2027 ‘ਚ ਪੰਜਾਬ ‘ਚ ਭਾਜਪਾ ਹੀ ਬਨਾਏਗੀ ਸਰਕਾਰ ਤੇ ਕਰੇਗੀ ਵਿਕਾਸ: ਅਨੁਰਾਗ ਠਾਕੁਰ

0
14

 

ਚੰਡੀਗੜ੍ਹ/ਅੰਮ੍ਰਿਤਸਰ: 17 ਦਸੰਬਰ (ਪਵਿੱਤਰ ਜੋਤ ):  ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਆਪਣੇ ਪਟਿਆਲਾ ਪ੍ਰਵਾਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਹੀ ਸਰਕਾਰ ਬਣੇਗੀ।
ਅਨੁਰਾਗ ਠਾਕੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਗਠਨ ਵਿਚ ਕੰਮ ਕਰਨ ਦੇ ਦਿਨਾਂ ਤੋਂ ਹੀ ਪੰਜਾਬ ‘ਚ ਰਹੇ ਹਨ ਅਤੇ ਪੰਜਾਬ ਅਤੇ ਪੰਜਾਬੀਅਤ ਤੋਂ ਚੰਗੀ ਤਰ੍ਹਾਂ ਜਾਣੂ ਹਨ। ਪੰਜਾਬ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਕਰਤਾਰਪੁਰ ਲਾਂਘਾ ਖੋਲਿਆ, ਜੋ ਹੋਰ ਕੋਈ ਨਹੀਂ ਕਰ ਸਕਿਆ। ਸਾਹਿਬ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 500ਵੇਂ ਪ੍ਰਕਾਸ਼ ਉਤਸਵ ਨੂੰ ਮਨਾਉਣ ਦਾ ਕੰਮ ਵੀ ਪ੍ਰਧਾਨ ਮੰਤਰੀ ਮੋਦੀ ਦੇ ਹੱਥੀਂ ਕੀਤਾ ਗਿਆ ਅਤੇ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਭਾਵਨਾ ਨਾਲ ਮਨਾਉਣ ਦੀ ਪਹਿਲ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸਾਹਿਬ ਕਮਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਅਸਥਾਨ ਸ਼੍ਰੀ ਹੇਮਕੁੰਟ ਸਾਹਿਬ ਨੂੰ ਰੋਪਵੇਅ ਨਾਲ ਜੋੜਨ ਦਾ ਵੀ ਕੰਮ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੀ ਯਾਦ ਦਿਵਾਉਣ ਅਤੇ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਅਤੇ ਉਨ੍ਹਾਂ ਤੋਂ ਪ੍ਰੇਰਨਾ ਲੈਣ ਦਾ ਕੰਮ ਵੀ ਕੀਤਾ ਹੈ।
ਅਨੁਰਾਗ ਠਾਕੁਰ ਨੇ ਕਿਹਾ ਕਿ ਅਜਿਹਾ ਸਿਰਫ ਉਹ ਵਿਅਕਤੀ ਕਰ ਸਕਦਾ ਹੈ ਜੋ ਕਿਸੇ ਸਮਾਜ ਦੇ ਸੱਭਿਆਚਾਰ ਨੂੰ ਚੰਗੀ ਤਰ੍ਹਾਂ ਜਾਣਦਾ ਹੋਵੇ ਅਤੇ ਉਸ ਦੇ ਦਿਲ ਵਿੱਚ ਉਸ ਸਮਾਜ ਲਈ ਕੁਝ ਚੰਗਾ ਕਰਨ ਦੀ ਭਾਵਨਾ ਹੋਵੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਗੱਲ ਨੂੰ ਚੰਗੀ ਤਰ੍ਹਾਂ ਜਾਣਦੇ ਅਤੇ ਸਮਝਦੇ ਹਨ। ਭਾਰਤੀ ਜਨਤਾ ਪਾਰਟੀ ਪੰਜਾਬ ਨੂੰ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਇਸ ਦੇ ਵਿਕਾਸ ਨੂੰ ਵੀ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਇਸ ਨੂੰ ਬਹੁਤ ਗੰਭੀਰਤਾ ਨਾਲ ਲੈਂਦੀ ਹੈ। ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਨੂੰ 40 ਹਜ਼ਾਰ ਕਰੋੜ ਤੋਂ ਵੱਧ ਦੇ ਵਿਕਾਸ ਕਾਰਜ ਦਿੱਤੇ ਹਨ। ਪਰ ਪੰਜਾਬ ਦੇ ਲੋਕਾਂ ਵੱਲੋਂ ਚੁਣੀ ਗਈ ਸਰਕਾਰ ਇਸ ਨੂੰ ਵਿਗਾੜਨ ਵਿੱਚ ਲੱਗੀ ਹੋਈ ਹੈ।

NO COMMENTS

LEAVE A REPLY