ਭਗਵੰਤ ਮਾਨ ਹੋਰਨਾਂ ਸੂਬਿਆਂ ਦੇ ਦੌਰੇ ਛੱਡ ਕੇ ਪੰਜਾਬ ਵੱਲ ਧਿਆਨ ਦੇਣ: ਦਿਆਲ ਸਿੰਘ ਸੋਢੀ

0
13

ਮਾਨ ਸਰਕਾਰ ‘ਚ ਅਪਰਾਧੀਆਂ ਨੂੰ ਸਰਕਾਰ ਜਾਂ ਪੁਲਿਸ-ਪ੍ਰਸ਼ਾਸਨ ਦਾ ਕੋਈ ਡਰ ਨਹੀਂ: ਸ਼ਵੇਤ ਮਲਿਕ
ਭਗਵੰਤ ਮਾਨ ਸਰਕਾਰ ਬਨਣ ਤੋਂ ਬਾਅਦ ਪੰਜਾਬ ਵਿੱਚ ਦੇਸ਼ ਵਿਰੋਧੀ ਤਾਕਤਾਂ ਅਤੇ ਖਾਲਿਸਤਾਨ ਸਮਰੱਥਕਾਂ ਦਾ ਕਰ ਰਹੀ ਸਮਰਥਨ :  ਰਾਜ ਕੁਮਾਰ ਵੇਰਕਾ
ਭਾਜਪਾ ਪੰਜਾਬ ਸਰਕਾਰ ਦੇ ਖਿਲਾਫ ਆਪਣੇ ਵਿਰੋਧੀ ਦੀ ਭੂਮਿਕਾ ਨਿਭਾਉਂਦੀ ਰਹੇਗੀ : ਸੁਰੇਸ਼ ਮਹਾਜਨ
ਪੰਜਾਬ ਦੀ ਟੁੱਟ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਭੰਡਾਰੀ ਪੁਲ ‘ਤੇ ਭਾਜਪਾ ਦਾ ਧਰਨਾ
ਅੰਮ੍ਰਿਤਸਰ: 7 ਨਵੰਬਰ ( ਅਰਵਿੰਦਰ ਵੜੈਚ) :  ਭਗਵੰਤ ਮਾਨ ਸਰਕਾਰ ਦੇ ਸੱਤਾ ‘ਤੇ ਕਾਬਜ਼ ਹੋਣ ਤੋਂ ਬਾਅਦ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਗੈਂਗਸਟਰ ਰਾਜ, ਨਿੱਤ ਦਿਨ ਹੋ ਰਹੀਆਂ ਮੌਤਾਂ ਪੰਜਾਬ ਵਿੱਚ ਨਸ਼ਿਆਂ ਕਾਰਨ  ਹੋ ਰਹੀਆਂ ਮੌਤਾਂ ਨੂੰ ਲੇ ਕੇ ਭਾਜਪਾ ਅੰਮ੍ਰਿਤਸਰ ਦੇ ਪ੍ਰਧਾਨ ਸੁਰੇਸ਼ ਮਹਾਜਨ ਦੀ ਪ੍ਰਧਾਨਗੀ ਹੇਠ ਭਾਜਪਾ ਦੇ ਅਹੁਦੇਦਾਰਾਂ, ਵਰਕਰਾਂ ਅਤੇ ਆਮ ਲੋਕਾਂ ਨੇ ਹਜ਼ਾਰਾਂ ਦੀ ਗਿਣਤੀ ਵਿੱਚ ਭੰਡਾਰੀ ਪੁਲ ’ਤੇ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੂਬਾ ਭਾਜਪਾ ਦੇ ਸੂਬਾ ਜਨਰਲ ਸਕੱਤਰ ਦਿਆਲ ਸਿੰਘ ਸੋਢੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਇਸ ਮੌਕੇ ਦਿਆਲ ਸਿੰਘ ਸੋਢੀ ਨੇ ਆਪਣੇ ਸੰਬੋਧਨ ‘ਚ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਦੋਂ ਤੋਂ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਸੂਬੇ ‘ਚ ਰੋਜ਼ਾਨਾ ਕਿਤੇ ਨਾ ਕਿਤੇ ਕਤਲ, ਲੁੱਟ-ਖੋਹ, ਡਕੈਤੀ ਦੀਆਂ ਘਟਨਾਵਾਂ ਵਾਪਰੀਆਂ ਹਨ। ਪੰਜਾਬ ‘ਚ ਨਸ਼ੇ ਦਾ ਬੋਲਬਾਲਾ ਹੋ ਗਿਆ ਹੈ, ਜਿਸ ਕਾਰਨ ਹਰ ਰੋਜ਼ ਨੌਜਵਾਨ ਮਰ ਰਹੇ ਹਨ ਪਰ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਨੂੰ ਰੱਬ ‘ਤੇ ਛੱਡ ਕੇ ਦੂਜੇ ਸੂਬਿਆਂ ‘ਚ ਪ੍ਰਚਾਰ ਕਰਨ ‘ਚ ਲੱਗੇ ਹੋਏ ਹਨ। ਅੱਜ ਪੰਜਾਬ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਖੂਨ ਦੇ ਹੰਝੂ ਰੋ ਰਹੇ ਹਨ। ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਜ ਭਗਵੰਤ ਮਾਨ ਦੀ ਪੰਜਾਬ ਸਰਕਾਰ ਦੀ ਮਾੜੀ ਕਾਰਜਸ਼ੈਲੀ, ਮਾੜੀ ਕਾਨੂੰਨ ਵਿਵਸਥਾ, ਨਸ਼ਿਆਂ ਕਾਰਨ ਹੋ ਰਹੀਆਂ ਨੌਜਵਾਨਾਂ ਦੀ ਮੌਤ, ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਦੀ ਪੂਰਤੀ ਲਈ ਭਗਵੰਤ ਮਾਨ ਸਰਕਾਰ ਨੂੰ ਨੀਂਦ  ਤੋਂ ਜਗਾਉਣ ਲਈ ਭਾਜਪਾ ਵਰਕਰਾਂ ਅਤੇ ਆਮ ਲੋਕਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਸ਼ਵੇਤ ਮਲਿਕ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ 7 ਮਹੀਨਿਆਂ ਦੇ ਰਾਜ ਦੌਰਾਨ ਪੰਜਾਬ ‘ਚ ਅਪਰਾਧੀਆਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਨ੍ਹਾਂ ਨੂੰ ਸਰਕਾਰ ਜਾਂ ਪੁਲਸ-ਪ੍ਰਸ਼ਾਸਨ ਦਾ ਕੋਈ ਡਰ ਨਹੀਂ ਹੈ। ਪੁਲਿਸ-ਪ੍ਰਸ਼ਾਸਨ ਦੀ ਨੱਕ ਹੇਠ ਗੈਂਗਸਟਰ ਅਤੇ ਅਪਰਾਧੀ ਹਰ ਰੋਜ਼ ਅਮਨ-ਕਾਨੂੰਨ ਦੀਆਂ ਧੱਜੀਆਂ ਉਡਾ ਰਹੇ ਹਨ ਅਤੇ ਸਰਕਾਰ ਅਤੇ ਪੁਲਿਸ-ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਤਮਾਸ਼ਾ ਦੇਖ ਰਹੇ ਹਨ। ਭਗਵੰਤ ਮਾਨ ਅਤੇ ਕੇਜਰੀਵਾਲ ਦੋਵੇਂ ਮਿਲ ਕੇ ਪੰਜਾਬ ਨੂੰ ਕਾਲੇ ਦੌਰ ਵੱਲ ਧੱਕਣ ‘ਤੇ ਤੁਲੇ ਹੋਏ ਹਨ। ਭਗਵੰਤ ਮਾਨ ਪੰਜਾਬ ਦੀ ਸੱਤਾ ‘ਤੇ ਕਾਬਜ਼ ਹੋਣ ‘ਚ ਅਸਫਲ ਰਹੇ ਹਨ। ਅਜਿਹੇ ਮੁੱਖ ਮੰਤਰੀ ਨੂੰ ਨੈਤਿਕਤਾ ਦੇ ਆਧਾਰ ‘ਤੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਰਾਜ ਕੁਮਾਰ ਵੇਰਕਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਪੰਜਾਬ ਵਿੱਚ ਅਮਨ-ਕਾਨੂੰਨ ਨਾਮ ਦੀ ਚੀਜ਼ ਪੂਰੀ ਤਰ੍ਹਾਂ ਖਤਮ ਹੋ ਚੁੱਕੀ ਹੈ। ਭਗਵੰਤ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿਚ ਦੇਸ਼ ਵਿਰੋਧੀ ਤਾਕਤਾਂ ਅਤੇ ਖਾਲਿਸਤਾਨ ਦੇ ਸਮਰਥਕਾਂ ਦੀਆਂ ਸਰਗਰਮੀਆਂ ਵਿਚ ਵਾਧਾ ਹੋਇਆ ਹੈ, ਜਿੰਨਾ ਇਸ ਤੋਂ ਪਹਿਲਾਂ ਕੋਈ ਵੀ ਸਰਕਾਰ ਨਹੀਂ ਕਰ ਸਕੀ। ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਰੱਬ ਦੇ ਭਰੋਸੇ ਵਿੱਚ ਛੱਡ ਕੇ ਦੂਜੇ ਰਾਜਾਂ ਦੇ ਦੌਰੇ ਵਿੱਚ ਰੁੱਝੇ ਹੋਏ ਹਨ। ਅੱਜ ਪੰਜਾਬ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਕੋਈ ਦਿਨ ਅਜਿਹਾ ਨਹੀਂ ਲੰਘਦਾ ਜਦੋਂ ਕਤਲ ਨਾ ਹੁੰਦਾ ਹੋਵੇ। ਸ਼ਿਵ ਸੈਨਾ ਆਗੂ ਸੁਧੀਰ ਸੂਰੀ ਅੰਮ੍ਰਿਤਸਰ ਦੇ ਸਥਾਨਕ ਗੋਪਾਲ ਮੰਦਿਰ ਨੇੜੇ ਪ੍ਰਦਰਸ਼ਨ ਕਰ ਰਹੇ ਸਨ, ਜਦੋਂ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਗਈ। ਹੁਣ ਤਾਂ ਆਮ ਲੋਕ ਵੀ ਸਰਕਾਰ ਜਾਂ ਪੁਲਿਸ-ਪ੍ਰਸ਼ਾਸ਼ਨ ਵਿਰੁੱਧ ਆਵਾਜ਼ ਉਠਾਉਣ ਅਤੇ ਧਰਨੇ-ਪ੍ਰਦਰਸ਼ਨਾਂ ‘ਤੇ ਜਾਣ ਤੋਂ ਡਰਣਗੇ।
ਸੁਰੇਸ਼ ਮਹਾਜਨ ਨੇ ਇਸ ਮੌਕੇ ‘ਤੇ ਪਹੁੰਚੇ ਸਮੂਹ ਅਹੁਦੇਦਾਰਾਂ, ਵਰਕਰਾਂ ਅਤੇ ਆਮ ਲੋਕਾਂ ਦਾ ਧਰਨੇ ‘ਚ ਸ਼ਮੂਲੀਅਤ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਸਰਕਾਰ ਦੇ ਖਿਲਾਫ ਆਪਣੀ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਂਦੀ ਰਹੇਗੀ ਅਤੇ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦੀ ਰਹੇਗੀ | ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁੰਚਾਉਣ ਲਈ ਸੰਘਰਸ਼ ਜਾਰੀ ਰਹੇਗਾ। ਇਸ ਪ੍ਰਦਰਸ਼ਨ ਨੂੰ ਕਈ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਸਾਬਕਾ ਸਿਹਤ ਮੰਤਰੀ ਡਾ: ਬਲਦੇਵ ਰਾਜ ਚਾਵਲਾ, ਰਜਿੰਦਰ ਮੋਹਨ ਸਿੰਘ ਛੀਨਾ, ਸੂਬਾ ਮੀਤ ਪ੍ਰਧਾਨ ਰਾਕੇਸ਼ ਗਿੱਲ, ਜ਼ਿਲ੍ਹਾ ਜਨਰਲ ਸਕੱਤਰ ਰਾਜੇਸ਼ ਕੰਧਾਰੀ, ਸੁਖਮਿੰਦਰ ਸਿੰਘ ਪਿੰਟੂ, ਡਾ: ਜਗਮੋਹਨ ਸਿੰਘ ਰਾਜੂ (ਸਾਬਕਾ. ਆਈ.ਏ.ਐਸ.), ਸ਼੍ਰੀ ਦੁਰਗਿਆਣਾ ਕਮੇਟੀ ਦੇ ਜਨਰਲ ਸਕੱਤਰ ਅਰੁਣ ਖੰਨਾ, ਸਾਬਕਾ ਜ਼ਿਲ੍ਹਾ ਪ੍ਰਧਾਨ ਆਨੰਦ ਸ਼ਰਮਾ, ਕੇਵਲ ਗਿੱਲ, ਡਾ: ਰਾਮ ਚਾਵਲਾ, ਹਰਵਿੰਦਰ ਸਿੰਘ ਸੰਧੂ, ਕੁਮਾਰ ਅਮਿਤ, ਸਰਬਜੀਤ ਸਿੰਘ ਸ਼ੰਟੀ, ਰਾਜੀਵ ਸ਼ਰਮਾ ਡਿੰਪੀ, ਮਨੋਹਰ ਸਿੰਘ, ਸ਼ਰੂਤੀ ਵਿੱਜ, ਰਘੂ ਸ਼ਰਮਾ, ਅਵਿਨਾਸ਼ ਸ਼ੈਲਾ, ਮੋਹਿਤ ਮਹਾਜਨ, ਸਤਪਾਲ ਡੋਗਰਾ, ਵਿਨੋਦ ਨੰਦਾ, ਸਾਬਕਾ ਮੇਅਰ ਬਖਸ਼ੀ ਰਾਮ ਅਰੋੜਾ, ਅਨੁਜ ਸਿੱਕਾ, ਸੁਰਿੰਦਰ ਕੰਵਲ, ਅਰਵਿੰਦ ਸ਼ਰਮਾ, ਗੌਤਮ ਅਰੋੜਾ, ਲਵਲੀਨ ਵੜੈਚ, ਸੰਜੀਵ ਕੁਮਾਰ, ਅਲਕਾ ਸ਼ਰਮਾ, ਕੰਵਲਜੀਤ ਸਿੰਘ ਸੰਨੀ, ਤਰੁਣ ਅਰੋੜਾ, ਰਮਨ ਰਾਠੌਰ, ਬਿੱਟੂ ਮਿਰਚਾਵਾਲੇ, ਰਾਘਵ ਖੰਨ,  ਸਰਕਲ ਪ੍ਰਧਾਨ ਰਾਕੇਸ਼ ਮਹਾਜਨ, ਵਿਨੋਦ ਬੱਬਲ, ਸੁਧੀਰ ਸ੍ਰੀਧਰ, ਸ਼ਿਵ ਕੁਮਾਰ ਸ਼ਰਮਾ, ਮੋਨੂੰ ਮਹਾਜਨ, ਕਪਿਲ ਸ਼ਰਮਾ, ਗੁਰਦੇਵ ਸਿੰਘ, ਰੋਮੀ ਚੋਪੜਾ ਆਦਿ ਹਾਜ਼ਰ ਸਨ।

NO COMMENTS

LEAVE A REPLY