ਆਂਗਣਵਾੜੀ ਮੁਲਾਜਮਾਂ ਵੱਲੋਂ ਸੂਬੇ ਭਰ ਵਿੱਚ ਬਲਾਕ ਪੱਧਰੀ ਧਰਨੇ 25 ਨੂੰ

0
8

ਬੁਢਲਾਡਾ, 24 ਅਪ੍ਰੈਲ  – (ਦਵਿੰਦਰ ਸਿੰਘ ਕੋਹਲੀ) ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ ) ਬਲਾਕ ਬੁਢਲਾਡਾ ਦੀਆਂ ਆਗੂਆਂ ਰਣਜੀਤ ਕੌਰ ਬਰੇਟਾ , ਤੇਜਿੰਦਰ ਵਾਲੀਆ ਅਤੇ ਮਨਜੀਤ ਕੌਰ ਬੀਰੋਕੇ ਨੇ ਇੱਕ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਵਿਭਾਗ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਅਤੇ ਸੁਪਰੀਮ ਕੋਰਟ ਦੇ ਫੈਸਲੇ ਪ੍ਰਤੀ ਵੱਟੀ ਚੁੱਪ ਦੇ ਰੋਸ ਵਿਚ 25 ਅਪ੍ਰੈਲ ਨੂੰ ਬਲਾਕ ਪੱਧਰੀ ਰੋਸ ਪ੍ਰਦਰਸ਼ਨ ਕਰਦੇ ਹੋਏ ਮੰਗ ਪੱਤਰ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਭੇਜੇ ਜਾਣਗੇ ।

ਆਗੂਆਂ ਨੇ ਦੱਸਿਆ ਕਿ ਇੰਨਾਂ ਮੰਗ ਪੱਤਰਾਂ ਰਾਹੀਂ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਪਿਛਲੇ 47 ਸਾਲਾਂ ਤੋ ਕੰਮ ਕਰਦੀਆਂ ਆ ਰਹੀਆਂ ਆਂਗਨਵਾੜੀ ਵਰਕਰਾਂ ਹੈਲਪਰਾਂ ਨੂੰ ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਅਨੁਸਾਰ ਮਜਦੂਰ ਦਾ ਦਰਜਾ ਦਿੰਦੇ ਹੋਏ ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਸ਼ਾਮਿਲ ਕੀਤਾ ਜਾਵੇ।

ਆਗੂਆਂ ਨੇ ਦੱਸਿਆ ਕਿ 25 ਅਪ੍ਰੈਲ 2022 ਨੂੰ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਇਤਿਹਾਸਕ ਫੈਸਲੇ ਵਿੱਚ ਕਿਹਾ ਗਿਆ ਹੈ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵਰਕਰ ਮੰਨਿਆ ਜਾਣਾ ਚਾਹੀਦਾ ਹੈ ਅਤੇ ਉਹ ਪੇਮੈਂਟ ਆਫ ਗਰੈਚੁਟੀ ਐਕਟ 1972 ਦੇ ਤਹਿਤ ਗਰੈਚੁਟੀ ਦੀਆਂ ਹੱਕਦਾਰ ਹਨ।

ਮਾਣਯੋਗ ਸੁਪਰੀਮ ਕੋਰਟ ਵੱਲੋਂ ਰਾਜ ਅਤੇ ਕੇਂਦਰ ਵੱਲੋ ਦਿੱਤੇ ਜਾ ਰਹੇ ਮਿਹਨਤਾਨੇ ਨੂੰ ਮਾਣ ਭੱਤਾ ਨਹੀਂ ਸਗੋਂ ਮਜ਼ਦੂਰੀ ਦਾ ਰੂਪ ਦੇਣਾ ਚਾਹੀਦਾ ਹੈ ਅਤੇ ਵਰਕਰਾਂ ਅਤੇ ਹੈਲਪਰਾਂ ਨੂੰ ਬਿਹਤਰ ਸੇਵਾਵਾਂ ਸ਼ਰਤਾਂ ‘ਮਜ਼ਦੂਰੀ’ ਦੇ ਤੌਰ ‘ਤੇ ਮੰਨਿਆ ਜਾਣਾ ਚਾਹੀਦਾ ਹੈ।

ਸਰਕਾਰਾਂ ਨੂੰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆ ਸੇਵਾਂਵਾ ਬੇਹਤਰ ਪ੍ਰਦਾਨ ਕਰਨ ਦੇ ਤਰੀਕੇ ਲੱਭਣ ਲਈ ਵੀ ਨਿਰਦੇਸ਼ ਦਿੱਤੇ ਹਨ ।

ਆਂਗਣਵਾੜੀ ਆਗੂਆਂ ਨੇ ਕਿਹਾ ਕਿ ਇਸੇ ਕੜੀ ਤਹਿਤ 25 ਅਪ੍ਰੈਲ ਨੂੰ ਸੀ.ਡੀ.ਪੀ.ਓ.ਦਫ਼ਤਰ ਬੁਢਲਾਡਾ ਅੱਗੇ ਧਰਨਾ ਦਿੱਤਾ ਜਾਵੇਗਾ।

NO COMMENTS

LEAVE A REPLY