ਗੁਰਦੁਆਰਾ ਭਾਈ ਲਖੀਆ ਜੀ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

0
10

ਅੰਮ੍ਰਿਤਸਰ,27 ਜਨਵਰੀ (ਪਵਿੱਤਰ ਜੋਤ) :- ਗੁਰਦੁਆਰਾ ਭਾਈ ਲਖੀਆ ਜੀ,ਨਿਊ ਗੀ੍ਨ ਫੀਲਡ, ਮਜੀਠਾ ਰੋਡ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਤੇ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿਚ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸੰਗਤਾਂ ਵਿੱਚ ਗੁਰੂ ਘਰ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਡਾ.ਜਗਜੀਤ ਸਿੰਘ ਗਿੱਲ,ਪਟਵਾਰੀ ਬਲਜੀਤ ਸਿੰਘ,ਕੁਲਵੰਤ ਸਿੰਘ,ਅਜੀਤ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਬਾਬਾ ਦੀਪ ਸਿੰਘ ਜੀ ਵੱਲੋਂ ਦੱਸੇ ਗਏ ਮਾਰਗ ਤੇ ਚੱਲਦਿਆਂ ਗੁਰੂ ਵਾਲੇ ਬਣ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ। ਉਹਨਾਂ ਨੇ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਦਾ ਤਿਆਗ ਕਰਦਿਆਂ ਗੁਰਬਾਣੀ ਪ੍ਰਤੀ ਧਿਆਨ ਦੇਣ ਲਈ ਜਾਗਰੂਕ ਕੀਤਾ। ਇਸ ਮੌਕੇ ਤੇ ਸੁਖਰਾਜ ਸਿੰਘ,ਸ਼ਵਿੰਦਰ ਸਿੰਘ,ਹਰਦੀਪ ਸਿੰਘ,ਜਗਦੀਸ਼ ਰਾਜ,ਸੰਦੀਪ ਸਿੰਘ,ਸਰਨਜੀਤ ਕੌਰ ਗਿੱਲ, ਹਰਵਿੰਦਰ ਕੌਰ,ਸ਼ਰਨਜੀਤ ਕੌਰ,ਮਨਪ੍ਰੀਤ ਕੌਰ,ਕਰਮਜੀਤ ਕੌਰ,ਹਰਪ੍ਰੀਤ ਕੌਰ ਗਿੱਲ ਹੋਰ ਸੇਵਾਵਾਂ ਭੇਟ ਕੀਤੀਆਂ।

NO COMMENTS

LEAVE A REPLY