ਸਾਢੇ ਤਿੰਨ ਸਾਲਾਂ ਬੱਚੀ ਨਾਲ ਜਬਰ ਜਨਾਹ ਤੋਂ ਬਾਅਦ ਹੱਤਿਆ ਬਾਰੇ ਸਮਾਜ ਸੇਵਕ ਮੱਟੂ ਨੇ ਮੁੱਖ ਮੰਤਰੀ ਪੰਜਾਬ ਨੂੰ ਚਿੱਠੀ ਲਿਖਕੇ ਦੋਸ਼ੀ ਨੂੰ ਸਖ਼ਤ ਸਜ਼ਾ ਦੀ ਕੀਤੀ ਮੰਗ

    0
    17

     

     

    ਅੰਮ੍ਰਿਤਸਰ 29 ਅਕਤੂਬਰ ( ਪਵਿੱਤਰ ਜੋਤ) ਸਮਾਜ ਸੇਵਾ ਦੇ ਖੇਤਰ ‘ਚ ਵਿਲੱਖਣ ਪਛਾਣ ਬਣਾ ਚੁੱਕੀ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ‘ਮਾਣ ਧੀਆਂ ‘ਤੇ ਸਮਾਜ ਭਲਾਈ ਸੰਸਥਾ (ਰਜਿ.) ਅੰਮ੍ਰਿਤਸਰ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ (ਇੰਡੀਆ ਬੁੱਕ ਰਿਕਾਰਡ ਹੋਲਡਰ) ਨੇ ਅੱਜ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਕੇ ਬੀਤੇ ਦਿਨੀ ਹੁਸ਼ਿਆਰਪੁਰ ਦੇ ਥਾਣਾ ਮੇਹਟੀਆਣਾ ਅਧੀਨ ਪੈਂਦੇ ਪਿੰਡ ਦੇ ਵਸਨੀਕ ਰਹਿਣ ਵਾਲੀ ਸਾਢੇ ਤਿੰਨ ਸਾਲਾਂ ਬੱਚੀ ਦੇ ਗੁਆਂਢ ‘ਚ ਰਹਿਣ ਵਾਲੇ 16 ਸਾਲਾਂ ਲੜਕੇ ਨੇ ਉਸ ਬੱਚੀ ਨੂੰ ਧਾਰਮਿਕ ਅਸਥਾਨ ‘ਤੇ ਮੱਥਾ ਟੇਕਣ ਬਹਾਨੇ ਲੈ ਗਿਆ ਅਤੇ ਬੱਚੀ ਨਾਲ ਕਥਿਤ ਤੌਰ ‘ਤੇ ਜਬਰ ਜਨਾਹ ਕਰਨ ਤੋਂ ਬਾਅਦ ਉਸ ਦੀ ਹੱਤਿਆ ਕਰ ਦਿੱਤੀ ਹੈ ਜਦੋਂ ਬੱਚੀ ਦੇਰ ਸ਼ਾਮ ਤੱਕ ਘਰ ਵਾਪਸ ਨਹੀਂ ਆਈ ਤਾਂ ਮਾਪੇ ਉਸਦੀ ਭਾਲ ਕਰਨ ਲੱਗੇ l ਜਦੋਂ ਮਾਪਿਆਂ ਨੂੰ ਸ਼ੱਕ ਹੋਇਆ ਤਾਂ ਉਕਤ ਨੌਜਵਾਨ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਕਤ ਨੌਜਵਾਨ ਵਲੋਂ ਦੱਸਣ ‘ਤੇ ਜਦੋਂ ਦੇਖਿਆ ਤਾਂ ਬੱਚੀ ਪਿੰਡ ਦੇ ਇੱਕ ਕਿਸਾਨ ਦੇ ਖੇਤਾਂ ‘ਚ ਤੂੜੀ ਵਾਲੇ ਕਮਰੇ ‘ਚ ਬੇਹੋਸ਼ ਪਈ ਹੋਈ ਹੈ । ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਥਾਣਾ ਮੇਹਟੀਆਣਾ ਪੁਲਿਸ ਨੇ ਉਕਤ ਦੋਸ਼ੀ ਤੇ ਮਾਮਲਾ ਦਰਜ਼ ਕਰਨ ਤੋਂ ਬਾਅਦ ਉਸ ਨੂੰ ਜੇਲ ਭੇਜ ਦਿੱਤਾ । ਜਦਕਿ ਬੱਚੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਸ ਦੀ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਗਿਆ ਹੈ l ਆਖ਼ਿਰ ਵਿੱਚ ਸਮਾਜ ਸੇਵਕ ਮੱਟੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕੇ ਜਿਵੇੰ ਕਰੁੱਪਸਨ ਨੂੰ ਨੱਥ ਪਾਈ ਜਾ ਰਹੀ ਹੈ ਉਂਜ ਹੀ ਬਲਾਤਕਾਰ ਦੇ ਦੋਸ਼ੀਆਂ ਨੂੰ ਸ਼ਖਤ ਸਜਾਵਾਂ ਦਿੱਤੀਆਂ ਜਾਣ l

    NO COMMENTS

    LEAVE A REPLY