ਆਓ ਤੰਬਾਕੂਨੋਸ਼ੀ ਨੂੰ ਕਹੀਏ ਨਾਂਹ : ਡਾ ਗੁਰਚੇਤਨ ਪ੍ਰਕਾਸ਼ ਸੀਨੀਅਰ ਮੈਡੀਕਲ ਅਫਸਰ ਬੁਢਲਾਡਾ

0
28

ਬੁਢਲਾਡਾ, 2 ਨਵੰਬਰ (ਦਵਿੰਦਰ ਸਿੰਘ ਕੋਹਲੀ) : ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਅਧੀਨ ਸਿਹਤ ਵਿਭਾਗ, ਬੁਢਲਾਡਾ ਵੱਲੋਂ ਮਾਣਯੋਗ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਅਤੇ ਮਾਣਯੋਗ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਹੁਕਮਾਂ ਅਨੁਸਾਰ, ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਬਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਹਰਿੰਦਰ ਕੁਮਾਰ ਸ਼ਰਮਾ ਸਿਵਲ ਸਰਜਨ ਮਾਨਸਾ ੍ਦੀ ਅਤੇ ਡਾ ਰਣਜੀਤ ਸਿੰਘ ਰਾਏ ਦੀ ਅਗਵਾਈ ਵਿਚ ਅਤੇ ਸੀਨੀਅਰ ਮੈਡੀਕਲ ਅਫਸਰ ਬੁਢਲਾਡਾ. ਡਾ ਗੁਰਚੇਤਨ ਪ੍ਰਕਾਸ਼ ਦੀ ਰਹਿਨੁਮਈ ਹੇਠ ਬਲਾਕ ਵਿਚ ਪੰਜਾਬ ਸਟੇਟ ਨੋ ਤੰਬਾਕੂ ਦਿਵਸ ਮਨਾਇਆ ਗਿਆ । ਇਸ ਮੌਕੇ ਅੱਜ ਇਥੇ ਲੋਕਾਂ ਨੂੰ ਜਾਗਰੂਕ ਕਰਦਿਆ ਬੁਢਲਾਡਾ ਵਿਚ ਡਾ ਗੁਰਚੇਤਨ ਪ੍ਰਕਾਸ਼ ਸੀਨੀਅਰ ਮੈਡੀਕਲ ਅਫਸਰ ਬੁਢਲਾਡਾ .ਨੇ ਕਿਹਾ ਕਿ ਹਰ ਸਾਲ 1 ਨਵੰਬਰ ਨੂੰ ਪੰਜਾਬ ਤੰਬਾਕੂ ਰਹਿਤ ਦਿਹਾੜੇ ਵਜੋਂ ਮਨਾਇਆ ਜਾਂਦਾ ਹੈ ਤਾਂ ਜੋ ਲੋਕਾਂ ਨੂੰ ਤੰਬਾਕੂਨੋਸ਼ੀ ਛੱਡਣ ਲਈ ਉਤਸ਼ਾਹਤ ਕੀਤਾ ਜਾ ਸਕੇ। ਭਾਵੇਂ ਕਿ ਇਹ ਦਿਨ ਵਿਸ਼ੇਸ਼ ਰੂਪ ਵਿਚ ਮਨਾਇਆ ਜਾ ਰਿਹਾ ਹੈ ਪਰ ਤੁਸੀਂ ਸਾਲ ਦੇ ਕਿਸੇ ਵੀ ਦਿਨ ਤੰਬਾਕੂਨੋਸ਼ੀ ਛੱਡ ਸਕਦੇ ਹੋ। ਇਸ ਦਿਨ ਦਾ ਮੁੱਖ ਉਦੇਸ਼ ਸਿਗਰਟ ਅਤੇ ਹੋਰ ਢੰਗਾਂ ਰਾਹੀਂ ਤੰਬਾਕੂ ਸੇਵਨ ਦੇ ਨੁਕਸਾਨਦੇਹ ਸਿਹਤ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਅਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਨੂੰ ਤੰਬਾਕੂਨੋਸ਼ੀ ਦੀ ਭੈੜੀ ਆਦਤ ਤੋਂ ਛੁਟਕਾਰਾ ਪਾਉਣ ਵਿਚ ਸਹਾਇਤਾ ਕਰਨਾ ਹੈ। ਸਿਗਰਟਨੋਸ਼ੀ ਜਾਂ ਤੰਬਾਕੂ ਚਬਾਉਣਾ ਇੱਕ ਸਭ ਤੋਂ ਭੈੜੀ ਆਦਤ ਹੈ। ਫੇਫੜਿਆਂ ਦੇ ਕੈਂਸਰ ਦੀਆਂ ਕਰੀਬ 71 ਫ਼ੀਸਦੀ ਮੌਤਾਂ ਲਈ ਤੰਬਾਕੂ ਦੀ ਵਰਤੋਂ ਜ਼ਿੰਮੇਵਾਰ ਹੈ ਅਤੇ ਇਹ ਔਕੜਾ ਕੈਂਸਰ ਨਾਲ ਹੋਣ ਵਾਲੀਆਂ ਮੌਤਾਂ ਦਾ ਕਰੀਬ 22 ਫੀਸਦੀ ਹੈ। ਸਿਗਰੇਟਨੋਸ਼ੀ ਤੁਹਾਡੇ ਫੇਫੜੇ, ਦਿਲ ਅਤੇ ਸਰੀਰ ਦੇ ਹੋਰ ਅੰਗਾਂ ਨੂੰ ਨੁਕਸਾਨ ਪਹੁੰਚਾਉਂਦੀ ਹੈ, ਜਿਸ ਕਾਰਣ ਕੋਵਿਡ – 19 ਦਾ ਪ੍ਰਭਾਵ ਜ਼ਿਆਦਾ ਗੰਭੀਰ ਹੋ ਸਕਦਾ ਹੈ। ਹੁੱਕੇ ਦਾ ਸਮੁਹਿਕ ਪ੍ਰਯੋਗ ਕਰਨ ਨਾਲ ਕੋਵਿਡ – 19 ਫੈਲ ਸਕਦਾ ਹੈ। ਈ-ਸਿਗਰੇਟ ਨਾਲ ਫੇਫੜਿਆਂ ਦੇ ਸੰਕ੍ਰਮਣ ਅਤੇ ਬਿਮਾਰੀ ਦਾ ਖ਼ਤਰਾ ਵੱਧ ਜਾਂਦਾ ਹੈ ਅਤੇ ਸ਼ਰੀਰ ਦੀ ਰੋਗਾਂ ਨਾਲ ਲੜਨ ਦੀ ਸਮੱਰਥਾ ਘੱਟ ਜਾਂਦੀ ਹੈ। ਜਰਦਾ, ਗੁਟਖਾ, ਖੈਣੀ, ਅਤੇ ਪਾਨ ਮਸਾਲਾ ਦੀ ਵਰਤੋਂ ਕਰਕੇ ਵਾਰ – ਵਾਰ ਥੁੱਕਣਾ ਪੈਦਾਂ ਹੈ, ਜਿਸ ਕਾਰਣ ਕੋਵਿਡ – 19 ਫੈਲਣ ਦਾ ਖ਼ਤਰਾ ਵੱਧ ਜਾਂਦਾ ਹੈ।ਤੰਬਾਕੂ ਛੱਡਣ ਲਈ ਅੱਜ ਹੀ ਨੇੜਲੇ ਤੰਬਾਕੂ ਛੁਡਾਓ ਕੇਂਦਰ ਨਾਲ ਸੰਪਰਕ ਕਰੋ ਜਾਂ ਫਿਰ ਟੋਲ ਫ੍ਰੀ ਨੰਬਰ 1800-11-2356 ਤੇ ਕਾਲ ਕਰੋ। ਕਿਸੇ ਵੀ ਹੋਰ ਭੈੜੀ ਆਦਤ ਨੂੰ ਛੱਡਣ ਵਾਂਗ ਤੰਬਾਕੂ ਦੀ ਆਦਤ ਨੂੰ ਛੱਡਣ ਲਈ ਵੀ ਮਜ਼ਬੂਤ ਇੱਛਾਂ ਸ਼ਕਤੀ ਦਾ ਹੋਣਾ ਬਹੁਤ ਜ਼ਰੂਰੀ ਹੈ। ਤੰਬਾਕੂ ਸੇਵਨ ਕਰਨ ਵਾਲਾ ਵਿਅਕਤੀ ਜੇਕਰ ਉਪਰੋਕਤ ਅਲਾਮਤਾਂ ਨੂੰ ਦੇਖਦੇ ਹੋਏ ਦ੍ਰਿੜ ਨਿਸ਼ਚਾ ਕਰ ਲਵੇ ਤਾਂ ਤੰਬਾਕੂ ਦੀ ਆਦਤ ਤੋਂ ਸੰਖਿਆਂ ਹੀ ਛੁਟਕਾਰਾ ਪਾਇਆ ਜਾ ਸਕਦਾ ਹੈ। ਕੁਝ ਕੁ ਹਲਕੀਆਂ ਜਿਹੀਆਂ ਸਮੱਸਿਆਵਾਂ ਜਿਵੇਂ ਕਬਜ਼ ਜਾਂ ਦਸਤ, ਜੀਅ ਕੱਚਾ ਹੋਣ ਆਦਿ ਪੇਸ਼ ਆ ਸਕਦੀਆਂ ਹਨ, ਜੋ ਕਿ ਥੋੜ੍ਹੇ ਸਮੇਂ ਲਈ ਹੁੰਦੀਆਂ ਹਨ। ਪੌਸ਼ਟਿਕ ਤੱਤਾਂ ਨਾਲ ਭਰਪੂਰ ਭੋਜਨ ਅਤੇ ਆਪਣੇ – ਆਪ ਨੂੰ ਵਿਅਸਤ ਰੱਖਣ ਨਾਲ ਇਹ ਸਮੱਸਿਆਵਾਂ ਜ਼ਲਦੀ ਹੀ ਦੂਰ ਹੋ ਜਾਣਗੀਆਂ। ਇਸ ਲਈ ਮਾਹਿਰ ਡਾਕਟਰ ਜਾਂ ਕਾਊਂਸਲਰ ਦੀ ਸਲਾਹ ਵੀ ਲਈ ਜਾ ਸਕਦੀ ਹੈ।

NO COMMENTS

LEAVE A REPLY