼ਗਾਰ ਨੌਜਵਾਨਾਂ ਨੂੰ ਭਰਤੀ ਕਰਨਾ ਚਾਹੀਦਾ ਹੈ ਕਿਉਂਕਿ ਪੰਜਾਬ ਵਿੱਚ ਪਹਿਲਾਂ ਹੀ ਬੇਰੁਜ਼ਗਾਰੀ ਹੱਦਾਂ ਬੰਨ੍ਹੇ ਪਾਰ ਕਰ ਚੁੱਕੀ ਹੈ। ਆਊਟ ਸੋਰਸ ਰਾਹੀਂ ਤੇ ਸਕੀਮਾਂ ਤਹਿਤ ਭਰਤੀ ਮੁਲਾਜਮਾਂ ਦੀ ਪਹਿਲਾਂ ਹੀ ਬਹੁਤ ਆਰਥਿਕ ਲੁੱਟ ਹੋ ਰਹੀ ਹੈ। ਪੰਜਾਬ ਸਰਕਾਰ ਨੂੰ ਚੋਣ ਵਾਅਦੇ ਮੁਤਾਬਕ ਪੰਜਾਬ ਦੇ ਹਰ ਬੇਰੁਜ਼ਗਾਰ ਲਈ ਪੱਕੇ ਰੁਜ਼ਗਾਰ ਦਾ ਪ੍ਬੰਧ ਕਰਨਾ ਚਾਹੀਦਾ ਹੈ ਤੇ ਅਜਿਹੇ ਲੋਕ ਵਿਰੋਧੀ ਫੈਸਲੇ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ । ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਇਹ ਫ਼ੈਸਲਾ ਤੁਰੰਤ ਵਾਪਸ ਨਾ ਲਿਆ ਤਾਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਸੰਘਰਸ਼ ਸ਼ੁਰੂ ਕਰਨ ਦੀ ਮਜ਼ਬੂਤ ਹੋਵੇਗੀ ।

ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਅਜਿਹੀਆਂ ਮੁਲਾਜਮ ਤੇ ਬੇਰੁਜ਼ਗਾਰ ਨੌਜਵਾਨਾਂ ਪ੍ਰਤੀ ਧਾਰਨ ਕੀਤੀਆਂ ਗਈਆਂ ਮਾਰੂ ਨੀਤੀਆਂ ਵਿਰੁੱਧ ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ , ਚੰਡੀਗੜ੍ਹ ਤੇ ਹੋਰ ਭਰਾਤਰੀ ਜਥੇਬੰਦੀਆਂ ਵੱਲੋਂ 17 ਤੋਂ 21 ਅਕਤੂਬਰ ਤੱਕ ਜਿਲ੍ਹਾ ਪੱਧਰ ਤੇ ਰੋਸ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਇਸ ਤੋਂ ਬਾਅਦ 17 ਦਸੰਬਰ ਨੂੰ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਸੰਗਰੂਰ ਵਿੱਚ ਵਿਸ਼ਾਲ ਸੂਬਾਈ ਰੋਸ ਰੈਲੀ ਕਰਨ ਤੋਂ ਬਾਅਦ ਸ਼ਹਿਰ ਵਿੱਚ ਰੋਸ ਮੁਜਾਹਰਾ ਕੀਤਾ ਜਾਵੇਗਾ ਰਜਿੰਦਰ ਸਿੰਘ ਵਰਿਆਮ ਨੰਗਲ, ਜੋਰਾਵਰ ਸਿੰਘ ਬਾਸਰਕੇ ,ਪਵਨ ਕੁਮਾਰ ਵੇਰਕਾ, ਅਮਰਪੀ੍ਤ ਸਿੰਘ ਬੋਹੜੂ ਸਾਥੀ ਹਾਜਰ

NO COMMENTS

LEAVE A REPLY