ਪ੍ਰਧਾਨ ਮੰਤਰੀ ਵੱਲੋਂ ਅੰਮ੍ਰਿਤਸਰ ਦਾ ਹਾਲ-ਚਾਲ ਵੀ ਜਾਣਿਆ ਗਿਆ
___________
ਅੰਮ੍ਰਿਤਸਰ,9 ਨਵੰਬਰ (ਪਵਿੱਤਰ ਜੋਤ)- ਹਿਮਾਚਲ ਪ੍ਰਦੇਸ਼ ਚੋਣਾਂ ਦੇ ਦੌਰਾਨ ਭਾਜਪਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਿਚ ਜੋਸ਼ ਭਰਨ ਅਤੇ ਭਾਜਪਾ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜੇਤੂ ਕਰਨ ਦੇ ਉਦੇਸ਼ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿਮਾਚਲ ਦੌਰੇ ਲਈ ਉਚੇਚੇ ਤੌਰ ਤੇ ਪਹੁੰਚੇ। ਦਿੱਲੀ ਤੋਂ ਆਦਮਪੁਰ ਹਵਾਈ ਅੱਡੇ ਤੇ ਪਹੁੰਚਣ ਤੇ ਜ਼ਿਲ੍ਹਾ ਭਾਜਪਾ ਅੰਮ੍ਰਿਤਸਰ ਦੇ ਪ੍ਰਧਾਨ ਸੁਰੇਸ਼ ਮਹਾਜਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਵੱਲੋਂ ਅੰਮ੍ਰਿਤਸਰ ਦਾ ਹਾਲ-ਚਾਲ ਵੀ ਜਾਣਿਆ ਗਿਆ। ਪ੍ਰਧਾਨ ਸੁਰੇਸ਼ ਮਹਾਜਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਚੰਗੀ ਮਿਲਣੀ ਰਹੀ। ਪ੍ਧਾਨ ਮੰਤਰੀ ਦੀ ਦਿਨ ਰਾਤ ਦੀ ਮਿਹਨਤ ਅਤੇ ਭਾਜਪਾ ਦੀਆਂ ਲੋਕ ਹਿਤੈਸ਼ੀ ਨੀਤੀਆਂ ਦੇ ਚੱਲ਼ਦਿਆਂ ਹਿਮਾਚਲ ਅਤੇ ਗੁਜਰਾਤ ਵਿੱਚ ਭਾਜਪਾ ਦੀਆਂ ਸਰਕਾਰਾਂ ਦਾ ਹੀ ਪਰਚਮ ਲਹਿਰਾਏਗਾ। ਆਦਮਪੁਰ ਹਵਾਈ ਅੱਡੇ ਤੇ ਭਾਜਪਾ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਹਰਦਿਆਲ ਸਿੰਘ ਔਲਖ, ਲੁਧਿਆਣਾ ਭਾਜਪਾ ਸ਼ਹਿਰੀ ਦੇ ਪ੍ਰਧਾਨ ਪੁਸ਼ਪਿੰਦਰ ਸਿੰਗਲਾ, ਅੰਮ੍ਰਿਤਸਰ ਤੋਂ ਸਰਬਜੀਤ ਸਿੰਘ ਸੈਂਟੀ, ਚੰਦਰ ਸ਼ੇਖਰ ਸ਼ਰਮਾਂ,ਸੰਜੇ ਕਪੂਰ ਵੀ ਮੌਜੂਦ ਸਨ।