ਫਾਰਮੇਸੀ ਅਫਸਰ ਰਵਿੰਦਰ ਸ਼ਰਮਾ ਦੀ ਸੇਵਾ ਮੁਕਤੀ ਮੌਕੇ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਨੇ ਕੀਤਾ ਸਨਮਾਨਿਤ

0
16

ਅੰਮ੍ਰਿਤਸਰ 1 ਨਵੰਬਰ (ਪਵਿੱਤਰ ਜੋਤ) : ਪਿਛਲੇ ਲੰਮੇ ਸਮੇਂ ਤੋਂ ਈ ਐਸ ਆਈ ਹਸਪਤਾਲ ਅੰਮ੍ਰਿਤਸਰ ਦੇ ਮੁੱਖ ਡਰੱਗ ਸਟੋਰ ਵਿੱਚ ਸੇਵਾਵਾਂ ਦੇ ਰਹੇ ਫਾਰਮੇਸੀ ਅਫਸਰ ਰਵਿੰਦਰ ਸ਼ਰਮਾ ਦੀ ਸੇਵਾ ਮੁਕਤੀ ਮੌਕੇ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਵੱਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਉਹਨਾਂ ਦੀ ਆਪਣੇ ਕੰਮ ਪ੍ਰਤੀ ਲਗਨ ਅਤੇ ਦ੍ਰਿੜ੍ਹਤਾ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਸਬੰਧੀ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਮੈਡੀਕਲ ਸੁਪਰਡੈਂਟ ਈ ਐਸ ਆਈ ਹਸਪਤਾਲ ਡਾਕਟਰ ਜਸਵਿੰਦਰ ਕੌਰ ਸਰਾਂ ਦੀ ਅਗਵਾਈ ਹੇਠ ਕੀਤਾ ਗਿਆ ਜਿਸ ਵਿੱਚ ਪੰਜਾਬ ਰਾਜ ਫਾਰਮੇਸੀ ਅਫਸਰ ਐਸੋਸੀਏਸ਼ਨ, ਮੈਡੀਕਲ ਲੈਬ ਟੈਕਨੀਸ਼ੀਅਨ ਐਸੋਸੀਏਸ਼ਨ,ਸਟਾਫ ਨਰਸ ਯੂਨੀਅਨ, ਅਤੇ ਹੋਰ ਜਬੇਬੰਦੀਆਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ, ਇਸ ਸਮਾਰੋਹ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਜਿੰਨਾ ਵਿੱਚ ਬਾਬਾ ਮਲਕੀਤ ਸਿੰਘ ਭੱਟੀ, ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਅਸ਼ੋਕ ਸ਼ਰਮਾ, ਬਲਦੇਵ ਸਿੰਘ ਝੰਡੇਰ, ਜਸਬੀਰ ਕੌਰ,ਗੁਰਬਰਿੰਦਰ ਸਿੰਘ ਸਾਹ, ਗੁਰਦੇਵ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਸੰਧੂ ਸਰਬਰਿੰਦਰ ਸਿੰਘ ਚਾਹਲ, ਨੇਮੁਲਾਜ਼ਮਾਂ ਨੂੰ ਆਉਂਣ ਵਾਲੇ ਸਮੇਂ ਵਿੱਚ ਪੇਸ਼ ਆਉਣ ਵਾਲੀਆਂ ਚੁਨੌਤੀਆਂ ਵਾਸਤੇ ਤਿਆਰ ਰਹਿਣ ਦਾ ਸੱਦਾ ਦਿੱਤਾ।ਇਸ ਸਮੇਂ ਨਿਰਮਲ ਸਿੰਘ ਮਜੀਠਾ, ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੁਖਜੀਤ ਸਿੰਘ, ਸੰਜੀਵ ਵਰਮਾ, ਆਦਿ ਵੀ ਹਾਜਰ ਸਨ।

NO COMMENTS

LEAVE A REPLY