ਅੰਮ੍ਰਿਤਸਰ 8 ਨਵੰਬਰ (ਪਵਿੱਤਰ ਜੋਤ) : ਆਪਣੀ ਰਵਾਇਤ ਨੂੰ ਕਾਇਮ ਰੱਖਦੇ ਹੋਏ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਿਤੀ 7 ਨਵੰਬਰ 2022, ਨੂੰ ਗੁਰੁ ਨਾਨਕ ਦੇਵ ਜੀ ਦੇ 553 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿਡਾਨਾ ਇੰਸਟੀਚਿਊਟਸ ਦੀ ਮੈਨੇਜਮੈਂਟ,ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂਂ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਜਿਸ ਉਪਰੰਤ ਸਿਡਾਨਾ ਇੰਸਟੀਚਿਊਟਸ ਤੌਂ ਇਤਿਹਾਸਿਕ ਗੁਰਦੁਆਰਾ ਬਾਬਾ ਜਾਗੋ ਸ਼ਹੀਦ ਜੀ ਤੱਕ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀਆਂ ਵੱਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ। ਗੁਰੂਦਵਾਰਾ ਬਾਬਾ ਜਾਗੋ ਸ਼ਹੀਦ ਪੁੱਜਣ ਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਜੈਕਾਰਿਆਂ ਦੀ ਗੂੰਜ ਨਾਲ ਨਗਰ ਕੀਰਤਨ ਦਾ ਸੁਆਗਤ ਕੀਤਾ ਗਿਆ ।ਉਹਨਾਂ ਵੱਲੋਂ ਸੰਸਥਾ ਦੇ ਮੁਖੀ ਨੂੰ ਸਰੋਪਾ ਪਾ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਤੇ ਸੰਸਥਾ ਦੇ ਮੁੱਖੀ ਡਾ. ਜੀਵਨ ਜੋਤੀ ਸਿਡਾਨਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸ਼੍ਰੀ ਗੁਰੁ ਨਾਨਕ ਦੇਵ ਜੀ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸਿਧਾਂਤ ਤੇ ਚੱਲਣ ਦੀ ਸਿੱਖਿਆ ਦਿੱਤੀ ।ਇਸ ਮੌਕੇ ਪ੍ਰੋ ਭੁਪਿੰਦਰ ਸਿੰਘ, ਪ੍ਰੋ ਦਰਸ਼ਪ੍ਰੀਤ ਸਿੰਘ ਭੁੱਲਰ, ਪ੍ਰੋ ਕਨਿਕਾ ਭਾਟੀਆ, ਪ੍ਰੋ ਨਵਨੀਤ ਭੰਗੂ, ਪ੍ਰੋ ਗੁਰਸੇਵਕ ਸਿੰਘ ,ਪ੍ਰੋ ਸਾਨੀਆ ਹਾਂਡਾ, ਪ੍ਰੋ ਸੋਨੀਆ ਸ਼ਰਮਾ, ਸਿਡਾਨਾ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀਪਲ ਮੈਡਮ ਨਵੇਤਾ ਅਰੋੜਾ, ਮੈਡਮ ਸ਼ਰਨਜੀਤ ਕੌਰ, ਅਤੇ ਸੰਸਥਾ ਦਾ ਸਮੂਹ ਸਟਾਫ ਹਾਜ਼ਰ ਸੀ।