ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ

0
20

ਬੁਢਲਾਡਾ, 6 ਨਵੰਬਰ (ਦਵਿੰਦਰ ਸਿੰਘ ਕੋਹਲੀ)-ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵੀਨ ਵਿਖੇ 6,7 ਅਤੇ 8 ਨਵੰਬਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਰੱਖਣ ਉਪਰੰਤ ਬਾਅਦ ਦੁਪਹਿਰ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗਾਂਧੀ ਬਜ਼ਾਰ,ਭੀਖੀ ਰੋਡ, ਬੱਸ ਸਟੈਡ ਰੋਡ,ਬੁਢਲਾਡਾ ਪਿੰਡ ਦੀ ਫਿਰਨੀ,ਫੁਹਾਰਾ ਚੌਂਕ ਅਤੇ ਰੇਲਵੇ ਰੋਡ ਤੋਂ ਹੁੰਦਾ ਹੋਇਆ ਦੇਰ ਰਾਤ ਗੁਰਦੁਆਰਾ ਸਾਹਿਬ ਵਿਖੇ ਪਹੁੰਚਿਆ। ਨਗਰ ਕੀਰਤਨ ਦੌਰਾਨ ਗਤਕਾ ਪਾਰਟੀ, ਸਕੂਲਾਂ ਦੇ ਬੱਚੇ, ਰਾਗੀ ਜਥੇ,ਢਾਡੀ ਜਥੇ,ਭਾਈ ਮਨਦੀਪ ਸਿੰਘ ਜੀ ਗੁਰੂ ਕਿਰਪਾ ਕੀਰਤਨੀ ਜਥਾ ਅੜਕਵਾਸ ਵਾਲੇ,ਹਜੂਰੀ ਰਾਗੀ ਜਥਾ ਭਾਈ ਰਾਮ ਸਿੰਘ ਮਾਈਸਰਖਾਨਾ ਦੇ ਰਾਗੀ ਜਥੇ ਨੇ ਮਨੋਹਰ ਕੀਰਤਨ ਰਾਹੀਂ ਨਿਹਾਲ ਕੀਤਾ। ਨਗਰ ਕੀਰਤਨ ਦੌਰਾਨ ਸ਼ਹਿਰ ਦੀਆਂ ਸੰਗਤਾਂ ਵੱਲੋਂ ਚਾਹ ਦੁੱਧ,ਬ੍ਰੈੱਡ ਪਕੌੜੇ,ਛੋਲੇ ਪੂਰੀਆ ਲੰਗਰ ਲਗਾਏ ਗਏ। ਨਗਰ ਕੀਰਤਨ ਦੌਰਾਨ ਸ਼ਹਿਰ ਦੀਆਂ ਸੰਗਤਾਂ ਵੱਲੋਂ ਗੁਰੂ ਸਾਹਿਬ ਨੂੰ ਨਤਮਸਤਕ ਹੋ ਕੇ ਨਿੱਘਾ ਸਵਾਗਤ ਕੀਤਾ ਗਿਆ।

NO COMMENTS

LEAVE A REPLY