ਹਰਵਿੰਦਰ ਸਿੰਘ ਸੰਧੂ ਵਲੋਂ ਭਾਜਪਾ ਦੇ ਦੋ ਸੈੱਲਾਂ ਦਾ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ

0
29

ਅੰਮ੍ਰਿਤਸਰ: 21 ਫਰਵਰੀ (ਪਵਿੱਤਰ ਜੋਤ): ਭਾਰਤੀ ਜਨਤਾ ਪਾਰਟੀ ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਸਰਬਜੀਤ ਸਿੰਘ ਸਠਿਆਲਾ ਨੂੰ ਭਾਜਪਾ ਬੁੱਧੀਜੀਵੀ ਸੈੱਲ ਦਾ ਜ਼ਿਲ੍ਹਾ ਕਨਵੀਨਰ ਅਤੇ ਡਾ: ਨੀਰਜ ਸਿੰਘ ਰਾਜਪੁਰ ਨੂੰ ਪੂਰਵਾਂਚਲ ਸੈੱਲ ਦਾ ਜ਼ਿਲ੍ਹਾ ਕਨਵੀਨਰ ਨਿਯੁਕਤ ਕੀਤਾ ਹੈ। ਹਰਵਿੰਦਰ ਸੰਧੂ ਨੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸਾਰੇ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਜਥੇਬੰਦੀ ਵੱਲੋਂ ਦਿੱਤੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾਉਂਦੇ ਆ ਰਹੇ ਹਨ। ਸੰਧੂ ਨੇ ਦੱਸਿਆ ਕਿ ਸਰਬਜੀਤ ਸਿੰਘ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (ਐਨ.ਆਈ.ਟੀ.) ਵਿਖੇ ਪ੍ਰੋਫੈਸਰ ਹਨ ਅਤੇ ਪਿਛਲੇ 25 ਸਾਲਾਂ ਤੋਂ ਸੇਵਾਵਾਂ ਨਿਭਾਅ ਰਹੇ ਹਨ। ਡਾ: ਸਿੰਘ ਉਦਯੋਗਿਕ ਇੰਜੀਨੀਅਰਿੰਗ ਵਿਭਾਗ ਦੇ ਮੁਖੀ ਵਜੋਂ ਵੀ ਸੇਵਾਵਾਂ ਨਿਭਾਉਂਦੇ ਰਹੇ ਹਨ। ਡਾ: ਨੀਰਜ ਸਿੰਘ ਨੇ ਭਾਜਪਾ ਵਿੱਚ ਇੱਕ ਵਰਕਰ ਵਜੋਂ ਆਪਣਾ ਸਫ਼ਰ ਸ਼ੁਰੂ ਕੀਤਾ ਅਤੇ 2017 ਵਿੱਚ ਵਾਰਡ ਨੰ. 22 ਤੋਂ ਕੌਂਸਲਰ ਦੇ ਅਹੁਦੇ ਲਈ ਚੋਣ ਲੜੀ ਸੀ। ਡਾ: ਨੀਰਜ ਨੇ ਤਿੰਨ ਸਾਲ ਭਾਜਪਾ ਦੇ ਸ਼ਿਵਾਲਾ ਮੰਡਲ ਦੇ ਜਨਰਲ ਸਕੱਤਰ ਵਜੋਂ ਸੇਵਾ ਨਿਭਾਈ ਹੈ, ਜੋ ਕਿ ਗੁਰੂਨਗਰੀ ਦੀ ਪੂਰਬੀ ਵਿਧਾਨ ਸਭਾ ਅਧੀਨ ਆਉਂਦਾ ਹੈ। ਸਾਰੇ ਨਵ-ਨਿਯੁਕਤ ਅਹੁਦੇਦਾਰ ਪਾਰਟੀ ਵੱਲੋਂ ਦਿੱਤੀ ਗਈ ਇਸ ਨਵੀਂ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਤਨਦੇਹੀ ਤੇ ਲਗਨ ਨਾਲ ਕੰਮ ਕਰਨਗੇ ਅਤੇ ਜਥੇਬੰਦੀ ਦੀ ਮਜ਼ਬੂਤੀ ਲਈ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਵੱਲੋਂ ਮੈਦਾਨ ਵਿੱਚ ਨਿੱਤਰੇਗਾ।

NO COMMENTS

LEAVE A REPLY