ਐਂਟੀ ਕੁਰੱਪਸ਼ਨ ਐਸੋਸੀਏਸ਼ਨ ਦੇ ਪੰਜਾਬ ਪ੍ਧਾਨ ਗੁਰਕੀਰਤ ਸਿੰਘ ਬੇਦੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜਿਲ੍ਹਾ ਡਾਇਰੈਕਟਰ ਕੈਲਾਸ਼ ਚੰਦਰ ਬਾਂਸਲ ਨਿਯੁਕਤ

0
15

ਬੁਢਲਾਡਾ, 19 ਨਵੰਬਰ (ਦਵਿੰਦਰ ਸਿੰਘ ਕੋਹਲੀ) – ਐਂਟੀ ਕੁਰੱਪਸ਼ਨ ਇੰਡੀਆ ਦੇ ਪੰਜਾਬ ਪ੍ਰਧਾਨ ਗੁਰਕੀਰਤ ਸਿੰਘ ਬੇਦੀ ਵੱਲੋਂ ਨਵੇਂ ਅਹੁੱਦੇਦਾਰੀਆਂ ਦਿੱਤੀਆਂ ਜਾ ਰਹੀਆਂ ਹਨ।ਇਸ ਕੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਦਾ ਨਵਾਂ ਜਿਲ੍ਹਾ ਡਾਇਰੈਕਟਰ ਕੈਲਾਸ਼ ਚੰਦਰ ਬਾਂਸਲ ਨੂੰ ਚੁਣਿਆ ਗਿਆ। ਐਂਟੀ ਕੁਰੱਪਸ਼ਨ ਇੰਡੀਆ ਦੇ ਪੰਜਾਬ ਪ੍ਰਧਾਨ ਗੁਰਕੀਰਤ ਸਿੰਘ ਬੇਦੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਨੂੰ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ, ਉੱਥੇ ਹੀ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਰਿਸ਼ਵਤਖੋਰੀ ਨੂੰ ਖ਼ਤਮ ਕਰਨ ਲਈ ਪੂਰਨ ਤੌਰ’ਤੇ ਤਿਆਰ ਹੈ। ਜਿਸ ਵਿੱਚ ਸ਼ਹਿਰਾਂ,ਪਿੰਡਾਂ ਅਤੇ ਕਸਬਿਆਂ ਵਿੱਚ ਅੰਦਰ ਵਲੰਟੀਅਰਾਂ ਦੀ ਭਰਤੀ ਕੀਤੀ ਜਾ ਰਹੀ ਹੈ। ਇਸ ਮੌਕੇ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਜ਼ਿਲ੍ਹਾ ਮੁਕਤਸਰ ਸਾਹਿਬ ਦੇ ਨਵ-ਨਿਯੁਕਤ ਜਿਲ੍ਹਾ ਡਾਇਰੈਕਟਰ ਕੈਲਾਸ਼ ਚੰਦਰ ਬਾਂਸਲ ਵੱਲੋਂ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਦੇ ਪੰਜਾਬ ਪ੍ਧਾਨ ਗੁਰਕੀਰਤ ਸਿੰਘ ਬੇਦੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।

NO COMMENTS

LEAVE A REPLY