ਗੁਰਦੁਆਰਾ ਬ੍ਰਹਮ ਗਿਆਨੀ ਭਾਈ ਲਖੀਆ ਜੀ ਵਿਖੇ ਧਾਰਮਿਕ ਪ੍ਰੋਗਰਾਮ ਕਰਵਾਏ ਗਏ

0
25

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ,ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
________

ਅੰਮ੍ਰਿਤਸਰ,27 ਦਸੰਬਰ (ਰਾਜਿੰਦਰ ਧਾਨਿਕ) – ਗੁਰਦਵਾਰਾ ਬ੍ਰਹਮ ਗਿਆਨੀ ਭਾਈ ਲਖੀਆ ਜੀ ਨੀਊਂ ਗ੍ਰੀਨ ਫੀਲਡ,ਮਜੀਠਾ ਰੋਡ ਵੱਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮ ਕਰਵਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਦੀ ਕਾਮਨਾ ਕਰਦਿਆਂ ਅਰਦਾਸ ਕੀਤੀ ਗਈ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਡਾ.ਜਗਜੀਤ ਸਿੰਘ ਗਿੱਲ ਨੇ ਦੱਸਿਆ ਕਿ ਪ੍ਰੋਗਰਾਮ ਦੌਰਾਨ ਸੰਗਤਾਂ ਨੇ ਭਾਰੀ ਗਿਣਤੀ ਵਿਚ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲ ਬਣਾਇਆ। ਉਹਨਾਂ ਨੇ ਦੱਸਿਆ ਕਿ ਗੁਰਪੂਰਬ ਦੇ ਸੰਬੰਧ ਵਿੱਚ ਸੰਗਤਾਂ ਵੱਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਪ੍ਰਭਾਤ ਫੇਰੀਆਂ ਵੀ ਕੱਢੀਆਂ ਗਈਆਂ। ਗੁਰਦੁਆਰਾ ਇੰਦਰਾ ਕਲੋਨੀ ਵੱਲੋਂ ਸਜਾਏ ਗਏ ਨਗਰ ਕੀਰਤਨ ਦਾ ਸੁਆਗਤ ਕਰਦਿਆਂ ਸੰਗਤਾਂ ਵਿਚ ਅਟੁੱਟ ਲੰਗਰ ਵੀ ਵਰਤਾਇਆ ਗਿਆ। ਕੀਰਤਨੀ ਜਥੇ ਵੱਲੋਂ ਗੁਰੂ ਜਸ ਗਾਇਨ ਕਰਦਿਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਡਾ.ਗਿੱਲ ਨੇ ਸੰਗਤਾਂ ਨੂੰ ਗੁਰੂ ਸਾਹਿਬਾਨ ਵੱਲੋਂ ਦੱਸੇ ਮਾਰਗ ਤੇ ਚੱਲਦਿਆਂ ਸਿੱਖੀ ਦੀ ਮਰਿਆਦਾ ਤੇ ਚੱਲਦਿਆਂ ਅਤੇ ਗੁਰਬਾਣੀ ਨੂੰ ਪੜ੍ਹ ਕੇ ਦੱਸੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਪਟਵਾਰੀ ਬਲਜੀਤ ਸਿੰਘ, ਕੁਲਵੰਤ ਸਿੰਘ,ਜਗਦੀਸ਼ ਰਾਜ, ਹਰਭਜਨ ਸਿੰਘ ਬੈਂਕ ਵਾਲੇ, ਅਮਰੀਕ ਸਿੰਘ,ਹਰਪ੍ਰੀਤ ਸਿੰਘ,ਲਵਲੀਨ ਵੜੈਚ, ਸਰਬਜੀਤ ਕੌਰ ਗਿੱਲ, ਹਰਵਿੰਦਰ ਸਿੰਘ,ਕੰਵਲਜੀਤ ਕੌਰ,ਮਨਪ੍ਰੀਤ ਕੌਰ,ਕਰਮਜੀਤ ਕੌਰ,ਹਰਪ੍ਰੀਤ ਕੌਰ,ਗਿੱਲ ਸੁਖਵਿੰਦਰ ਕੌਰ,ਪਵਿੱਤਰਜੋਤ ਵੜੈਚ ਸਮੇਤ ਵੱਡੀ ਸੰਖਿਆ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ।

NO COMMENTS

LEAVE A REPLY