ਅੰਮ੍ਰਿਤਸਰ 16 ਅਕਤੂਬਰ (ਰਾਜਿੰਦਰ ਧਾਨਿਕ) : ਭਾਰਤੀ ਜਨਤਾ ਪਾਰਟੀ ਅੰਮਿ੍ਤਸਰ ਦੇ ਜ਼ਿਲ੍ਹਾ ਮੀਤ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਪੱਛਮੀ ਦੇ ਇੰਚਾਰਜ ਕੁਮਾਰ ਅਮਿਤ ਦੀ ਅਗਵਾਈ ‘ਚ ਭਾਜਪਾ ਦੇ ਪੁਤਲੀਘਰ ਮੰਡਲ ਦੇ ਕਈ ਟਕਸਾਲੀ ਕਾਂਗਰਸੀ ਵਰਕਰ ਪਰਿਵਾਰਾਂ ਸਮੇਤ ਭਾਜਪਾ ‘ਚ ਸ਼ਾਮਿਲ ਹੋਏ | ਇਨ੍ਹਾਂ ਕਾਂਗਰਸੀ ਵਰਕਰਾਂ ਨੂੰ ਰਾਣੀ ਕਾ ਬਾਗ ਸਥਿਤ ਸੀਡੀ ਮਹਿਰਾ ਦੇ ਨਿਵਾਸ ‘ਤੇ ਆਯੋਜਿਤ ਪ੍ਰੋਗਰਾਮ ਦੌਰਾਨ ਭਾਜਪਾ ਪਰਿਵਾਰ ਦੀ ਮੈਂਬਰਸ਼ਿਪ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਰੇਸ਼ ਮਹਾਜਨ ਅਤੇ ਸੀਨੀਅਰ ਭਾਜਪਾ ਆਗੂ ਡਾ: ਰਾਜ ਕੁਮਾਰ ਵੇਰਕਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ | ਉਨ੍ਹਾਂ ਨੇ ਸਾਰਿਆਂ ਨੂੰ ਪਾਰਟੀ ਦਾ ਸਿਰੋਪਾ ਦੇ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਕਰਵਾਇਆ।
ਸੁਰੇਸ਼ ਮਹਾਜਨ ਅਤੇ ਡਾ: ਰਾਜ ਕੁਮਾਰ ਵੇਰਕਾ ਨੇ ਇਸ ਮੌਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਸਾਰੇ ਨਵੇਂ ਵਰਕਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਾਰੇ ਨਵੇਂ ਵਰਕਰਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਹ ਸਾਰੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਦੇਸ਼ ਹਿੱਤ ਵਿੱਚ ਲਏ ਗਏ ਠੋਸ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਹਨ। ਇਹ ਸਾਰੇ ਪਾਰਟੀ ਦੀ ਵਿਚਾਰਧਾਰਾ ਅਤੇ ਪਾਰਟੀ ਦੇ ਪ੍ਰਚਾਰ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।ਕੁਮਾਰ ਅਮਿਤ ਨੇ ਇਸ ਮੌਕੇ ਕਿਹਾ ਕਿ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਕਾਂਗਰਸ ਦੇ ਟਕਸਾਲੀ ਵਰਕਰ ਨਿਤਿਨ ਮਹਿਰਾ, ਵਿਸ਼ਾਲ ਕੁੰਦਰਾ, ਰਕਸ਼ਕ ਕੁੰਦਰਾ, ਵਿਰਾਟ ਕੁੰਦਰਾ, ਤੁਸ਼ਾਰ ਮਹਿਰਾ, ਗਗਨ ਸ਼ਰਮਾ, ਕ੍ਰਿਸ਼ਨ ਮਹਿਰਾ ਅਤੇ ਅਮਨ ਸ਼ਰਮਾ ਆਦਿ ਆਪਣੇ ਪਰਿਵਾਰਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।ਇਸ ਮੌਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਨਵੇਂ ਵਰਕਰਾਂ ਨੇ ਪਾਰਟੀ ਵੱਲੋਂ ਉਨ੍ਹਾਂ ’ਤੇ ਕੀਤੇ ਗਏ ਭਰੋਸੇ ’ਤੇ ਖਰਾ ਉਤਰਨ ਦਾ ਭਰੋਸਾ ਦਿੱਤਾ। ਇਸ ਮੌਕੇ ਮੰਡਲ ਪ੍ਰਧਾਨ ਸ਼ਿਵ ਕੁਮਾਰ ਸ਼ਰਮਾ, ਜਨਰਲ ਸਕੱਤਰ ਗੋਰਾ ਰੰਧਾਵਾ, ਸਵੱਛ ਭਾਰਤ ਅਭਿਆਨ ਦੇ ਜ਼ਿਲ੍ਹਾ ਕੋਆਰਡੀਨੇਟਰ ਤਰੁਣ ਅਰੋੜਾ, ਮੈਡੀਕਲ ਸੈੱਲ ਦੇ ਜ਼ਿਲ੍ਹਾ ਕੋਆਰਡੀਨੇਟਰ ਰਾਜਨ ਮਹਿਰਾ ਸਮੇਤ ਕਈ ਸੀਨੀਅਰ ਭਾਜਪਾ ਆਗੂ ਆਦਿ ਹਾਜ਼ਰ ਸਨ।