ਬੇਅਦਬੀ ਮਾਮਲੇ ਦੀ ਜਾਂਚ ਕਮੇਟੀ ਤੋਂ ਕੰਵਰ ਵਿਜੇ ਪ੍ਰਤਾਪ ਸਿੰਘ ਦੇ ਅਸਤੀਫ਼ੇ ਨੇ ਇੱਕ ਵਾਰ ਫਿਰ ‘ਆਪ’ ਸਰਕਾਰ ਦਾ ਪੰਜਾਬ ਵਿਰੋਧੀ ਚਿਹਰਾ ਕਰ ਦਿੱਤਾ ਹੈ ਨੰਗਾ: ਅਸ਼ਵਨੀ ਸ਼ਰਮਾ

0
22

ਆਮ ਆਦਮੀ ਪਾਰਟੀ ਨੇ ਸੱਤਾ ‘ਚ ਆਉਣ ‘ਤੇ ਬੇਦਬੀ ਦੇ ਸੰਵੇਦਨਸ਼ੀਲ ਮੁੱਦੇ ‘ਤੇ ਇਨਸਾਫ਼ ਦੇਣ ਦਾ ਕੀਤਾ ਸੀ ਵਾਅਦਾ, ਪਰ ਬੁਰੀ ਤਰ੍ਹਾਂ ਰਹੀ ਅਸਫਲ: ਅਸ਼ਵਨੀ ਸ਼ਰਮਾ

ਚੰਡੀਗੜ੍ਹ/ਅੰਮ੍ਰਿਤਸਰ 27 ਜਨਵਰੀ ( ਪਵਿੱਤਰ ਜੋਤ ) : ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੰਵਰ ਵਿਜੇ ਪ੍ਰਤਾਪ ਸਿੰਘ ਦੇ ਬੇਅਦਬੀ ਮਾਮਲੇ ਦੀ ਜਾਂਚ ਕਮੇਟੀ ਤੋਂ ਅਸਤੀਫਾ ਦੇਣ ਨਾਲ ਆਮ ਆਦਮੀ ਪਾਰਟੀ ਦਾ ਪੰਜਾਬ ਅਤੇ ਪੰਜਾਬ ਵਿਰੋਧੀ ਅਸਲੀ ਚਿਹਰਾ ਇੱਕ ਵਾਰ ਫਿਰ ਸਬ ਦੇ ਸਾਹਮਣੇ ਆ ਗਿਆ ਹੈ। ਕੰਵਰ ਵਿਜੇ ਪ੍ਰਤਾਪ ਸਿੰਘ ਬੇਅਦਬੀ ਵਰਗੇ ਸੰਵੇਦਨਸ਼ੀਲ ਮਾਮਲੇ ਨੂੰ ਹੱਲ ਕਰਨ ਲਈ ਕੰਮ ਕਰ ਰਹੇ ਸਨ। ਅਸ਼ਵਨੀ ਸ਼ਰਮਾ ਨੇ ਜਾਰੀ ਆਪਣੇ ਪ੍ਰੈਸ ਬਿਆਨ ਵਿੱਚ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿਉਂਕਿ ਆਮ ਆਦਮੀ ਪਾਰਟੀ ਬੇਅਦਬੀ ਦੇ ਜਜ਼ਬਾਤੀ ’ਤੇ ਸੰਵੇਦਨਸ਼ੀਲ ਮੁੱਦੇ ਦੇ ਆਧਾਰ ’ਤੇ ਜਨਤਾ ਦੀਆਂ ਭਾਵਨਾਵਾਂ ਨਾਲ ਖੇਡ ਕੇ ਸੱਤਾ ਵਿੱਚ ਆਈ ਸੀ।

                ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਵਾਰ-ਵਾਰ ਆਨ ਰਿਕਾਰਡ ਵਾਅਦਾ ਕੀਤਾ ਸੀ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਨਸਾਫ਼ ਕੀਤਾ ਜਾਵੇਗਾ। ਉਂਜ ਅੱਜ ਸਥਿਤੀ ਇਹ ਹੈ ਕਿ ‘ਆਪ’ ਸਰਕਾਰ ਵੱਲੋਂ ਆਪਣੀ ਹੀ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਵਿੱਚੋਂ ਆਪਣੇ ਹੀ ਵਿਧਾਇਕ ਦੇ ਅਸਤੀਫ਼ੇ ਕਾਰਨ ਭਗਵੰਤ ਮਾਨ ਸਰਕਾਰ ਬਹੁਤ ਹੇਠਲੇ ਪੱਧਰ ’ਤੇ ਪੁੱਜ ਗਈ ਹੈ। ਭਾਜਪਾ ਹਮੇਸ਼ਾ ਕਹਿੰਦੀ ਰਹੀ ਹੈ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਆਪਣੇ ਸਿਆਸੀ ਲਾਹੇ ਅਤੇ  ਝੂਠੇ ਪ੍ਰਚਾਰ ਅਤੇ ਚੋਣਾਂ ਜਿੱਤਣ ਲਈ ਕਿਸੇ ਵੀ ਹੇਠਲੇ ਪੱਧਰ ਤੱਕ ਜਾ ਸਕਦੇ ਹਨ। ਬਦਕਿਸਮਤੀ ਨਾਲ ‘ਆਪ’ ਸੁਪਰੀਮੋ ਲਈ ਧਰਮ ਦੀ ਰਾਜਨੀਤੀ ਇੱਕ ਵਿਦੇਸ਼ੀ ਧਾਰਨਾ ਹੈ।

                ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬੇਅਦਬੀ ਕਾਂਡ ਦੇ ਇਨਸਾਫ਼ ਲਈ ਪੰਜਾਬ ਵਾਸੀ ਸਾਲਾਂ ਤੋਂ ਇੰਤਜ਼ਾਰ ਕਰ ਰਹੇ ਹਨ ਕਿਉਂਕਿ ਨਾ ਸਿਰਫ਼ ਸਿੱਖ ਬਲਕਿ ਸੂਬੇ ਦਾ ਹਰ ਪੰਜਾਬੀ ਚਾਹੁੰਦਾ ਹੈ ਕਿ ਇਸ ਘਿਨੌਣੀ ਬੇਅਦਬੀ ਸਾਜਿਸ਼ ਦੇ ਦੋਸ਼ੀਆਂ ਨੂੰ ਲੱਭ ਕੇ ਸਜ਼ਾਵਾਂ ਦਿੱਤੀਆਂ ਜਾਣ। ਕੰਵਰ ਵਿਜੇ ਪ੍ਰਤਾਪ ਸਿੰਘ ਪਿਛਲੀ ਸਰਕਾਰ ਵਿੱਚ ਵੀ ਜਾਂਚ ਦਾ ਹਿੱਸਾ ਸਨ ਅਤੇ ਜਾਣਦੇ ਹਨ ਕਿ ਕੀ ਹੋਇਆ ਸੀ ਅਤੇ ਹੁਣ ਜਦੋਂ ਉਹ ਸੂਬਾ ਸਰਕਾਰ ਵਿੱਚ ਹਨ ਤਾਂ ਸ਼ਾਇਦ ਉਨ੍ਹਾਂ ਨੂੰ ਲੱਗਦਾ ਹੈ ਕਿ ਇਨਸਾਫ਼ ਨਹੀਂ ਹੋ ਰਿਹਾ ਹੈ। ਜਿਸਦੇ ਚਲਦਿਆਂ ਉਹਨਾਂ ਨੇ ਇਸ੍ਤੀਫਾ ਦਿੱਤਾ ਹੈI

                ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਝੂਠ ਲਈ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਦੱਸਣਾ ਚਾਹੀਦਾ ਹੈ ਕਿ ਇੱਕ ਵਿਧਾਇਕ ਜੋ ਕਿ ਇੱਕ ਸੀਨੀਅਰ ਸਾਬਕਾ ਪੁਲਿਸ ਅਧਿਕਾਰੀ ਹੈ, ਨੇ ਅਸਤੀਫਾ ਕਿਉਂ ਦਿੱਤਾ?

NO COMMENTS

LEAVE A REPLY