ਪਿੰਡਾਂ ਵਿੱਚ ਵੀ ਚੱਲਣ ਲੱਗੀ ਭਾਜਪਾ ਦੇ ਹੱਕ ਵਿੱਚ ਹਵਾ-ਸੁਖਮਿੰਦਰ ਸਿੰਘ ਪਿੰਟੂ

0
9

ਕਿਹਾ,ਲੋਕ ਸਭਾ ਜਲੰਧਰ ਜਿਮਨੀ ਚੋਣਾਂ ਦੌਰਾਨ ਭਾਜਪਾ ਨੂੰ ਮਿਲਿਆ ਵੱਡਾ ਹੁੰਗਾਰਾ
____________

ਅੰਮ੍ਰਿਤਸਰ,9 ਮਈ (ਅਰਵਿੰਦਰ ਵੜੈਚ)- ਸ਼ਹਿਰਾਂ ਦੀ ਤਰ੍ਹਾਂ ਹੁਣ ਪੇਂਡੂ ਇਲਾਕਿਆਂ ਦੇ ਵਿੱਚ ਵੀ ਭਾਜਪਾ ਦਾ ਦਾਇਰਾ ਹੋਰ ਜ਼ਿਆਦਾ ਵਿਸ਼ਾਲ ਹੋ ਰਿਹਾ ਹੈ। ਪੰਜਾਬ ਦੇ ਵੱਖ ਵੱਖ ਪਿੰਡਾਂ ਦੇ ਵਿੱਚ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਦੀਵਾਨੇ ਹੋ ਕੇ ਭਾਜਪਾ ਦੇ ਝੰਡੇ ਆਪਣੀਆਂ ਛੱਤਾਂ ਤੇ ਲਹਿਰਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਭਾਜਪਾ ਨੇਤਾ ਅਤੇ ਹਲਕਾ ਉੱਤਰੀ ਅੰਮ੍ਰਿਤਸਰ ਦੇ ਇੰਚਾਰਜ ਸੁਖਮਿੰਦਰ ਸਿੰਘ ਪਿੰਟੂ ਵੱਲੋਂ ਕੀਤਾ ਗਿਆ। ਪਿੰਟੂ ਨੇ ਕਿਹਾ ਕਿ ਜਲੰਧਰ ਲੋਕ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਪਿੰਡਾਂ ਦੇ ਲੋਕਾਂ ਨੂੰ ਲੈ ਕੇ ਭਾਜਪਾ ਦੇ ਪ੍ਰਤੀ ਕਾਫੀ ਜ਼ਿਆਦਾ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਹਾਈਕਮਾਨ ਨੇਤਾਵਾਂ ਵੱਲੋਂ ਇਲਾਕਾ ਫਿਲੌਰ ਦੇ ਆਸ-ਪਾਸ ਦੇ ਪਿੰਡਾਂ ਦੇ ਵਿੱਚ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਉਚੇਚੇ ਤੌਰ ਤੇ ਡਿਊਟੀ ਲਗਾਈ ਗਈ ਹੈ। ਜਿਸ ਨੂੰ ਲੈ ਕੇ ਕਈ ਨੇਤਾਵਾਂ ਅਤੇ ਵਰਕਰਾਂ ਵੱਲੋਂ ਵੱਖ ਵੱਖ ਪਿੰਡਾਂ ਦੇ ਘਰ ਘਰ ਜਾ ਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਸਬੰਧੀ ਜਾਗਰੂਕ ਕੀਤਾ ਗਿਆ। ਜਿਸ ਦੌਰਾਨ ਦੇਖਿਆ ਗਿਆ ਕਿ ਲੋਕ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਅਤੇ ਦੇਸ਼ ਦੀ ਸੁਰੱਖਿਆ ਅਤੇ ਖੁਸ਼ਹਾਲੀ ਨੂੰ ਲੈ ਕੇ ਕੀਤੇ ਗਏ ਕੰਮਾਂ ਤੋਂ ਖੁਸ਼ ਹਨ।
ਸੁਖਮਿੰਦਰ ਸਿੰਘ ਪਿੰਟੂ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਲੋਕਾਂ ਨੇ ਕਾਂਗਰਸ,ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਬਾਰ-ਬਾਰ ਮੌਕੇ ਦੇ ਕੇ ਦੇਖ ਲਿਆ। ਪਰ ਕਿਸੇ ਵੀ ਵਿਰੋਧੀ ਪਾਰਟੀ ਨੇ ਲੋਕਾਂ ਦੀ ਸਹੀ ਤਰੀਕੇ ਨਾਲ ਸਾਰ ਨਹੀਂ ਲਈ ਹੈ। ਲੋਕ ਹਾਲੇ ਵੀ ਮੂਲਭੂਤ ਸਹੂਲਤਾਂ ਤੋਂ ਵਾਂਝੇ ਹਨ। ਹੁਣ ਭਾਜਪਾ ਦਾ ਸਾਥ ਦੇਣਾ ਹੀ ਪੰਜਾਬ ਵਾਸੀਆਂ ਦਾ ਇਕੋ ਇੱਕ ਵਿਕਲਪ ਹੈ। ਜਿਸ ਦੇ ਚੱਲਦਿਆਂ ਆਏ ਦਿਨ ਭਾਜਪਾ ਦਾ ਕਾਫ਼ਿਲਾ ਵੱਧਦਾ ਜਾ ਰਿਹਾ ਹੈ ਅਤੇ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਲੋਕ ਵੀ ਪੰਜਾਬ ਵਿੱਚ ਨਗਰ ਨਿਗਮ,ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਿੱਚ ਭਾਜਪਾ ਦਾ ਸਾਥ ਦੇਣ ਲਈ ਉਤਾਵਲੇ ਹਨ। ਪੰਜਾਬ ਵਾਸੀਆਂ ਦਾ ਜੋਸ਼ ਦੇਖਦੇ ਹੋਏ ਇੰਝ ਪ੍ਰਤੀਤ ਹੋ ਰਿਹਾ ਹੈ ਕਿ ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਦੇ ਵਿੱਚ ਭਾਜਪਾ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਅਤੇ ਪੰਜਾਬ ਵਾਸੀਆਂ ਦੇ ਹੱਕ ਵਿੱਚ ਉਹ ਕੰਮ ਕਰ ਰਹੀ ਹੈ ਜਿਸ ਵੱਲ ਅੱਜ ਤੋਂ ਪਹਿਲਾਂ ਕਿਸੇ ਵੀ ਪਾਰਟੀ ਦਾ ਧਿਆਨ ਨਹੀਂ ਗਿਆ। ਸਿੱਖ ਧਰਮ ਦੇ ਪ੍ਤੀ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਿਰ ਹਮੇਸ਼ਾਂ ਸ਼ਰਧਾ ਦੇ ਨਾਲ ਝੁਕਦਾ ਹੈ ਅਤੇ ਉਹ ਪੰਜਾਬ ਨੂੰ ਹਮੇਸ਼ਾਂ ਸੁਰੱਖਿਅਤ ਅਤੇ ਖੁਸ਼ਹਾਲ ਦੇਖਣਾ ਚਾਹੁੰਦੇ ਹਨ। ਜਨਤਾ ਦੀਆਂ ਸਹੂਲਤਾਂ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਦਰਜਨਾਂ ਸਕੀਮਾਂ ਅਤੇ ਯੋਜਨਾਵਾਂ ਦੇ ਤਹਿਤ ਲਾਭ ਦਿੱਤੇ ਜਾ ਰਹੇ ਹਨ। ਜਿਸ ਨੂੰ ਦੇਖਦੇ ਹੋਏ ਪਿੰਡਾਂ ਦੇ ਲੋਕ ਵੀ ਭਲੀ-ਭਾਂਤ ਸਮਝ ਚੁੱਕੇ ਹਨ ਕਿ ਭਾਜਪਾ ਤੋਂ ਇਲਾਵਾ ਹੋਰ ਕੋਈ ਵੀ ਵਿਰੋਧੀ ਰਾਜਨੀਤਕ ਪਾਰਟੀ ਪੰਜਾਬ,ਪੰਜਾਬੀ ਅਤੇ ਪੰਜਾਬੀਅਤ ਦੇ ਭਲੇ ਲਈ ਲੋਕ ਹਿਤੈਸ਼ੀ ਕੰਮ ਨਹੀਂ ਕਰ ਸਕਦੀ ਹੈ। ਜਿਸ ਨੂੰ ਲੈ ਕੇ ਲੋਕ ਭਾਜਪਾ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਕਰਨ ਲਈ ਤਿਆਰ ਹਨ।

NO COMMENTS

LEAVE A REPLY