ਵਿਸ਼ਵ ਏਡਜ ਦਿਵਸ ਮੌਕੇ ਜਿਲਾ੍ ਪੱਧਰੀ ਸਮਾਗਮ ਕਰਵਾਇਆ ਗਿਆ

0
15

ਅੰਮ੍ਰਿਤਸਰ 1 ਦਸੰਬਰ (ਪਵਿੱਤਰ ਜੋਤ)  : ਸਿਵਲ ਸਰਜਨ ਅੰਮ੍ਰਿਤਸਰ ਡਾ ਚਰਨਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੂਸਾਰ ਜਿਲਾ ਟੀ.ਬੀ. ਹਸਪਤਾਲ ਅੰਮ੍ਰਿਤਸਰ ਵਿਖੇ, ਵਿਸ਼ਵ ਏਡਜ ਦਿਵਸ ਮੌਕੇ ਜਿਲਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਜਿਲਾ੍ ਟੀ.ਬੀ. ਅਫਸਰ ਡਾ ਵਿਜੈ ਗੋਤਵਾਲ ਨੇ ਕਿਹਾ ਕਿ ਐਚ.ਆਈ.ਵੀ./ਏਡਜ ਸੰਬਧੀ ਜਾਣਕਾਰੀ ਅਤੇ ਸਾਵਧਾਨੀ ਹੀ ਇਸਦਾ ਦਾ ਇਲਾਜ ਹੈ। ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਦੇ ਕੋਈ ਵੀ ਲੱਛਣ ਨਜਰ ਆਉਣ ਤਾਂ ਉਹ ਤੁਰੰਤ ਨਜਦੀਕੀ ਸਰਕਾਰੀ ਹਸਪਤਾਲ ਜਾਂ ਆਈ.ਸੀ.ਟੀ.ਸੀ. ਸ਼ੈਂਟਰ ਤੇ ਜਾ ਕੇ ਆਪਣਾਂ ਇਲਾਜ ਕਰਵਾ ਸਕਦਾ ਹੈ। ਇਸ ਮੌਕੇ ਤੇ ਮੈਡੀਕਲ ਕਲਿਜ ਅੰਮ੍ਰਿਤਸਰ ਦੇ ਆਈ.ਸੀ.ਟੀ.ਸੀ. ਸੈਂਟਰ ਤੋਂ ਡਾ ਸਵਿਤਾ, ਕੋਂਸਲਰ ਬਲਜਿੰਦਰ ਕੌਰ ਅਤੇ ਡਿਪਟੀ ਐਮ.ਈ.ਆਈ.ਓ. ਅਮਰਦੀਪ ਸਿੰਘ ਵਲੋਂ ਲੋਕਾਂ ਨੂੰ ਏਡਜ ਦੇ ਕਾਰਣ, ਲੱਛਣ ਅਤੇ ਬਚਾਓ ਸੰਬਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ। ਇਸ ਅਵਸਰ ਤੇ ਆਈ.ਸੀ.ਟੀ.ਸੀ ਸੁਪਰਵਾਈਵਰ ਮੈਡਮ ਸ਼ਿਖਾ, ਬਲਜੀਤ ਸਿੰਘ ਅਤੇ ਸਮੂਹ ਸਟਾਫ ਹਾਜਰ ਸਨ।

NO COMMENTS

LEAVE A REPLY