ਅੰਮ੍ਰਿਤਸਰ, 11 ਨਵੰਬਰ (ਪਵਿੱਤਰ ਜੋਤ) : ਮੇਅਰ ਕਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਅੰਮ੍ਰਿਤਸਰ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਮੇਅਰ ਤੋਂ ਇਲਾਵਾ ਕਮਿਸ਼ਨਰ ਕੁਮਾਰ ਸੌਰਭ ਰਾਜ ਵੀਡੀਓ ਕਾਂਨਫਰੈਂਸ ਰਾਂਹੀਂ ਵਿਸ਼ੇਸ਼ ਤੋਰ ਹਾਜ਼ਰ ਰਹੇ ਅਤੇ ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਕੌਂਸਲਰ ਵਿਕਾਸ ਸੋਨੀ, ਕੌਂਸਲਰ ਗੁਰਜੀਤ ਕੌਰ ਵੀ ਹਾਜ਼ਰ ਸਨ। ਇਸ ਮੀਟਿੰਗ ਵਿਚ ਸ਼ਹਿਰ ਦੇ ਵੱਖ-ਵੱਖ ਹਿੱਸਿਆ ਦੇ ਵਿਕਾਸ ਕਾਰਜਾਂ ਤੋਂ ਇਲਾਵਾ ਜੀ-20 ਸੰਮੇਲਨ ਨੁੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਕਰਵਾਉਣ ਦੇ ਲਈ ਲੋੜੀਂਦੀਆਂ ਪ੍ਰਵਾਨਗੀਆਂ ਦੇ ਅੰਤਰਗਤ ਕਮੇਟੀ ਮੈਂਬਰਾਨ ਵੱਲੋਂ ਸਰਵ ਸੰਮਤੀ ਨਾਲ ਕਰੋੜਾਂ ਰੁਪਏ ਤੇ ਕੰਮਾਂ ਨੂੰ ਪ੍ਰਵਾਨਗੀ ਦਿੱਤੀ ਗਈ। ਅੱਜ ਦੀ ਇਸ ਮੀਟਿੰਗ ਵਿਚ ਪ੍ਰਮੁੱਖ ਤੌਰ ਤੇ ਸਿਵਲ ਅਤੇ ਓ.ਐਂਡ ਐਮ., ਸਿਹਤ ਵਿਭਾਗ ਅਤੇ ਹੋਰ ਜਰੂਰੀ ਕੰਮਾਂ ਨੂੰ ਮੰਜੂਰੀ ਦਿੱਤੀ ਗਈ ਜਿਨ੍ਹਾਂ ਵਿਚ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਦੀਆ ਸੜਕਾਂ ਅਤੇ ਗਲੀਆਂ, ਚੌੜਾ ਕਰਕੇ ਉਹਨਾਂ ਵਿਚ ਇੰਟਰਲਾਕਿੰਗ ਟਾਈਲਾਂ ਲਗਾਉਣ, ਸੜਕਾਂ ਦੇ ਕਿਨਾਰਿਆਂ ਤੇ ਫੁੱਟਪਾਥ ਦਾ ਨਿਰਮਾਣ, ਸੀਵਰੇਜ਼ ਦੀ ਸਫਾਈ ਲਈ ਸੁਪਰ ਸਕੱਰ ਮਸ਼ੀਨ ਅਤੇ ਮੈਨਟੀਨੈਂਸ ਆਦਿ ਦੇ ਕੰਮ ਸ਼ਾਮਿਲ ਹਨ।
ਮੀਟਿੰਗ ਵਿਚ ਸੰਯੂਕਤ ਕਮਿਸ਼ਨਰ ਹਰਦੀਪ ਸਿੰਘ, ਨਿਗਰਾਨ ਇੰਜੀ. ਦਪਿੰਦਰ ਸੰਧੂ, ਸੰਦੀਪ ਸਿੰਘ, ਕਾ:ਕਾ: ਇੰਜੀ. ਭਲਿੰਦਰ ਸਿੰਘ, ਮਨਜੀਤ ਸਿੰਘ, ਸਿਹਤ ਅਫ਼ਸਰ ਡਾ: ਕਿਰਨ ਕੁਮਾਰ, ਡੀ.ਸੀ.ਐਫ.ਏ. ਮੰਨੂੰ ਸ਼ਰਮਾ, ਸਕੱਤਰ ਦਲਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।