ਵੱਖ ਵੱਖ ਰਾਜਨੀਤਿਕ ਪਾਰਟੀਆਂ ਨੂੰ ਭਾਜਪਾ ਨੇ ਦਿੱਤਾ ਵੱਡਾ ਝੱਟਕਾ, ਕਈ ਦਿੱਗਜ ਆਗੂ ਹੋਏ ਭਾਰਤੀ ਜਨਤਾ ਪਾਰਟੀ ਵਿੱਚ ਸਾਮਲ

0
7

 

 

ਚੰਡੀਗੜ੍ਹ/ਅੰਮ੍ਰਿਤਸਰ 12 ਜਨਵਰੀ (ਪਵਿੱਤਰ ਜੋਤ ) :  ਅੱਜ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਪ੍ਰਧਾਨਮੰਤਰੀ ਨਰੇਂਦਰ ਮੋਦੀ ਦੀਆਂ ਜਨਹਿੱਤ ਦੀਆਂ ਨੀਤੀਆਂ ‘ਤੋਂ ਪ੍ਰਭਵਿਤ ਹੋ ਕੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵੱਡੇ ਆਗੂ ਆਪਣੇ ਸਾਥੀਆਂ ਸਮੇਤ ਭਾਜਪਾ ‘ਚ ਸ਼ਾਮਿਲ ਹੋ ਗਏ। ਸੂਬਾ ਭਾਜਪਾ ਦਫ਼ਤਰ ਚੰਡੀਗੜ੍ਹ ਵਿਖੇ ਉਲੀਕੇ ਗਏ ਪ੍ਰੋਗਰਾਮ ‘ਚ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਹਨਾਂ ਆਗੂਆਂ ਅਤੇ ਉਹਨਾਂ ਦੇ ਸਮਰਥਕਾਂ ਨੂੰ ਪਾਰਟੀ ਦਾ ਸਿਰੋਪਾ ਪਾ ਕੇ ਭਾਜਪਾ ਪਰਿਵਾਰ ‘ਚ ਸ਼ਾਮਿਲ ਕੀਤਾ। ਇਸ ਮੌਕੇ ਭਾਜਪਾ ਪ੍ਰਧਾਨ ਦੇ ਨਾਲ ਸੂਬਾ ਜਨਰਲ ਸਕੱਤਰ ਰਾਜੇਸ਼ ਬਾਘਾ, ਮੋਨਾ ਜੈਸਵਾਲ, ਸੂਬਾ ਜਨਰਲ ਸਕੱਤਰ ਬਿਕਰਮਜੀਤ ਸਿੰਘ ਚੀਮਾ, ਗੁਰਪ੍ਰੀਤ ਸਿੰਘ ਕਾਂਗੜ, ਸੂਬਾ ਮੀਤ ਪ੍ਰਧਾਨ ਦਿਆਲ ਸਿੰਘ ਸੋਢੀ, ਅਰਵਿੰਦ ਖੰਨਾ, ਸੂਬਾ ਮੀਡੀਆ ਸਹਿ ਸਕੱਤਰ ਹਰਦੇਵ ਸਿੰਘ ਉੱਭਾ, ਜਿਲਾ ਪ੍ਰਧਾਨ ਕੇ. ਕੇ. ਮਲਹੋਤਰਾ, ਸੁਰਜੀਤ ਸਿੰਘ ਗੜ੍ਹੀ ਆਦਿ ਵੀ ਹਾਜਰ ਸਨI
ਬਿਕਰਮਜੀਤ ਸਿੰਘ ਚੀਮਾ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸੂਬਾ ਮੀਤ ਪ੍ਰਧਾਨ ਜੈਇੰਦਰ ਕੌਰ ਦੀ ਪ੍ਰੇਰਨਾ ਸਦਕਾ ਅੱਜ ਯੂਥ ਕਾਂਗਰਸ ਦੇ ਸਾਬਕਾ ਕੌਮੀ ਜਨਰਲ ਸਕੱਤਰ ਬੀਰਦਵਿੰਦਰ ਸਿੰਘ ਸਿੱਧੂ (ਪਟਿਆਲਾ), ਸ਼ਿਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਸਾਬਕਾ ਸੀਨੀਅਰ ਵਾਈਸ ਪ੍ਰਧਾਨ ਮੰਜੂ ਕੁਰੈਸ਼ੀ (ਪਟਿਆਲਾ) ਅਤੇ ਭਾਜਪਾ ਦੇ ਜਿਲਾ ਪ੍ਰਧਾਨ ਕਨਵਰਵੀਰ ਸਿੰਘ ਢਿੱਲੋ ਦੀ ਪ੍ਰੇਰਨਾ ਸਦਕਾ ਬਹੁਜਨ ਸਮਾਜ ਪਾਰਟੀ ਖੰਨਾ ਦੇ ਜਿਲਾ ਜਨਰਲ ਸਕੱਤਰ ਐਡਵੋਕੇਟ ਅਵਤਾਰ ਸਿੰਘ ਖੰਨਾ ਆਪਣੇ ਸਾਥੀਆਂ ਮਨਿੰਦਰ ਸਿੰਘ ਗਰੇਵਾਲ਼ (ਪਟਵਾਰੀ), ਇੰਦਰਜੀਤ ਸਿੰਘ ਪੱਤਰਕਾਰ, ਸੁਖਚੈਨ ਸਿੰਘ ਸੋਨੀ, ਕਰਨਲ ਪਰਮਿੰਦਰ ਸਿੰਘ ਆਦਿ ਸਮੇਤ ਸੈਕੜੇ ਸਾਥੀਆਂ ਸਮੇਤ ਭਾਜਪਾ ਪਰਿਵਾਰ ‘ਚ ਸ਼ਾਮਿਲ ਹੋਏ ਹਨI
ਅਸ਼ਵਨੀ ਸ਼ਰਮਾ, ਬਿਕਰਮਜੀਤ ਚੀਮਾ ਸਮੇਤ ਸਮੁੱਚੀ ਸੂਬਾ ਲੀਡਰਸ਼ਿਪ ਨੇ ਭਾਜਪਾ ‘ਚ ਸਾਮਲ ਹੋਏ ਲੀਡਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਾਮਲ ਹੋਏ ਸਾਰੇ ਲੀਡਰਾਂ ਨੂੰ ਬਣਦਾ ਮਾਨ-ਸਤਿਕਾਰ ਦਿੱਤਾ ਜਾਵੇਗਾ ਅਤੇ ਇਹ ਸਭ ਭਾਜਪਾ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਕੇ ਪਾਰਟੀ ਨੂੰ ਹੋਰ ਮਜਬੂਤ ਕਰਨਗੇ। ਉਧਰ ਭਾਜਪਾ ‘ਚ ਸ਼ਾਮਿਲ ਹੋਏ ਨਵੇਂ ਮੈਂਬਰਾਂ ਨੇ ਪਾਰਟੀ ਵਲੋਂ ਉਹਨਾਂ ‘ਤੇ ਜਤਾਏ ਗਏ ਭਰੋਸੇ ‘ਤੇ ਖਰਾ ਉਤਰਨ ਅਤੇ ਪਾਰਟੀ ਨੂੰ ਹੋਰ ਮਜਬੂਤ ਕਰਨ ਦਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਭਰੋਸਾ ਦਿੱਤਾI

NO COMMENTS

LEAVE A REPLY