ਐਂਟੀ ਕਰੱਪਸ਼ਨ ਐਸੋਸੀਏਸ਼ਨ ਇੰਡੀਆ ਜਿਲਾ ਮਾਨਸਾ ਵੱਲੋਂ ਮਹੀਨਾਵਾਰ ਮੀਟਿੰਗ ਦਾ ਆਯੋਜਨ

0
8

ਬੁਢਲਾਡਾ 5 ਅਪ੍ਰੈਲ (ਦਵਿੰਦਰ ਸਿੰਘ ਕੋਹਲੀ)- ਐਂਟੀ ਕਰੱਪਸ਼ਨ ਐਸੋਸੀਏਸ਼ਨ ਇੰਡੀਆ ਜਿਲਾ ਮਾਨਸਾ ਵੱਲੋਂ ਮਹੀਨਾਵਾਰ ਮੀਟਿੰਗ ਦਾ ਆਯੋਜਨ ਜ਼ਿਲ੍ਹਾ ਚੇਅਰਪਰਸਨ ਜੀਤ ਦਹੀਆ ਦੀ ਅਗਵਾਈ ਹੇਠ ਮਾਨਸਾ ਦੇ ਬਾਲ ਭਵਨ ਵਿਖੇ ਕੀਤਾ ਗਿਆ।ਇਸ ਮੀਟਿੰਗ ਵਿੱਚ ਜ਼ਿਲੇ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਸ਼ਾਮਲ ਹੋਏ। ਚੇਅਰਪਰਸਨ ਜੀਤ ਦਹੀਆ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਪਰਿਵਾਰਕ ਰਝੇਵਿਆਂ ਦੇ ਨਾਲ ਨਾਲ ਸਮਾਜ ਸੇਵਾ ਦੇ ਕੰਮਾਂ ਵਿੱਚ ਵੱਧ ਚੜਕੇ ਹਿੱਸਾ ਲੈਣਾਂ ਚਾਹੀਦਾ ਹੈ ਤਾਂ ਜੋ ਸਮਾਜਿਕ ਕੁਰੀਤੀਆਂ ਨੂੰ ਦੂਰ ਕੀਤਾ ਜਾ ਸਕੇ। ਉਹਨਾਂ ਸੰਸਥਾ ਮੈਂਬਰਾਂ ਨੂੰ ਆਖਿਆ ਕਿ ਉਹ ਸੰਸਥਾ ਦੇ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਸੰਸਥਾ ਦੇ ਪ੍ਰੋਗਰਾਮਾਂ ਵਿੱਚ ਅਪਣੀ ਜੁੰਮੇਵਾਰੀ ਤਨਦੇਹੀ ਨਾਲ ਨਿਭਾਉਣ।ਇਸ ਮੌਕੇ ਸੰਸਥਾਂ ਵਿੱਚ ਨਵੀਂਆਂ ਨਿਯੁਕਤੀਆਂ ਕੀਤੀਆਂ ਗਈਆਂ ਅਤੇ ਮਿਹਨਤੀ ਮੈਂਬਰਾਂ ਨੂੰ ਅਹੁਦੇ ਦਿੱਤੇ ਗਏ।ਇਸ ਮੌਕੇ ਜ਼ਿਲ੍ਹਾ ਮੀਡੀਆ ਇੰਚਾਰਜ ਦਵਿੰਦਰ ਸਿੰਘ ਕੋਹਲੀ, ਬਲਾਕ ਬੋਹਾ ਦੇ ਪ੍ਰਧਾਨ ਦਰਸ਼ਨ ਸਿੰਘ ਹਾਕਮਵਾਲਾ,ਮਾਨਸਾ ਸ਼ਹਿਰੀ ਪ੍ਰਧਾਨ ਸੁਮਨ ਲੋਟੀਆ , ਬਿੱਕਰ ਸਿੰਘ ਮਘਾਣੀਆ, ਬਿੱਕਰ ਸਿੰਘ ਭਲੇਰੀਆ, ਰਜਿੰਦਰ ਕੌਰ ਫਫੜੇ ,ਸੁਖਵਰਸਾ ਰਾਣੀ, ਚਰਨਜੀਤ ਕੌਰ, ਗੁਰਜੀਤ ਕੌਰ, ਨਛੱਤਰ ਸਿੰਘ ਸੱਤਾ, ਸੋਨੀਆ ਗਰਗ, ਰੁਪਿੰਦਰ ਕੌਰ ਆਦਿ ਹਾਜ਼ਰ ਸਨ।

NO COMMENTS

LEAVE A REPLY