ਸੇਵਾ ਕੇਂਦਰਾਂ ਤੋਂ 6 ਸੇਵਾਵਾਂ ਦਾ ਲਾਭ ਲੈਣ ਲਈ ਹੁਣ ਫਾਰਮ ਭਰਨ ਦੀ ਲੋੜ ਨਹੀਂ ਹੋਵੇਗੀ : ਡਿਪਟੀ ਕਮਿਸ਼ਨਰ

0
25

ਅੰਮ੍ਰਿਤਸਰ 23 ਨਵੰਬਰ (ਪਵਿੱਤਰ ਜੋਤ) : ਪੰਜਾਬ ਸਰਕਾਰ ਨੇ ਆਮ ਨਾਗਿਰਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਵਿੱਚ ਇੱਕ ਹੋਰ ਸਹੂਲਤ ਦਿੱਤੀ ਹੈ। ਹੁਣ ਸੇਵਾ ਕੇਂਦਰਾਂ ਵਿਚੋਂ ਇਨਕਮ ਸਰਟੀਫਿਕੇਟ, ਦਿਹਾਤੀ ਖੇਤਰ ਦਾ ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨ ਲਈ, ਸੀਨੀਅਰ ਸਿਟੀਜ਼ਨ ਆਈ.ਡੀ. ਕਾਰਡ, ਆਮਦਨ ਅਤੇ ਖਰਚਾ ਸਰਟੀਫਿਕੇਟ ਅਤੇ ਜਨਰਲ ਵਰਗ ਨਾਲ ਸਬੰਧਤ ਜਾਤੀ ਸਰਟੀਫਿਕੇਟ ਲੈਣ ਲਈ ਫਾਰਮ ਭਰਨ ਦੀ ਜਰੂਰਤ ਨਹੀਂ ਹੋਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਪਹਿਲਾਂ ਇਹ ਸੇਵਾਵਾਂ ਲੈਣ ਲਈ ਨਾਗਰਿਕਾਂ ਵੱਲੋਂ ਫਾਰਮ ਭਰਿਆ ਜਾਂਦਾ ਸੀ ਪ੍ਰੰਤੂ ਪ੍ਰਸ਼ਾਸ਼ਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ ਤੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਹੁਣ ਨਾਗਰਿਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਫਾਰਮ ਭਰਨ ਦੀ ਜਰੂਰਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਨਾਗਰਿਕ ਆਪਣੀ ਸ਼ਨਾਖਤ ਅਤੇ ਪਤੇ ਦਾ ਅਸਲ ਪਰੂਫ ਦੇ ਆਧਾਰ ’ਤੇ ਅਤੇ ਸੇਵਾ ਨਾਲ ਸਬੰਧਤ ਦਸਤਾਵੇਜਾਂ ਨਾਲ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ।

NO COMMENTS

LEAVE A REPLY