ਕੋਟਪਾ ਐਕਟ ਅਧੀਨ ਵਿਦਿਅਕ ਅਦਾਰਿਆਂ ਦੇ 100 ਗਜ ਦੇ ਘੇਰੇ ਅੰਦਰ ਤੰਬਾਕੂ ਦੀ ਵਿਕਰੀ ਕਰਨ ਵਾਲਿਆਂ ਤੇ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ :ਸਿਵਲ ਸਰਜਨ ਡਾ ਚਰਨਜੀਤ ਸਿੰਘ

0
12

ਅੰਮ੍ਰਿਤਸਰ 6 ਅਪ੍ਰੈਲ (ਪਵਿੱਤਰ ਜੋਤ) : ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਅੱਜ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਤੋਂ ਸਿਵਲ ਸਰਜਨ ਅੰਮ੍ਰਿਤਸਰ ਡਾ ਚਰਨਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੂਸਾਰ ਅਤੇ ਜਿਲਾ੍ਹ ਨੋਡਲ ਅਫਸਰ ਐਨ.ਟੀ.ਸੀ.ਪੀ. ਕਮ ਡੀ.ਡੀ. ਐਚ.ਓ. ਡਾ ਜਗਨਜੋਤ ਕੌਰ ਦੀ ਅਗਵਾਹੀ ਹੇਠਾਂ ਇਕ ਸਪੈਸ਼ਲ ਟੀਮ ਦਾ ਗਠਣ ਕੀਤਾ ਗਿਆ। ਜਿਸ ਵਿਚ ਜਿਲਾ੍ਹ ਐਮ.ਈ.ਆਈ.ਉ. ਅਮਰਦੀਪ ਸਿੰਘ, ਡਾ. ਰੂਪਮ ਚੌਧਰੀ, ਐਸ.ਆਈ. ਬਲਵਿੰਦਰ ਸਿੰਘ, ਐਸ ਆਈ. ਪਰਮਜੀਤ ਸਿੰਘ, ਰਜੇਸ਼ ਕੁਮਾਰ, ਰਸ਼ਪਾਲ ਸਿੰਘ ਅਤੇ ਹਜਿਰੰਦਰ ਪਾਲ ਸਿੰਘ ਸ਼ਾਮਿਲ ਸਨ।ਇਸ ਟੀਮ ਵਲੋਂ ਮੌਕੇ ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿਚ ਲਗਭਗ 16 ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ, ਜਿਸ ਦੌਰਾਣ ਪੁਤਲੀਘਰ, ਛੈਹਰਟਾ, ਨਰਾਇਣਗੜ੍ਹ ਅਤੇ ਕਵੀਨਜ ਰੋਡ ਦੇ ਨਜਦੀਕੀ ਇਲਾਕਿਆਂ ਵਿਚ 11 ਦੁਕਾਨਦਾਰਾਂ ਦੇ ਮੌਕੇ ਤੇ ਚਲਾਣ ਕੱਟੇ ਗਏ ਅਤੇ ਪਬਲਿਕ ਸਥਾਨਾਂ ਤੇ ਸਿਗਰਟ ਪੀਣ ਵਾਲੇ 6 ਲੋਕਾਂ ਦੇ ਮੌਕੇ ਤੇ ਜੁਰਮਾਨਾਂ ਚਲਾਣ ਕੀਤੇ ਗਏ ਅਤੇ ਬਿਨਾਂ ਮਾਪਦੰਡ ਵਾਲਾ ਸਮਾਨ ਮੌਕੇ ਤੇ ਹੀ ਨਸ਼ਟ ਕੀਤਾ ਗਿਆ ਅਤੇ ਪੰਜਾਬ ਸਰਕਾਰ ਵਲੋਂ ਸਮੂਹ ਤੰਬਾਕੂ ਵਿਕ੍ਰੇਤਾਵ ਨੂੰ ਚੇਤਾਵਨੀਂ ਦਿੰਦਿਆ ਹਿਦਾਇਤਾਂ ਜਾਰੀ ਕੀਤੀਆਂ। ਸਿਵਲ ਸਰਜਨ ਡਾ ਚਰਨਜੀਤ ਸਿੰਘ ਵਲੋ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੋਟਪਾ ਐਕਟ ਅਧੀਨ ਸਮੂਹ ਵਿਿਦਅਕ ਅਦਾਰਿਆਂ ਦੇ 100 ਗਜ ਦੇ ਘੇਰੇ ਦੇ ਅੰਦਰ ਤੰਬਾਕੂ ਦੀ ਵਿਕਰੀ ਕਰਨ ਵਾਲਿਆਂ ਦੁਕਾਨਦਾਰਾਂ ਤੇ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਈ-ਸਿਗਰਟ ਪੀਣਾਂ ਜਾਨਲੇਵਾ ਹੋ ਸਕਦਾ ਹੈ, ਇਸ ਨਾਲ ਬਹੁਤ ਸਾਰੀਆਂ ਫੇਫੜਿਆਂ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ ਅਤੇ ਕੈਂਸਰ ਹੋਣ ਦਾ ਖਤਰਾ ਵੱਧ ਸਕਦਾ ਹੈ, ਇਸ ਲਈ ਜੇਕਰ ਕੋਈ ਵੀ ਤੰਬਾਕੂ ਵਿਕ੍ਰੇਤਾਂ ਬਿਨਾਂ ਮਾਪਦੰਡ ਵਾਲਾ ਤੰਬਾਕੂ ਸਮਾਨ(ਇਮਪੋਰਟਿਡ ਸਿਗਰਟ) ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਧਾਰਾਂ 20 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਇਸ ਤੋਂ ਇਲਾਵਾ ਪਬਲਿਕ ਸਥਾਨਾਂ ਤੇ ਸਿਗਰਟਨੋਸ਼ੀ ਕਰਨਾਂ ਅਤੇ ਖੁਲੀ ਸਿਗਰਟ ਵੇਚਣਾਂ ਵੀ ਸਜਾ/ਜੁਰਮਾਨੇ ਯੋਗ ਅਪਰਾਧ ਹੈ।

NO COMMENTS

LEAVE A REPLY