ਕਰਮਜੀਤ ਸਿੰਘ ਵੱਲੋਂ ਰਾਮ ਤਲਾਈ, ਜੀ.ਟੀ.ਰੋਡ ਤੋਂ ਸ਼੍ਰੀ ਹਰਿਮੰਦਰ ਸਾਹਿਬ ਵੱਲ ਨੂੰ ਜਾਂਦੀ ਰੋਡ ਵਿਖੇ ਲੁੱਕ ਬਜ਼ਰੀ ਦੀਆਂ ਨਵੀਆਂ ਸੜਕਾਂ ਬਨਾਉਣ ਦੇ ਕੰਮ ਦਾ ਉਦਘਾਟਨ

0
27

ਅੰਮ੍ਰਿਤਸਰ 14 ਅਕਤੂਬਰ (ਰਾਜਿੰਦਰ ਧਾਨਿਕ) : ਮੇਅਰ ਕਰਮਜੀਤ ਸਿੰਘ ਵੱਲੋਂ ਵਿਧਾਨਸਭਾ ਹਲਕਾ ਅੰਮ੍ਰਿਤਸਰ ਪੂਰਬੀ ਵਿਚ ਪੈਂਦੇ ਇਲਾਕੇ ਕੇ.ਆਰ.ਐਸ. ਗਿੱਲ ਰੋਡ ਜੋ ਕਿ ਰਾਮ ਤਲਾਈ ਜੀ.ਟੀ.ਰੋਡ ਤੋਂ ਸ਼੍ਰੀ ਹਰਿਮੰਦਰ ਸਾਹਿਬ ਜੀ ਨੂੰ ਜਾਣ ਵਾਲਾ ਪ੍ਰਮੁੱਖ ਰਸਤੇ ਵਿਖੇ ਲੁੱਕ ਬਜ਼ਰੀ ਦੀਆਂ ਨਵੀਂਆਂ ਸੜ੍ਹਕਾਂ ਬਨਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਹ ਉਦਘਾਟਨ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿਚ ਪੈਂਦੀਆਂ ਪ੍ਰਮੁੱਖ ਸੜਕਾਂ ਦੀ ਮੁੜ ਬਣਤਰ ਅਧੀਨ ਨਗਰ ਨਿਗਮ ਵੱਲੋਂ 46 ਕਰੋੜ ਰੁਪਏ ਦੇ ਪਾਸ ਕੀਤੇ ਗਏ ਪ੍ਰੋਜੈਕਟ ਅਧੀਨ ਕੀਤਾ ਜਾ ਰਿਹਾ ਹੈ। ਆਪਣੇ ਸੰਬੋਧਨ ਵਿਚ ਮੇਅਰ ਨੇ ਦੱਸਿਆ ਕਿ ਨਗਰ ਨਿਗਮ, ਅੰਮ੍ਰਿਤਸਰ ਵੱਲੋਂ ਵਿਧਾਨ ਸਭਾ ਹਲਕਾ ਪੂਰਬੀ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਅਧੀਨ 46 ਕਰੋੜ ਰੁਪਏ ਦੀ ਲਾਗਤ ਨਾਲ ਇਸ ਗੁਰੂ ਨਗਰੀ ਦੀਆਂ ਸਾਰੀਆਂ ਪ੍ਰਮੁੱਖ ਸੜ੍ਹਕਾਂ ਦੀ ਮੁੜ ਬਣਤਰ ਕੀਤੀ ਜਾਵੇਗੀ ਜਿਸ ਨਾਲ ਲੱਖਾਂ ਸ਼ਰਧਾਲੂ ਜੋ ਕਿ ਰੋਜਾਨਾ ਸ਼੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਣਾ ਲਈ ਆਉਂਦੇ ਹਨ ਉਹਨਾਂ ਲਈ ਜਿੱਥੇ ਆਵਾਜਾਈ ਸੁਖਾਲੀ ਹੋਵੇਗੀ ਉਥੇ ਸੜਕਾਂ ਦੇ ਟੋਇਆ ਆਦਿ ਤੋਂ ਨਿਜ਼ਾਤ ਹਾਸਲ ਹੋਵੇਗੀ। ਉਹਨਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਧਾਰਮਿਕ ਅਤੇ ਇਤਿਹਾਸਕ ਪੱਖੋਂ ਬੜਾ ਮਹੱਤਵਪੂਰਣ ਹੈ ਅਤੇ ਇਸ ਲਈ ਵਿਕਾਸ ਦੇ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਅਵਸਰ ਤੇ ਕੌਂਸਲਰ ਜੀਤ ਸਿੰਘ ਭਾਟੀਆ, ਹੈਪੀ, ਗੁਰਪ੍ਰੀਤ ਬਾਂਸਲ, ਜਸਕੀਰਤ, ਕਾਰਜਕਾਰੀ ਇੰਜੀ. ਭਲਿੰਦਰ ਸਿੰਘ, ਐਸ.ਡੀ.ਓ. ਆਰ.ਐਸ. ਗਿੱਲ, ਜੇ.ਈ. ਗੁਰਜੀਤ ਸਿੰਘ, ਨਗਰ ਨਿਗਮ ਦੇ ਅਧਿਕਾਰੀ, ਕਰਮਚਾਰੀ ਅਤੇ ਭਾਰੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।

NO COMMENTS

LEAVE A REPLY