ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਸੂਬਾਈ ਕੋਰ ਗਰੁੱਪ, ਵਿਸ਼ੇਸ਼ ਆਮੰਤਰਿਤ ਮੈਂਬਰਾਂ ਅਤੇ ਭਾਜਪਾ ਸੂਬਾਈ ਵਿੱਤ ਕਮੇਟੀ ਦੇ ਮੈਂਬਰਾਂ ਦੇ ਨਾਵਾਂ ਦਾ ਕੀਤਾ ਐਲਾਨ ਕੀਤਾ

0
11

 

ਚੰਡੀਗੜ੍ਹ/ਅੰਮ੍ਰਿਤਸਰ, 6 ਦਸੰਬਰ: (ਪਵਿੱਤਰ ਜੋਤ)  : ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨਾਲ ਸਲਾਹ-ਮਸ਼ਵਰਾ ਕਰਨ ਅਤੇ ਉਨ੍ਹਾਂ ਦੀ ਪ੍ਰਵਾਨਗੀ ਤੋਂ ਬਾਅਦ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਭਾਜਪਾ ਕੋਰ ਗਰੁੱਪ ਅਤੇ ਫਾਈਨਾਂਸ ਕਮੇਟੀ ਦੇ ਮੈਂਬਰਾਂ ਦਾ ਐਲਾਨ ਦਰ ਦਿੱਤਾ ਗਿਆ ਹੈ।
ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਸੂਬਾਈ ਕੋਰ ਗਰੁੱਪ ਮੈਂਬਰਾਂ ਵਿੱਚ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਸੋਮ ਪ੍ਰਕਾਸ਼, ਅਵਿਨਾਸ਼ ਰਾਏ ਖੰਨਾ, ਰਾਣਾ ਗੁਰਮੀਤ ਸਿੰਘ ਸੋਢੀ, ਸਰਬਜੀਤ ਸਿੰਘ ਵਿਰਕ, ਮਨੋਰੰਜਨ ਕਾਲੀਆ, ਪ੍ਰੋ. ਰਜਿੰਦਰ ਭੰਡਾਰੀ, ਰਜਿੰਦਰ ਮੋਹਨ ਸਿੰਘ ਛੀਨਾ, ਜਸਵਿੰਦਰ ਢਿੱਲੋਂ, ਫਤਿਹਜੰਗ ਸਿੰਘ ਬਾਜਵਾ, ਵਿਜੇ ਸਾਂਪਲਾ, ਸ਼੍ਰੀਮੰਤਰੀ ਸ਼੍ਰੀਨਿਵਾਸਲੂ, ਸ਼ਵੇਤ ਮਲਿਕ, ਤੀਕਸ਼ਣ ਸੂਦ ਅਤੇ ਸੁਭਾਸ਼ ਸ਼ਰਮਾ ਨੂੰ ਸ਼ਾਮਲ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਵੱਲੋਂ ਸੂਬਾਈ ਕੋਰ ਕਮੇਟੀ ਦੇ ਵਿਸ਼ੇਸ਼ ਆਮੰਤਰਿਤ ਮੈਂਬਰਾਂ ਵਜੋਂ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਸੰਸਦੀ ਬੋਰਡ ਤੋਂ ਇਕਬਾਲ ਸਿੰਘ ਲਾਲਪੁਰਾ, ਭਾਜਪਾ ਦੇ ਸੂਬਾ ਇੰਚਾਰਜ ਵਿਜੇ ਰੁਪਾਨੀ, ਸੂਬਾ ਸਹਿ-ਇੰਚਾਰਜ ਨਰਿੰਦਰ ਰੈਨਾ ਅਤੇ ਸਾਰੇ ਸੂਬਾਈ ਜਨਰਲ ਸਕੱਤਰ ਸ਼ਾਮਲ ਕੀਤੇ ਗਏ ਹਨ।
ਜੀਵਨ ਗੁਪਤਾ ਨੇ ਦੱਸਿਆ ਕਿ ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਭਾਜਪਾ ਸੂਬਾ ਵਿੱਤ ਕਮੇਟੀ ਦੇ ਮੈਂਬਰਾਂ ਵਿੱਚ ਮਨੋਰੰਜਨ ਕਾਲੀਆ, ਸੁਨੀਲ ਜਾਖੜ, ਤੀਕਸ਼ਣ ਸੂਦ, ਅਰਵਿੰਦ ਖੰਨਾ, ਸਰਬਜੀਤ ਸਿੰਘ ਮੱਕੜ, ਸਰੂਪ ਚੰਦ ਸਿੰਗਲਾ, ਪ੍ਰਵੀਨ ਬਾਂਸਲ, ਸੰਜੀਵ ਖੰਨਾ, ਗੁਰਦੇਵ ਸ਼ਰਮਾ (ਦੇਬੀ) ਸੰਯੋਜਕ ਸ਼ਾਮਲ ਹਨ।

NO COMMENTS

LEAVE A REPLY