ਕੋਟਪਾ ਐਕਟ ਦੀ ਉਲੰਘਣਾਂ ਕਰਨ ਵਾਲੇ 17 ਦੁਕਾਨਦਾਰਾਂ ਅਤੇ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਵਾਲੇ 7 ਲੋਕਾਂ ਦੇ ਕੱਟੇ ਗਏ ਚਲਾਣ
ਅੰਮ੍ਰਿਤਸਰ 8 ਫਰਵਰੀ (ਰਾਜਿੰਦਰ ਧਾਨਿਕ) : ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਅੱਜ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਤੋਂ ਸਿਵਲ ਸਰਜਨ ਅੰਮ੍ਰਿਤਸਰ ਡਾ ਚਰਨਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੂਸਾਰ ਅਤੇ ਜਿਲਾ੍ਹ ਨੋਡਲ ਅਫਸਰ ਐਨ.ਟੀ.ਸੀ.ਪੀ. ਕਮ ਡੀ.ਡੀ. ਐਚ.ਓ. ਡਾ ਜਗਨਜੋਤ ਕੌਰ ਦੀ ਅਗਵਾਹੀ ਹੇਠਾਂ ਇਕ ਸਪੈਸ਼ਲ ਟੀਮ ਦਾ ਗਠਣ ਕੀਤਾ ਗਿਆ। ਜਿਸ ਵਿਚ ਡਿਪਟੀ ਐਮ.ਈ.ਆਈ.ਉ. ਅਮਰਦੀਪ ਸਿੰਘ, ਐਸ.ਆਈ. ਪਰਮਜੀਤ ਸਿੰਘ, ਸ਼ਿਵ ਚਰਨ ਸਿੰਘ, ਦੀਪਕ ਕੁਮਾਰ, ਰਸ਼ਪਾਲ ਸਿੰਘ ਅਤੇ ਹਰਜਿੰਦਰ ਪਾਲ ਸਿੰਘ ਸ਼ਾਮਿਲ ਸਨ।ਇਸ ਟੀਮ ਵਲੋਂ ਮੌਕੇ ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿਚ ਲਗਭਗ 28 ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ, ਜਿਸ ਦੌਰਾਣ ਰਤਨ ਸਿੰਘ ਚੌਂਕ, ਨਵੀਂ ਅਬਾਦੀ, ਮੈਡੀਕਲ ਇੰਨਕਲੇਵ, ਬਸੰਤ ਐਵੀਨਿਓ, ਮੈਡੀਕਲ ਕਾਲਜ ਅਤੇ ਜਾਮਨ ਰੋਡ ਦੇ ਨਜਦੀਕੀ ਇਲਾਕਿਆਂ ਵਿਚ 17 ਦੁਕਾਨਦਾਰਾਂ ਦੇ ਮੌਕੇ ਤੇ ਚਲਾਣ ਕੱਟੇ ਗਏ ਅਤੇ ਪਬਲਿਕ ਸਥਾਨਾਂ ਤੇ ਸਿਗਰਟ ਪੀਣ ਵਾਲੇ 6 ਲੋਕਾਂ ਦੇ ਮੌਕੇ ਤੇ ਜੁਰਮਾਨਾਂ ਚਲਾਣ ਕੀਤੇ ਗਏ। ਸਿਵਲ ਸਰਜਨ ਅੰਮ੍ਰਿਤਸਰ ਡਾ ਚਰਨਜੀਤ ਸਿੰਘ ਵਲੋ ਇਸ ਮੌਕੇ ਤੇ ਜਾਣਕਾਰੀ ਦਿੱਤੀ ਕਿ ਈ-ਸਿਗਰਟ ਪੀਣਾਂ ਜਾਨਲੇਵਾ ਹੋ ਸਕਦਾ ਹੈ, ਇਸ ਨਾਲ ਬਹੁਤ ਸਾਰੀਆਂ ਫੇਫੜਿਆਂ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ ਅਤੇ ਕੈਂਸਰ ਹੋਣ ਦਾ ਖਤਰਾ ਵੱਧ ਸਕਦਾ ਹੈ, ਇਸ ਲਈ ਜੇਕਰ ਕੋਈ ਵੀ ਤੰਬਾਕੂ ਵਿਕ੍ਰੇਤਾਂ ਬਿਨਾਂ ਮਾਪਦੰਡ ਵਾਲਾ ਤੰਬਾਕੂ ਸਮਾਨ(ਇਮਪੋਰਟਿਡ ਸਿਗਰਟ) ਵੇਚਦਾ ਪਾਇਆ ਗਿਆ ਤਾਂ ਉਸ ਵਿਰੱੁਧ ਧਾਰਾਂ 20 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਇਸ ਤੋਂ ਇਲਾਵਾ ਪਬਲਿਕ ਸਥਾਨਾਂ ਤੇ ਸਿਗਰਟਨੋਸ਼ੀ ਕਰਨਾਂ ਅਤੇ ਖੁਲੀ ਸਿਗਰਟ ਵੇਚਣਾਂ ਵੀ ਸਜਾ/ਜੁਰਮਾਨੇ ਯੋਗ ਅਪਰਾਧ ਹੈ।